01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਬਲਜਿੰਦਰ ਸਿੰਘ ਭੁੱਚੀ ਨੂੰ ਹਲਕਾ ਆਬਜ਼ਰਵਰ ਲੱਗਣ ’ਤੇ ਬਲਜੀਤ ਸਿੰਘ ਭੁੱਟਾ ਨੇ ਕੀਤਾ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਹਲਕਾ ਅਬਜ਼ਰਵਰਾਂ ਦੀਆਂ ਨਿਯੁਕਤੀਆਂ ਦੀ ਲਿਸਟ ਜਾਰੀ ਕੀਤੀ ਗਈ ਸੀ। ਜਿਸ ਵਿਚ ਬਲਜਿੰਦਰ ਸਿੰਘ ਭੁੱਚੀ ਨੂੰ ਪਾਰਟੀ ਪ੍ਰਤੀ ਲਗਨ, ਇਮਾਨਦਾਰੀ ਤੇ ਮਿਹਨਤ ਸਦਕਾ ਹਲਕਾ ਫ਼ਤਹਿਗੜ੍ਹ ਸਾਹਿਬ ਤੇ ਹਰਪ੍ਰੀਤ ਸਿੰਘ ਰਿਚੀ ਨੂੰ ਰਾਜਪੁਰਾ ਹਲਕਿਆਂ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 02-11-2026
ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਹਲਕਾ ਅਬਜ਼ਰਵਰਾਂ ਦੀਆਂ ਨਿਯੁਕਤੀਆਂ ਦੀ ਲਿਸਟ ਜਾਰੀ ਕੀਤੀ ਗਈ ਸੀ। ਜਿਸ ਵਿਚ ਬਲਜਿੰਦਰ ਸਿੰਘ ਭੁੱਚੀ ਨੂੰ ਪਾਰਟੀ ਪ੍ਰਤੀ ਲਗਨ, ਇਮਾਨਦਾਰੀ ਤੇ ਮਿਹਨਤ ਸਦਕਾ ਹਲਕਾ ਫ਼ਤਹਿਗੜ੍ਹ ਸਾਹਿਬ ਤੇ ਹਰਪ੍ਰੀਤ ਸਿੰਘ ਰਿਚੀ ਨੂੰ ਰਾਜਪੁਰਾ ਹਲਕਿਆਂ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਜਿਨ੍ਹਾਂ ਨੂੰ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵਲੋਂ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚਣ ’ਤੇ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਜਿੰਦਰ ਸਿੰਘ ਭੁੱਚੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੋ ਸਾਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ ਅਸੀਂ ਉਸ ਨੂੰ ਤਨਦੇਹੀ ਨਾਲ ਨਿਭਾਵਾਂਗੇ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਜਾ ਕੇ ਪਿੰਡਾਂ ਦੇ ਨੌਜਵਾਨਾਂ ਨੂੰ ਪਾਰਟੀ ਦੇ ਨਾਲ ਜੋੜਾਂਗੇ ਤਾਂ ਜੋ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀਆਂ ਜਿੱਤਾਂ ਪ੍ਰਾਪਤ ਕਰ ਸਕਣ। ਇਸ ਮੌਕੇ ਦਵਿੰਦਰ ਸਿੰਘ ਐਸ.ਸੀ ਵਿੰਗ ਪ੍ਰਧਾਨ, ਗੁਰਵੰਤ ਸਿੰਘ, ਮਨਜੀਤ ਸਿੰਘ ਮਾਨ ਮੀਤ ਪ੍ਰਧਾਨ, ਮਹਿੰਦਰ ਸਿੰਘ ਧਤੌਂਦਾ ਕੌਰ ਕਮੇਟੀ ਮੈਂਬਰ, ਜਸਵੀਰ ਸਿੰਘ ਸੋਢੀ, ਹਰਮਿੰਦਰ ਸਿੰਘ ਭੈਣੀ, ਮਨਵੀਰ ਸਿੰਘ ਭੁੱਟਾ, ਜਸਵੀਰ ਸਿੰਘ ਜਖਵਾਲੀ, ਮਨਪ੍ਰੀਤ ਸਿੰਘ ਆਈ.ਟੀ.ਵਿੰਗ ਤੇ ਸੁਰਿੰਦਰ ਸਿੰਘ ਸੋਢੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸਮਾਣਾ ਵਿਖੇ ਵਿਸ਼ਾਲ ਨਸ਼ਾ ਵਿਰੋਧੀ ਰੋਸ ਰੈਲੀ ਅਗਲੀ ਖ਼ਬਰ ਮਾਤਾ ਦਲਵੀਰ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24