ਨੌਜਵਾਨਾਂ ਦੇ ਭਵਿੱਖ ਤੇ ਨਸ਼ਿਆਂ ਵਿਰੁੱਧ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋਣ ਦੀ ਲੋੜ-ਮਦਨ ਲਾਲ ਵਰਮਾ
ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਮਨਪ੍ਰੀਤ ਸਿੰਘ)-ਰੁਤਬਾ ਹੋਟਲ ਫ਼ਤਹਿਗੜ੍ਹ ਸਾਹਿਬ ਵਿਖੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬਸੀ ਪਠਾਣਾਂ ਦੀ ਮੀਟਿੰਗ ਮਦਨ ਲਾਲ ਵਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਨੌਜਵਾਨ ਪੀੜ੍ਹੀ ਦੇ ਭਵਿੱਖ, ਨਸ਼ਿਆਂ ਕਾਰਨ ਦਿਨੋ-ਦਿਨ ਹੋ ਰਹੀਆਂ ਮੌਤਾਂ ਵਰਗੇ ਅਹਿਮ ਮੁੱਦਿਆਂ ’ਤੇ ਚਿੰਤਾ ਤੇ ਵਿਚਾਰ-ਵਟਾਂਦਰਾ ਕੀਤਾ।
ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਮਨਪ੍ਰੀਤ ਸਿੰਘ)-ਰੁਤਬਾ ਹੋਟਲ ਫ਼ਤਹਿਗੜ੍ਹ ਸਾਹਿਬ ਵਿਖੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬਸੀ ਪਠਾਣਾਂ ਦੀ ਮੀਟਿੰਗ ਮਦਨ ਲਾਲ ਵਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਨੌਜਵਾਨ ਪੀੜ੍ਹੀ ਦੇ ਭਵਿੱਖ, ਨਸ਼ਿਆਂ ਕਾਰਨ ਦਿਨੋ-ਦਿਨ ਹੋ ਰਹੀਆਂ ਮੌਤਾਂ ਵਰਗੇ ਅਹਿਮ ਮੁੱਦਿਆਂ ’ਤੇ ਚਿੰਤਾ ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿਚ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਅਤੇ ਖ਼ੁਸ਼ਹਾਲ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਲਈ ਸਾਂਝੇ ਯਤਨ ਕਰਨ ਦੀ ਲੋੜ ਹੈ। ਇਸ ਮੌਕੇ ਸਮੂਹ ਮੈਂਬਰਾਂ ਨੇ ਲੋਕਾਂ ਨੂੰ ਸਿਹਤਮੰਦ ਵਾਤਾਵਰਨ ਦੀ ਸਿਰਜਣਾ ਲਈ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਟਾਕਿਆਂ ਵਿਚ ਵਰਤੇ ਜਾਂਦੇ ਖ਼ਤਰਨਾਕ ਰਸਾਇਣ ਸਾਡੀ ਸਿਹਤ ਲਈ ਬੇਹੱਦ ਨੁਕਸਾਨਦੇਹ ਹਨ। ਪਟਾਕਿਆਂ ਦਾ ਧੂੰਆਂ ਅੱਖਾਂ, ਫੇਫੜਿਆਂ ਅਤੇ ਸਾਹ ਪ੍ਰਣਾਲੀ ’ਤੇ ਮਾੜਾ ਪ੍ਰਭਾਵ ਪਾਉਂਦਾ ਹੈ। ਐਸੋਸੀਏਸ਼ਨ ਦੇ ਮੈਂਬਰਾਂ ਨੇ ਲੋਕਾਂ ਨੂੰ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ ਅਤੇ ਜ਼ਹਿਰੀਲੇ ਰਸਾਇਣਾਂ ਨਾਲ ਤਿਆਰ ਕੀਤੀਆਂ ਮਿਲਾਵਟੀ ਮਠਿਆਈਆਂ ਤੋਂ ਬਚਣ ਦੀ ਅਪੀਲ ਵੀ ਕੀਤੀ। ਮੈਂਬਰਾਂ ਨੇ ਪ੍ਰਸ਼ਾਸਨ ਤੋਂ ਸੀਨੀਅਰ ਸਿਟੀਜ਼ਨ ਹੋਮ ਐਸੋਸੀਏਸ਼ਨ ਨੂੰ ਸੌਂਪਣ ਦੀ ਅਪੀਲ ਕੀਤੀ। ਸਮੂਹ ਮੈਂਬਰਾਂ ਨੇ ਆਪਣੇ 3 ਮੈਂਬਰਾਂ ਦੀਵਾਨ ਚੰਦ ਗੁਪਤਾ, ਜੈ ਕ੍ਰਿਸ਼ਨ ਕਸ਼ਯਪ, ਕਰਮਜੀਤ ਸਿੰਘ ਦਾ ਕੇਕ ਕੱਟ ਕੇ ਜਨਮ ਦਿਨ ਮਨਾਇਆ ਤੇ ਲੰਬੀ ਉਮਰ ਦੀ ਕਾਮਨਾ ਕੀਤੀ ਤੇ ਗਿਫ਼ਟ ਵੀ ਦਿੱਤੇ। ਮੀਟਿੰਗ ਵਿਚ ਬਿਰਧ ਆਸ਼ਰਮ ਤੇ ਮੰਦ ਬੁੱਧੀ ਬੱਚਿਆਂ ਦੇ ਸਕੂਲ ਨੂੰ 5-5 ਹਜ਼ਾਰ ਰੁਪਏ ਦੇਣ ਦਾ ਮਤਾ ਪਾਸ ਕੀਤਾ। ਮੀਟਿੰਗ ਵਿਚ ਮੇਹਰ ਸਿੰਘ, ਬਲਦੇਵ ਕ੍ਰਿਸ਼ਨ, ਕੇ. ਕੇ. ਵਰਮਾ, ਅਜੀਤ ਸਿੰਘ ਮੱਕੜ, ਪ੍ਰਕਾਸ਼ ਸਿੰਘ, ਗੁਰਮੇਲ ਸਿੰਘ, ਪ੍ਰਸ਼ੋਤਮ ਬਾਂਸਲ, ਭਰਪੂਰ ਸਿੰਘ, ਰਵਿੰਦਰ ਮੌਦਗਿਲ, ਪਵਨ ਕੁਮਾਰ, ਓਮ ਪ੍ਰਕਾਸ਼ ਤਾਂਗੜੀ, ਹਰਨੇਕ ਸਿੰਘ, ਵਿਨੋਦ ਸ਼ਰਮਾ, ਜਸਬੀਰ ਸਿੰਘ, ਕਮਲ ਗੁਪਤਾ ਆਦਿ ਮੈਂਬਰ ਹਾਜ਼ਰ ਸਨ।