ਪਰਵਿੰਦਰ ਸਿੰਘ ਝੋਟੇ ਦਾ ਮ੍ਰਿਤਕ ਸਰੀਰ ਰੋਲ ਕੇ ‘ ਆਪ ’ ਸਰਕਾਰ ਨੇ ਮੁਗ਼ਲ ਰਾਜ ਯਾਦ ਕਰਵਾਇਆ - ਭੁੱਟਾ
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਮੋਰਚੇ ਵਿਚ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਦਿਆਂ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟੇ ਦੇ ਮ੍ਰਿਤਕ ਸਰੀਰ ਨੂੰ ਪੁਲਿਸ ਦੇ ਜਰੀਏ ਰੋਲ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਗ਼ਲ ਰਾਜ ਯਾਦ ਕਰਵਾ ਦਿੱਤਾ ਹੈ।
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਮੋਰਚੇ ਵਿਚ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਦਿਆਂ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟੇ ਦੇ ਮ੍ਰਿਤਕ ਸਰੀਰ ਨੂੰ ਪੁਲਿਸ ਦੇ ਜਰੀਏ ਰੋਲ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਗ਼ਲ ਰਾਜ ਯਾਦ ਕਰਵਾ ਦਿੱਤਾ ਹੈ। ਜਿਸ ਤੋਂ ਸਪਸ਼ਟ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਤਾ ਦੇ ਨਸ਼ੇ ਵਿਚ ਗੁਰੂ ਸਾਹਿਬਾਨਾਂ ਵਲੋਂ ਦਿੱਤੀਆਂ ਸਿੱਖਿਆਵਾਂ ਨੂੰ ਭੁੱਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਪੰਜਾਬ ਵਿਚੋਂ ਤਿੰਨ ਹਫ਼ਤਿਆਂ ਵਿਚ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ, ਜੋ ਪੂਰਾ ਨਹੀਂ ਹੋ ਸਕਿਆ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਨੂੰ ਮੁੜ ਤੋਂ ਹੱਸਦਾ ਵੱਸਦਾ ਕਰਨ ਵਾਸਤੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ’ਤੇ ਕਰਮਜੀਤ ਸਿੰਘ ਜੱਲ੍ਹਾ, ਜਸਵੀਰ ਸਿੰਘ ਸੋਢੀ, ਸਤਵਿੰਦਰ ਸਿੰਘ ਕਾਲਾ ਬਡਾਲੀ ਮਾਈ ਕੀ, ਸੁਰਿੰਦਰ ਸਿੰਘ ਸੋਢੀ ਵੀ ਹਾਜ਼ਰ ਸਨ।