03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਦੀਵਾਲੀ ਮੌਕੇ ਐਮਰਜੈਂਸੀ ਸਿਹਤ ਸੇਵਾਵਾਂ ਚੁਸਤ - ਦਰੁਸਤ ਰੱਖੀਆਂ ਜਾਣ - ਸਿਵਲ ਸਰਜਨ

ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵੀਡੀਓ ਕਾਨਫ਼ਰੰਸ ਕਰਕੇ ਹਦਾਇਤ ਕੀਤੀ ਕਿ ਉਹ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਦੀਵਾਲੀ ਦੇ ਤਿਉਹਾਰ ਨੂੰ ਧਿਆਨ ਵਿਚ ਰੱਖਦੇ ਹੋਏ ਸਿਹਤ ਕੇਂਦਰਾਂ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਤਵੱਜੋ ਦੇਣ।

Ad Position 21
No active advertisement
ਅਜੀਤ ਡੈਸਕ 03-11-2026
ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵੀਡੀਓ ਕਾਨਫ਼ਰੰਸ ਕਰਕੇ ਹਦਾਇਤ ਕੀਤੀ ਕਿ ਉਹ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਦੀਵਾਲੀ ਦੇ ਤਿਉਹਾਰ ਨੂੰ ਧਿਆਨ ਵਿਚ ਰੱਖਦੇ ਹੋਏ ਸਿਹਤ ਕੇਂਦਰਾਂ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਤਵੱਜੋ ਦੇਣ। ਉਨ੍ਹਾਂ ਕਿਹਾ ਕਿ 24 ਘੰਟੇ ਦਿੱਤੀਆਂ ਜਾ ਰਹੀਆਂ ਐਮਰਜੈਂਸੀ ਸਿਹਤ ਸਹੂਲਤਾਂ ਨੂੰ ਚੁਸਤ-ਦਰੁਸਤ ਰੱਖਿਆ ਜਾਵੇ, ਐਮਰਜੈਂਸੀ ਵਿਚ ਤਾਇਨਾਤ ਸਟਾਫ਼ ਦੀ 24 ਘੰਟੇ ਉਪਲਬਧਤਾ ਯਕੀਨੀ ਬਣਾਈ ਜਾਵੇ। ਐਂਬੂਲੈਂਸ ਸੇਵਾਵਾਂ ਤਿਆਰ ਬਰ ਤਿਆਰ ਰੱਖੀਆਂ ਜਾਣ, ਪਟਾਕਿਆਂ ਜਾਂ ਅੱਗ ਕਾਰਨ ਐਮਰਜੈਂਸੀ ਸਥਿਤੀ ਨਾਲ ਨਿਪਟਣ ਲਈ ਵਧੇਰੇ ਸਟਾਕ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਦੀ ਸਾਫ਼ ਸਫ਼ਾਈ, ਵਾਸ਼ਰੂਮ, ਟੋਆਇਲਟ, ਗਾਰਡਨ, ਗਰਾਉਂਡ ਤੇ ਆਲ਼ੇ ਦੁਆਲੇ ਆਦਿ ਦੀ ਸਫ਼ਾਈ ਕੀਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸੰਸਥਾਵਾਂ ਅੰਦਰ ਲੋੜੀਂਦੀ ਮਿਕਦਾਰ ਵਿਚ ਦਵਾਈਆਂ ਅਤੇ ਲੋੜੀਂਦੇ ਸਾਜੋ ਸਾਮਾਨ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸੰਸਥਾ ਵਿਚ ਕਿਸੇ ਸਾਮਾਨ, ਦਵਾਈ ਜਾਂ ਸਟਾਫ਼ ਦੀ ਲੋੜ ਹੋਵੇ ਤਾਂ ਉਹ ਅਗੇਤਾ ਉਨ੍ਹਾਂ ਦੇ ਧਿਆਨ ਵਿਚ ਲਿਆਉਣਾ ਯਕੀਨੀ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਖੰਟ - ਮਾਨਪੁਰ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਅਗਲੀ ਖ਼ਬਰ ਰਾਏ ਨੇ ‘ਆਪ’ ਉਮੀਦਵਾਰ ਵਜੋਂ ਟਿਕਟ ਮਿਲਣ ’ਤੇ ਸਰਹਿੰਦ ਸ਼ਹਿਰ ਵਿਚ ਕੀਤੀ ਸ਼ੁਕਰਾਨਾ ਯਾਤਰਾ
Ad Position 24