04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਬੀ . ਜ਼ੈੱਡ . ਐਸ . ਐਫ਼ . ਐਸ ਸੀਨੀ . ਸੈਕੰਡਰੀ ਪਬਲਿਕ ਸਕੂਲ ਦਾ ਇੱਕ ਰੋਜ਼ਾ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਵਲੋਂ ਨਰਸਰੀ ਤੋਂ ਦੂਜੀ ਜਮਾਤ ਦੇ 131 ਬੱਚਿਆਂ ਲਈ ਪਿੰਡ ਨਾਨੋਕੀ ਵਿਖੇ ਇਕ ਰੋਜ਼ਾ ਵਿੱਦਿਅਕ ਦੌਰਾ ਕਰਵਾਇਆ ਗਿਆ। ਜਿਸ ਵਿਚ ਬੱਚਿਆਂ ਨੂੰ ਗੈਰੀ ਫਾਰਮ ਲਿਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 04-11-2026
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਵਲੋਂ ਨਰਸਰੀ ਤੋਂ ਦੂਜੀ ਜਮਾਤ ਦੇ 131 ਬੱਚਿਆਂ ਲਈ ਪਿੰਡ ਨਾਨੋਕੀ ਵਿਖੇ ਇਕ ਰੋਜ਼ਾ ਵਿੱਦਿਅਕ ਦੌਰਾ ਕਰਵਾਇਆ ਗਿਆ। ਜਿਸ ਵਿਚ ਬੱਚਿਆਂ ਨੂੰ ਗੈਰੀ ਫਾਰਮ ਲਿਜਾਇਆ ਗਿਆ। ਛੋਟੇ-ਛੋਟੇ ਬੱਚਿਆਂ ਨੇ ਕਈ ਤਰ੍ਹਾਂ ਦੇ ਝੂਲਿਆਂ ਦਾ ਆਨੰਦ ਮਾਣਿਆ। ਕਈ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ। ਬੱਚਿਆਂ ਨੇ ਡਾਂਸ ਦਾ ਵੀ ਭਰਪੂਰ ਆਨੰਦ ਮਾਣਿਆ। ਸਕੂਲ ਦੀ ਪਿ੍ਸੀੰਪਲ ਅਰਸ਼ਦੀਪ ਕੌਰ ਨੇ ਕਿਹਾ ਕਿ ਬੱਚਿਆਂ ਲਈ ਪੜਾਈ ਦੇ ਨਾਲ-ਨਾਲ ਮਨੋਰੰਜਕ ਗਤੀਵਿਧੀਆਂ ਵੀ ਜਰੂਰੀ ਹਨ ਤਾਂ ਜੋ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੋ ਸਕੇ। ਉਨ੍ਹਾਂ ਵਿੱਦਿਅਕ ਦੌਰੇ ਦੌਰਾਨ ਬੱਚਿਆਂ ਦਾ ਮਾਰਗ ਦਰਸ਼ਨ ਕਰਨ ਵਾਲੇ ਅਧਿਆਪਕਾਂ ਦਾ ਵੀ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਇਕਬਾਲ ਸਿੰਘ ਰਾਏ ਨੇ ਚੇਅਰਮੈਨ ਬਣਨ ਤੋਂ ਪਹਿਲਾਂ ਹੀ ਮੰਡੀ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾ ਕੇ ਆਪਣੀ ਯੋਗਤਾ ਸਾ... ਅਗਲੀ ਖ਼ਬਰ ਡਿਵਾਈਨ ਲਾਈਟ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਦੀਵਾਲੀ ਉਤਸਵ
Ad Position 24