03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੁਖਬੀਰ ਵਪਾਰ ਤੇ ਉਦਯੋਗ ਦੀਆਂ ਸਮੱਸਿਆਵਾਂ ਦੀ ਡੂੰਘੀ ਸਮਝ ਰੱਖਣ ਵਾਲੇ ਦੂਰ-ਅੰਦੇਸ਼ੀ ਨੇਤਾ-ਐਡ. ਧਾਰਨੀ

ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਗਾ ਵਿਸ਼ਾਲ ਵਿਜ਼ਨ, ਦੂਰਅੰਦੇਸ਼ੀ ਸੋਚ ਤੇ ਆਰਥਿਕ ਮਾਮਲਿਆਂ ਦੀ ਡੂੰਘੀ ਸਮਝ ਰੱਖਣ ਵਾਲਾ ਹੋਰ ਕੋਈ ਸਿਆਸੀ ਆਗੂ ਉਨ੍ਹਾਂ ਦੀ ਨਜ਼ਰ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਖ਼ੁਦ ਅਰਥਸ਼ਾਸਤਰ ਦੇ ਵਿਦਿਆਰਥੀ ਰਹੇ ਹਨ ਤੇ ਉਹ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਵਪਾਰੀ ਅਤੇ ਸਨਅਤਕਾਰ ਵਰਗ ਦੀਆਂ ਸਮੱਸਿਆਵਾਂ, ਲੋੜਾਂ ਅਤੇ ਚੁਣੌਤੀਆਂ ਨੂੰ ਬਾਖ਼ੂਬੀ ਸਮਝਦੇ ਹਨ।

Ad Position 21
No active advertisement
ਅਜੀਤ ਡੈਸਕ 03-11-2026
ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਗਾ ਵਿਸ਼ਾਲ ਵਿਜ਼ਨ, ਦੂਰਅੰਦੇਸ਼ੀ ਸੋਚ ਤੇ ਆਰਥਿਕ ਮਾਮਲਿਆਂ ਦੀ ਡੂੰਘੀ ਸਮਝ ਰੱਖਣ ਵਾਲਾ ਹੋਰ ਕੋਈ ਸਿਆਸੀ ਆਗੂ ਉਨ੍ਹਾਂ ਦੀ ਨਜ਼ਰ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਖ਼ੁਦ ਅਰਥਸ਼ਾਸਤਰ ਦੇ ਵਿਦਿਆਰਥੀ ਰਹੇ ਹਨ ਤੇ ਉਹ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਵਪਾਰੀ ਅਤੇ ਸਨਅਤਕਾਰ ਵਰਗ ਦੀਆਂ ਸਮੱਸਿਆਵਾਂ, ਲੋੜਾਂ ਅਤੇ ਚੁਣੌਤੀਆਂ ਨੂੰ ਬਾਖ਼ੂਬੀ ਸਮਝਦੇ ਹਨ। ਉਨ੍ਹਾਂ ਦੀ ਸੋਚ ਸਿਰਫ਼ ਪੰਜਾਬ ਤੱਕ ਸੀਮਤ ਨਹੀਂ, ਸਗੋਂ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਵਪਾਰ ਅਤੇ ਉਦਯੋਗ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਦੀ ਸਮਰੱਥਾ ਰੱਖਦੀ ਹੈ। ਐਡਵੋਕੇਟ ਧਾਰਨੀ ਨੇ ਕਿਹਾ ਕਿ ਪੰਜਾਬ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ, ਨਵੇਂ ਉਦਯੋਗ ਸਥਾਪਤ ਕਰਨ, ਵਪਾਰੀਆਂ ਨੂੰ ਸੁਖਾਵਾਂ ਮਾਹੌਲ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਅਜਿਹੀ ਦੂਰਅੰਦੇਸ਼ੀ ਸੋਚ ਵਾਲੀ ਅਗਵਾਈ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ‘ ਆਪ ’ ਦੇ ਵਿਦਿਆਰਥੀ ਵਿੰਗ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਦੋ ਕੁਇੰਟਲ ਤੋਂ ਜ਼ਿਆਦਾ ਨਕਲੀ ਦੇਸੀ ਘਿਉ ਬਰਾਮਦ, ਨਕਲੀ ਘਿਉ ਤਿਆਰ ਕਰਨ ਵਾਲੀ ਫ਼ੈਕਟਰੀ ’ਤੇ ਛਾਪਾ ਮਾਰ ਕੀਤੀ ਕਾਰਵਾਈ
Ad Position 24