ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਦਾ ਸਮੁੱਚੀ ਦੁਨੀਆ ’ਤੇ ਵਿਸ਼ੇਸ਼ ਮਹੱਤਵ-ਰਾਜਪਾਲ
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਸਿਰਫ਼ ਪੰਜਾਬ ਲਈ ਹੀ ਨਹੀਂ, ਸਗੋਂ ਸਮੁੱਚੀ ਦੁਨੀਆ ਲਈ ਪ੍ਰੇਰਨਾ ਦਾ ਸਰੋਤ ਹੈ। ਇਸ ਧਰਤੀ ਨਾਲ ਜੁੜਿਆ ਇਤਿਹਾਸ ਅਤੇ ਇੱਥੋਂ ਮਿਲਣ ਵਾਲੀ ਅਧਿਆਤਮਿਕ ਪ੍ਰੇਰਨਾ ਬੱਚਿਆਂ ਅਤੇ ਨੌਜਵਾਨਾਂ ਵਿਚ ਅਜਿਹਾ ਹੌਸਲਾ, ਦ੍ਰਿੜ੍ਹਤਾ ਅਤੇ ਕੁਰਬਾਨੀ ਦੀ ਭਾਵਨਾ ਪੈਦਾ ਕਰਦੀ ਹੈ, ਜੋ ਸਮਾਜ ਲਈ ਮਾਰਗ ਦਰਸ਼ਕ ਹੈ।
ਪ
ਪ੍ਰਬੰਧਕਾਂ ਨਾਲ ਦਿਖਾਈ ਦਿੰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ।
04-11-2026
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਸਿਰਫ਼ ਪੰਜਾਬ ਲਈ ਹੀ ਨਹੀਂ, ਸਗੋਂ ਸਮੁੱਚੀ ਦੁਨੀਆ ਲਈ ਪ੍ਰੇਰਨਾ ਦਾ ਸਰੋਤ ਹੈ। ਇਸ ਧਰਤੀ ਨਾਲ ਜੁੜਿਆ ਇਤਿਹਾਸ ਅਤੇ ਇੱਥੋਂ ਮਿਲਣ ਵਾਲੀ ਅਧਿਆਤਮਿਕ ਪ੍ਰੇਰਨਾ ਬੱਚਿਆਂ ਅਤੇ ਨੌਜਵਾਨਾਂ ਵਿਚ ਅਜਿਹਾ ਹੌਸਲਾ, ਦ੍ਰਿੜ੍ਹਤਾ ਅਤੇ ਕੁਰਬਾਨੀ ਦੀ ਭਾਵਨਾ ਪੈਦਾ ਕਰਦੀ ਹੈ, ਜੋ ਸਮਾਜ ਲਈ ਮਾਰਗ ਦਰਸ਼ਕ ਹੈ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਾਤਾ ਚਕਰੇਸ਼ਵਰੀ ਮੰਦਿਰ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਗੁਲਾਬ ਚੰਦ ਕਟਾਰੀਆ ਨੇ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਉਹ ਪਵਿੱਤਰ ਧਰਤੀ ਹੈ, ਜਿੱਥੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਨੇ ਲਾਸਾਨੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਹੌਸਲੇ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿਚ ਕਿਤੇ ਹੋਰ ਦੇਖਣ ਨੂੰ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਸਥਾਨ ਦੇ ਦਰਸ਼ਨਾਂ ਨਾਲ ਉਨ੍ਹਾਂ ਨੂੰ ਹਮੇਸ਼ਾ ਕੰਮ ਕਰਨ ਲਈ ਨਵੀਂ ਹਿੰਮਤ, ਹੌਸਲਾ ਅਤੇ ਊਰਜਾ ਮਿਲਦੀ ਹੈ। ਇਸ ਸਥਾਨ ਪ੍ਰਤੀ ਉਨ੍ਹਾਂ ਦੇ ਮਨ ਵਿਚ ਵਿਸ਼ੇਸ਼ ਆਸਥਾ ਹੈ ਅਤੇ ਇੱਥੋਂ ਮਿਲਣ ਵਾਲੀ ਪ੍ਰੇਰਨਾ ਉਨ੍ਹਾਂ ਨੂੰ ਵੱਧ ਤੋਂ ਵੱਧ ਮਿਹਨਤ ਕਰਨ ਲਈ ਉਤਸ਼ਾਹਿਤ ਕਰਦੀ ਹੈ। ਰਾਜਪਾਲ ਨੇ ਕਿਹਾ ਕਿ ਉਹ ਅੱਜ ਮੁੜ ਇਸ ਪਵਿੱਤਰ ਸਥਾਨ ’ਤੇ ਦਰਸ਼ਨ ਕਰਨ ਅਤੇ ਆਸ਼ੀਰਵਾਦ ਲੈਣ ਲਈ ਪਹੁੰਚੇ ਹਨ, ਤਾਂ ਜੋ ਉਹ ਜਨਤਾ ਦੇ ਕੰਮ ਹੋਰ ਵੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ.ਕਰੁਣ ਗੁਪਤਾ, ਪ੍ਰਧਾਨ ਸੁਨੀਲ ਕੁਮਾਰ ਜੈਨ ਤੋਂ ਇਲਾਵਾ ਹੋਰ ਅਹੁਦੇਦਾਰ ਤੇ ਸ਼ਰਧਾਲੂ ਵੀ ਹਾਜ਼ਰ ਸਨ।