ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ
ਮੰਡੀ ਗੋਬਿੰਦਗੜ੍ਹ, 3 ਨਵੰਬਰ (ਪੱਤਰ ਪ੍ਰੇਰਕ)-ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਇੰਜੀ. ਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਮੰਡੀ ਗੋਬਿੰਦਗੜ੍ਹ, 3 ਨਵੰਬਰ (ਪੱਤਰ ਪ੍ਰੇਰਕ)-ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਇੰਜੀ. ਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਮੌਕੇ ਇੰਜੀ. ਜਸਦੇਵ ਸਿੰਘ ਜੇ.ਈ, ਉਪਕਾਰ ਸਿੰਘ ਦੀ ਪਤਨੀ ਅਤੇ ਲਾਭ ਸਿੰਘ ਦੇ ਭਰਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੋ ਮਿੰਟ ਦਾ ਮੌਨ ਧਾਰ ਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਦੌਰਾਨ ਬੁਲਾਰੇ ਕੇਵਲ ਕ੍ਰਿਸ਼ਨ ਗੁਪਤਾ, ਅਸ਼ਵਨੀ ਕੁਮਾਰ, ਇੰਜੀ. ਅਨੈਤੀ ਰਾਮ, ਇੰਜੀ. ਰਣਜੀਤ ਸਿੰਘ ਡੋਗਰਾ, ਹਰਭਜਨ ਸਿੰਘ, ਦਰਸ਼ਨ ਸਿੰਘ ਪ੍ਰਧਾਨ ਅਤੇ ਰਾਜਿੰਦਰ ਸਿੰਘ ਨਸਰਾਲੀ ਨੇ ਕਿਹਾ ਕਿ ਮੁਲਾਜ਼ਮ ਤੇ ਪੈਨਸ਼ਨਰ ਸਾਥੀ ਲੰਬੇ ਸਮੇਂ ਤੋਂ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਦੇ ਰਾਹ ਪਏ ਹੋਏ ਹਨ ਪਰ ਇਸ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕਦੀ। ਉਨ੍ਹਾਂ ‘ਆਪ’ ਦੀ ਸਰਕਾਰ ਨੂੰ ਸਭ ਤੋਂ ਨਿਕੰਮੀ ਸਰਕਾਰ ਦੱਸਦਿਆਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਪੈਨਸ਼ਨਰ ਤੇ ਮੁਲਾਜ਼ਮ ਵਰਗ ਆਪਣੀਆਂ ਮੰਗਾਂ ਤੇ ਹੱਕਾਂ ਦੀ ਰਾਖੀ ਲਈ ਸਰਕਾਰ ਦੇ ਦਾਅਵਿਆਂ ਤੇ ਵਾਅਦਿਆਂ ਤੋਂ ਉਲਟ ਧਰਨੇ ਮੁਜਾਹਰੇ ਕਰਕੇ ਸੰਘਰਸ਼ ਦੇ ਰਾਹ ਪਿਆ ਹੋਇਆ ਹੈ। ਇਨ੍ਹਾਂ ਮੰਗਾਂ ਵਿਚ ਪੁਰਾਣੀ ਪੈਨਸ਼ਨ ਦੀ ਬਹਾਲੀ, 2.59 ਦੇ ਗੁਣਾਂਕ ਨਾਲ ਸਾਰੇ ਸਾਥੀਆਂ ਨੂੰ ਡੀ.ਏ ਦੇਣਾ, ਠੇਕੇਦਾਰੀ ਸਿਸਟਮ ਬੰਦ ਕਰਕੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਪ੍ਰਮੁੱਖ ਹਨ। ਬੁਲਾਰਿਆਂ ਨੇ ਇਹ ਵੀ ਐਲਾਨ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਉਹ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਵਿਖਾ ਕੇ ਵਾਅਦਾ ਖ਼ਿਲਾਫ਼ੀ ਦਾ ਸਬਕ ਜ਼ਰੂਰ ਸਿਖਾਉਣਗੇ।