03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰੂ ਨਾਨਕ ਪਬਲਿਕ ਸਕੂਲ ਖੰਟ - ਮਾਨਪੁਰ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਸੰਘੋਲ, 2 ਨਵੰਬਰ (ਗੁਰਨਾਮ ਸਿੰਘ ਚੀਨਾ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਟ-ਮਾਨਪੁਰ ਦੇ ਵਿਦਿਆਰਥੀਆਂ ਨੇ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 03-11-2026
ਸੰਘੋਲ, 2 ਨਵੰਬਰ (ਗੁਰਨਾਮ ਸਿੰਘ ਚੀਨਾ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਟ-ਮਾਨਪੁਰ ਦੇ ਵਿਦਿਆਰਥੀਆਂ ਨੇ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਏ ਗਏ। ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਜਸਵੰਤ ਕੌਰ ਨੇ ਦੱਸਿਆ ਕਿ ਮੁਕਾਬਲਿਆਂ ਦੌਰਾਨ ਸਕੂਲ ਦੇ 21 ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਦੌਰਾਨ ਸ਼ਤਰੰਜ ’ਚ ਸਾਹਿਬਜੋਤ ਸਿੰਘ ਨੇ ਪਹਿਲਾ, ਗੁਰਬਾਣੀ ਕੰਠ ਮੁਕਾਬਲੇ ’ਚ ਪ੍ਰਭਜੀਤ ਸਿੰਘ ਨੇ ਪਹਿਲਾ ਤੇ ਖੁਸ਼ਹਾਲ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਵਿਤਾ ਉਚਾਰਨ ਦੌਰਾਨ ਮਨਸਿਮਰਨ ਕੌਰ ਨੇ ਤੀਜਾ, ਸੁੰਦਰ ਲਿਖਾਈ ਦੌਰਾਨ ਜਸਪ੍ਰੀਤ ਕੌਰਨੇ ਤੀਜਾ, ਲੇਖ ਰਚਨਾ ਦੌਰਾਨ ਗੁਰਸਿਮਰਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਕ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਜਸਵੰਤ ਕੌਰ, ਪ੍ਰਬੰਧਕ ਕਮੇਟੀ ਤੇ ਸਕੂਲ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਵਿਚ ਸਾਹਿਤਕ, ਧਾਰਮਿਕ ਤੇ ਬੌਧਿਕ ਰੁਚੀਆਂ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਕੂਲ ਪ੍ਰਬੰਧਕਾਂ ਨੇ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕਰਨ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਨੂੰ ਉਮੀਦਵਾਰ ਐਲਾਨੇ ਜਾਣ ’ ਤੇ ਯਾਦਵਿੰਦਰ ਮਾਨਗੜ੍ਹ ਤੇ ਸਰਪੰਚ ਜਸਮੇਲ ਸਿੰਘ ਨੇ ਕੀਤਾ ਸਵਾਗਤ ਅਗਲੀ ਖ਼ਬਰ ਦੀਵਾਲੀ ਮੌਕੇ ਐਮਰਜੈਂਸੀ ਸਿਹਤ ਸੇਵਾਵਾਂ ਚੁਸਤ - ਦਰੁਸਤ ਰੱਖੀਆਂ ਜਾਣ - ਸਿਵਲ ਸਰਜਨ
Ad Position 24