ਬਲਾਕ ਪੱਧਰੀ ਖੇਡਾਂ ਵਿਚ ਸੈਂਟਰ ਕਪੂਰਗੜ੍ਹ ਦੇ ਵਿਦਿਆਰਥੀਆਂ
ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ-ਅਨਿਲ ਬਾਂਸਲ
ਅਮਲੋਹ, 1 ਨਵੰਬਰ (ਕੇਵਲ ਸਿੰਘ)-ਬਲਾਕ ਅਮਲੋਹ ਪ੍ਰਾਇਮਰੀ ਵਿੰਗ ਦੀਆਂ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਂਲੀਮੈਂਟਰੀ) ਸ਼ਾਲੂ ਮਹਿਰਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਮਲੋਹ ਅੱਛਰਪਾਲ ਸ਼ਰਮਾ ਦੀ ਯੋਗ ਅਗਵਾਈ ਹੇਠ ਭੱਦਲਥੂਹਾ ਦੇ ਖੇਡ ਮੈਦਾਨ ਵਿਚ ਕਰਵਾਈਆਂ ਗਈਆਂ। ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿਚ ਬਲਾਕ ਅਮਲੋਹ ਦੇ ਵੱਖ-ਵੱਖ ਸੈਂਟਰਾਂ ਦੇ ਬੱਚਿਆਂ ਨੇ ਖੇਡਾਂ ਵਿਚ ਭਾਗ ਲਿਆ।
ਅਮਲੋਹ, 1 ਨਵੰਬਰ (ਕੇਵਲ ਸਿੰਘ)-ਬਲਾਕ ਅਮਲੋਹ ਪ੍ਰਾਇਮਰੀ ਵਿੰਗ ਦੀਆਂ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਂਲੀਮੈਂਟਰੀ) ਸ਼ਾਲੂ ਮਹਿਰਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਮਲੋਹ ਅੱਛਰਪਾਲ ਸ਼ਰਮਾ ਦੀ ਯੋਗ ਅਗਵਾਈ ਹੇਠ ਭੱਦਲਥੂਹਾ ਦੇ ਖੇਡ ਮੈਦਾਨ ਵਿਚ ਕਰਵਾਈਆਂ ਗਈਆਂ। ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿਚ ਬਲਾਕ ਅਮਲੋਹ ਦੇ ਵੱਖ-ਵੱਖ ਸੈਂਟਰਾਂ ਦੇ ਬੱਚਿਆਂ ਨੇ ਖੇਡਾਂ ਵਿਚ ਭਾਗ ਲਿਆ। ਸੈਂਟਰ ਹੈੱਡ ਕਪੂਰਗੜ੍ਹ ਅਨਿਲ ਬਾਂਸਲ ਨੇ ਦੱਸਿਆ ਕਿ ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿਚ ਸੈਂਟਰ ਕਪੂਰਗੜ੍ਹ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਬੈਡਮਿੰਟਨ ਮੁੰਡੇ ਅਤੇ ਕੁੜੀਆਂ ਨੇ ਪਹਿਲਾ ਸਥਾਨ, ਕਬੱਡੀ ਨੈਸ਼ਨਲ ਸਟਾਈਲ ਕੁੜੀਆਂ ਦੂਜਾ, ਰਿਲੇਅ ਦੌੜ ਕੁੜੀਆਂ ਨੇ ਦੂਜਾ, ਗੋਲਾ ਸੁੱਟਣਾ ਮੁੰਡੇ ਪਹਿਲਾ, ਰੱਸਾਕਸ਼ੀ ਮੁੰਡੇ ਪਹਿਲਾ, ਕਬੱਡੀ ਸਰਕਲ ਸਟਾਈਲ ਪਹਿਲਾ, ਕੁਸ਼ਤੀ 28 ਕਿੱਲੋ ਦੂਜਾ ਅਤੇ 400 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਲ ਕੀਤਾ। ਅਨਿਲ ਬਾਂਸਲ ਨੇ ਦੱਸਿਆ ਕਿ ਖੇਡਾਂ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਸਰੀਰਕ ਤੰਦਰੁਸਤੀ, ਅਨੁਸ਼ਾਸਨ ਤੇ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਨ ਲਈ ਸਹਾਈ ਸਿੱਧ ਹੁੰਦੀਆਂ ਹਨ। ਇਸ ਲਈ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਭਾਗ ਲੈਣਾ ਚਾਹੀਦਾ ਹੈ।