02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੇਂਟ ਫ਼ਰੀਦ ਸਕੂਲ ਵਿਖੇ 50 ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਮੰਡੀ ਗੋਬਿੰਦਗੜ੍ਹ, 2 ਨਵੰਬਰ (ਇਕਬਾਲਦੀਪ ਸੰਧੂ)- ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਸਕੂਲ ਦੀ ਸਥਾਪਨਾ ਦੇ 50 ਮਾਣਮੱਤੇ ਵਰ੍ਹੇ ਪੂਰੇ ਹੋਣ ਦੀ ਖ਼ੁਸ਼ੀ ਵਿਚ ਗੋਲਡਨ ਜੁਬਲੀ ਅਤੇ 50ਵਾਂ ਸਾਲਾਨਾ ਇਨਾਮ ਵੰਡ ਸਮਾਗਮ ਉਤਸ਼ਾਹ, ਉਮੰਗ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸਮਾਗਮ ਵਿਚ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਮੁੱਖ ਮਹਿਮਾਨ ਅਤੇ ਹਰਸ਼ਾਂਤ ਵਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 03-11-2026
ਮੰਡੀ ਗੋਬਿੰਦਗੜ੍ਹ, 2 ਨਵੰਬਰ (ਇਕਬਾਲਦੀਪ ਸੰਧੂ)- ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਸਕੂਲ ਦੀ ਸਥਾਪਨਾ ਦੇ 50 ਮਾਣਮੱਤੇ ਵਰ੍ਹੇ ਪੂਰੇ ਹੋਣ ਦੀ ਖ਼ੁਸ਼ੀ ਵਿਚ ਗੋਲਡਨ ਜੁਬਲੀ ਅਤੇ 50ਵਾਂ ਸਾਲਾਨਾ ਇਨਾਮ ਵੰਡ ਸਮਾਗਮ ਉਤਸ਼ਾਹ, ਉਮੰਗ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸਮਾਗਮ ਵਿਚ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਮੁੱਖ ਮਹਿਮਾਨ ਅਤੇ ਹਰਸ਼ਾਂਤ ਵਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਰੋਹ ਦਾ ਆਗਾਜ਼ ਸ਼ਮ੍ਹਾ ਰੌਸ਼ਨ ਕਰਕੇ ਕੀਤਾ ਗਿਆ ਜਦਕਿ ਇਸ ਉਪਰੰਤ ਬਾਬਾ ਫ਼ਰੀਦ ਜੀ ਨੂੰ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸਕੂਲ ਦੀ ਸਾਲਾਨਾ ਰਿਪੋਰਟ ਵੀ ਪੇਸ਼ ਕੀਤੀ ਗਈ, ਜਿਸ ਵਿਚ ਪੂਰੇ ਸਾਲ ਦੌਰਾਨ ਵਿੱਦਿਅਕ, ਖੇਡਾਂ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਹਾਸਲ ਕੀਤੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ ਗਿਆ। ਇਸ ਤੋਂ ਬਾਅਦ ਕਰਵਾਏ ਗਏ ਇਨਾਮ ਵੰਡ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਬੋਲਦਿਆਂ ਪ੍ਰਿੰਸੀਪਲ ਵਰਿੰਦਰਜੀਤ ਸਿੰਘ ਨੇ ਦੱਸਿਆ ਕਿ ਗੋਲਡਨ ਜੁਬਲੀ ਦਾ ਇਹ ਸਮਾਗਮ ਸਕੂਲ ਦੇ ਪੰਜ ਦਹਾਕਿਆਂ ਦੇ ਵਿੱਦਿਅਕ ਸਫ਼ਰ, ਸਮਰਪਣ, ਸਖ਼ਤ ਮਿਹਨਤ ਅਤੇ ਉੱਤਮਤਾ ਦਾ ਪ੍ਰਤੀਕ ਬਣਿਆ। ਉਨ੍ਹਾਂ ਜਿੱਥੇ ਬੀਤੇ ਵਰ੍ਹੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਨੂੰ ਯਾਦ ਕੀਤਾ, ਉੱਥੇ ਹੀ ਸੁਨਹਿਰੀ ਭਵਿੱਖ ਲਈ ਨਵੀਆਂ ਆਸਾਂ ਅਤੇ ਦ੍ਰਿੜ੍ਹ ਸੰਕਲਪਾਂ ਦਾ ਜ਼ਿਕਰ ਵੀ ਕੀਤਾ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨਾਂ, ਮਾਪਿਆਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦਾ ਧਰਮਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚਣ ’ ਤੇ ਸਨਮਾਨ ਅਗਲੀ ਖ਼ਬਰ ਸਬ ਇੰਸਪੈਕਟਰ ਬਲਵੀਰ ਸਿੰਘ ਪਦਉੱਨਤ ਹੋ ਕੇ ਬਣੇ ਇੰਸਪੈਕਟਰ
Ad Position 24