02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਬ ਇੰਸਪੈਕਟਰ ਬਲਵੀਰ ਸਿੰਘ ਪਦਉੱਨਤ ਹੋ ਕੇ ਬਣੇ ਇੰਸਪੈਕਟਰ

ਖਮਾਣੋਂ, 2 ਨਵੰਬਰ (ਮਨਮੋਹਣ ਸਿੰਘ ਕਲੇਰ)-ਪੁਲਿਸ ਵਿਭਾਗ ਵਿਚ 37 ਸਾਲ ਦੀਆਂ ਬੇਦਾਗ਼ ਸੇਵਾਵਾਂ ਨਿਭਾਉਣ ਵਾਲੇ ਬਲਵੀਰ ਸਿੰਘ ਤਰੱਕੀ ਉਪਰੰਤ ਇੰਸਪੈਕਟਰ ਬਣ ਗਏ ਹਨ। ਉਨ੍ਹਾਂ ਦੀ ਤਰੱਕੀ ਸਬੰਧੀ ਜਾਰੀ ਹੁਕਮਾਂ ਉਪਰੰਤ ਇੰਸਪੈਕਟਰ ਦੇ ਅਹੁਦੇ ਦੇ ਸਟਾਰ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਵਲੋਂ ਲਗਾਏ ਗਏ।

Ad Position 21
No active advertisement
ਅਜੀਤ ਡੈਸਕ 03-11-2026
ਖਮਾਣੋਂ, 2 ਨਵੰਬਰ (ਮਨਮੋਹਣ ਸਿੰਘ ਕਲੇਰ)-ਪੁਲਿਸ ਵਿਭਾਗ ਵਿਚ 37 ਸਾਲ ਦੀਆਂ ਬੇਦਾਗ਼ ਸੇਵਾਵਾਂ ਨਿਭਾਉਣ ਵਾਲੇ ਬਲਵੀਰ ਸਿੰਘ ਤਰੱਕੀ ਉਪਰੰਤ ਇੰਸਪੈਕਟਰ ਬਣ ਗਏ ਹਨ। ਉਨ੍ਹਾਂ ਦੀ ਤਰੱਕੀ ਸਬੰਧੀ ਜਾਰੀ ਹੁਕਮਾਂ ਉਪਰੰਤ ਇੰਸਪੈਕਟਰ ਦੇ ਅਹੁਦੇ ਦੇ ਸਟਾਰ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਵਲੋਂ ਲਗਾਏ ਗਏ। ਲੰਮੇ ਸਮੇਂ ਤੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪੁਲਿਸ ਥਾਣਿਆਂ ਵਿਚ ਤਇਨਾਤ ਰਹੇ ਬਲਵੀਰ ਸਿੰਘ ਇਕ ਮਿਹਨਤੀ ਤੇ ਇਮਾਨਦਾਰ ਪੁਲਿਸ ਅਫ਼ਸਰ ਵਜੋਂ ਜਾਣੇ ਜਾਂਦੇ ਹਨ ਜਿਨ੍ਹਾਂ ਵਲੋਂ ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਦੀ ਚੱਲਦੀ ਮੁਹਿੰਮ ਦੌਰਾਨ ਵੱਡੀ ਕਾਰਵਾਈ ਕਰਦਿਆਂ ਅਨੇਕਾਂ ਹੀ ਮੁਜ਼ਰਮ ਪੇਸ਼ਾ ਲੋਕਾਂ ਨੂੰ ਸਲਾਖ਼ਾਂ ਪਿੱਛੇ ਧੱਕਿਆ ਗਿਆ ਹੈ। ਉਨ੍ਹਾਂ ਦੀ ਤਰੱਕੀ ਹੋਣ ਤੇ ਉਨ੍ਹਾਂ ਨੂੰ ਹਰ ਵਰਗ ਦੇ ਲੋਕਾਂ ਵਲੋਂ ਵਧਾਈ ਦਿੱਤੀ ਜਾ ਰਹੀ ਹੈ। ਗੱਲਬਾਤ ਕਰਦਿਆਂ ਇੰਸਪੈਕਟਰ ਬਲਵੀਰ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਦੀ ਤਰ੍ਹਾਂ ਆਪਣੀ ਡਿਊਟੀ ਨੂੰ ਸਮਰਪਿਤ ਭਾਵਨਾ, ਮਿਹਨਤ ਤੇ ਇਮਾਨਦਾਰੀ ਨਾਲ ਕਰਦੇ ਰਹਿਣਗੇ ਅਤੇ ਜਨਤਾ ਨੂੰ ਇਨਸਾਫ਼ ਦੇਣ ਲਈ ਹਮੇਸ਼ਾ ਵਚਨਬੱਧ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸੇਂਟ ਫ਼ਰੀਦ ਸਕੂਲ ਵਿਖੇ 50 ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ
Ad Position 24