04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੂਬੇ ਦੀ ਨੁਹਾਰ ਬਦਲਣਾ ਹੀ ਸਰਕਾਰ ਦਾ ਮੁੱਖ ਉਦੇਸ਼-ਵਿਧਾਇਕ ਲਖਵੀਰ ਰਾਏ

ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਯਤਨਸ਼ੀਲ ਹੈ, ਸਰਕਾਰ ਦਾ ਕੇਵਲ ਇਕ ਹੀ ਉਦੇਸ਼ ਹੈ ਕਿ ਪਿੰਡਾਂ ਅਤੇ ਸ਼ਹਿਰਾਂ ਦਾ ਸਰਬ ਪੱਖੀ ਵਿਕਾਸ ਹੋਵੇ। ਇਹ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਬਲਾਕ ਸਰਹਿੰਦ ਦੇ ਪਿੰਡ ਧਤੌਂਦਾ ਵਿਖੇ ਕਰੀਬ 75 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

Ad Position 21
No active advertisement
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਪਿੰਡ ਧਤੌਂਦਾ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਸਮੇਂ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 04-11-2026
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਯਤਨਸ਼ੀਲ ਹੈ, ਸਰਕਾਰ ਦਾ ਕੇਵਲ ਇਕ ਹੀ ਉਦੇਸ਼ ਹੈ ਕਿ ਪਿੰਡਾਂ ਅਤੇ ਸ਼ਹਿਰਾਂ ਦਾ ਸਰਬ ਪੱਖੀ ਵਿਕਾਸ ਹੋਵੇ। ਇਹ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਬਲਾਕ ਸਰਹਿੰਦ ਦੇ ਪਿੰਡ ਧਤੌਂਦਾ ਵਿਖੇ ਕਰੀਬ 75 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਪਿੰਡਾਂ ਵਿਚ ਖੇਡ ਮੈਦਾਨ ਉਸਾਰੇ ਗਏ, ਟੋਭਿਆਂ ਦਾ ਨਵੀਨੀਕਰਨ ਕੀਤਾ ਗਿਆ, ਉੱਥੇ ਹੀ ਇੰਟਰਲੋਕ ਟਾਈਲਾਂ ਦੇ ਨਾਲ ਰਸਤੇ ਬਣਾਏ ਗਏ, ਪਾਰਕਾਂ ਬਣਾਈਆਂ ਗਈਆਂ, ਸਕੂਲਾਂ ਅਤੇ ਹਸਪਤਾਲਾਂ ਦੀ ਨੁਹਾਰ ਵੀ ਬਦਲੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਧਤੋਂਦਾ ਵਿਖੇ 15 ਲੱਖ ਦੀ ਲਾਗਤ ਦੇ ਨਾਲ ਖੇਡ ਮੈਦਾਨ, 14 ਲੱਖ ਦੀ ਲਾਗਤ ਦੇ ਨਾਲ ਕੋਆਪਰੇਟਿਵ ਸੁਸਾਇਟੀ ਦਾ ਸ਼ੈੱਡ ਤੇ ਦਫ਼ਤਰ, 11 ਲੱਖ ਦੀ ਲਾਗਤ ਦੇ ਨਾਲ ਵਾਲਮੀਕਿ ਧਰਮਸ਼ਾਲਾ ਅਤੇ 35 ਲੱਖ ਰੁਪਏ ਦੀ ਲਾਗਤ ਦੇ ਨਾਲ ਮਿੰਨੀ ਸਬ ਸੈਂਟਰ ਬਣਾਏ ਗਏ ਹਨ ਤਾਂ ਜੋ ਵਿਕਾਸ ਪੱਖੋਂ ਪਿੰਡ ਦੀ ਨੁਹਾਰ ਬਦਲੀ ਜਾ ਸਕੇ। ਪਿੰਡ ਦੇ ਸਰਪੰਚ ਜਗਰੂਪ ਸਿੰਘ ਨੇ ਵਿਧਾਇਕ ਲਖਵੀਰ ਸਿੰਘ ਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪਿੰਡ ਧਤੌਂਦਾ ਨੂੰ ਗਰਾਂਟਾਂ ਦੇ ਖੁੱਲੇ੍ਹ ਗੱਫੇ ਦਿੱਤੇ ਗਏ ਹਨ ਇਸ ਲਈ ਨਗਰ ਨਿਵਾਸੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੰਬਰਦਾਰ ਜਗਰੂਪ ਸਿੰਘ, ਪੰਚ ਹਜ਼ਾਰਾ ਸਿੰਘ, ਪੰਚ ਬਰਿੰਦਰ ਸਿੰਘ, ਪੰਚ ਮਨਜੀਤ ਕੌਰ, ਪੰਚ ਮਨਪ੍ਰੀਤ ਕੌਰ, ਬਲਾਕ ਪ੍ਰਧਾਨ ਰੋਹੀ ਰਾਮ, ਸੁਸਾਇਟੀ ਪ੍ਰਧਾਨ ਦਵਿੰਦਰ ਸਿੰਘ, ਐਸ.ਸੀ ਵਿੰਗ ਦੇ ਪ੍ਰਧਾਨ ਜਸਵੰਤ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2027 ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ-ਰਾਜੂ ਖੰਨਾ ਅਗਲੀ ਖ਼ਬਰ ਇਕਬਾਲ ਸਿੰਘ ਰਾਏ ਨੇ ਚੇਅਰਮੈਨ ਬਣਨ ਤੋਂ ਪਹਿਲਾਂ ਹੀ ਮੰਡੀ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾ ਕੇ ਆਪਣੀ ਯੋਗਤਾ ਸਾ...
Ad Position 24