ਸਰਕਾਰੀ ਸੈਕੰਡਰੀ ਸਮਾਰਟ ਸਕੂਲ ਮੱਤੀ ( ਮਾਨਸਾ ) ਦੇ ਵਿਦਿਆਰਥੀਆਂ ਵਲੋਂ ਕਾਲਜ ਦਾ ਵਿੱਦਿਅਕ ਦੌਰਾ
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਬਲਜਿੰਦਰ ਸਿੰਘ)-ਸਰਕਾਰੀ ਸੈਕੰਡਰੀ ਸਮਾਰਟ ਸਕੂਲ ਮੱਤੀ (ਮਾਨਸਾ) ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ। ਜਿਸ ਵਿਚ ਸਕੂਲ ਦੇ ਲਗਪਗ 100 ਵਿਦਿਆਰਥੀਆਂ ਨੇ ਭਾਗ ਲਿਆ।
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਬਲਜਿੰਦਰ ਸਿੰਘ)-ਸਰਕਾਰੀ ਸੈਕੰਡਰੀ ਸਮਾਰਟ ਸਕੂਲ ਮੱਤੀ (ਮਾਨਸਾ) ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ। ਜਿਸ ਵਿਚ ਸਕੂਲ ਦੇ ਲਗਪਗ 100 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਖੇਤੀਬਾੜੀ ਅਤੇ ਆਈ.ਟੀ. ਸਹੂਲਤਾਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਗਈ। ਸਕੂਲ ਦੇ ਪਿ੍ਰੰਸੀਪਲ ਹੀਰਾ ਲਾਲ ਨੇ ਕਾਲਜ ਦੇ ਪ੍ਰਿੰਸੀਪਲ ਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ ਅਤੇ ਆਈ.ਟੀ. ਖੇਤਰਾਂ ਵਿਚ ਉਪਲਬਧ ਆਧੁਨਿਕ ਸਹੂਲਤਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਚੇਰੀ ਸਿੱਖਿਆ ਦੇ ਵੱਖ-ਵੱਖ ਮੌਕਿਆਂ ਬਾਰੇ ਦਿੱਤੀ ਗਈ ਜਾਣਕਾਰੀ ਕੈਰੀਅਰ ਕਾਊਂਸਲਿੰਗ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ। ਇਸ ਮੌਕੇ ਸਕੂਲ ਦੇ ਅਧਿਆਪਕਾਂ ਬਲਜਿੰਦਰ ਸਿੰਘ ਵੋਕੇਸ਼ਨਲ, ਅਮਨਦੀਪ ਸਿੰਘ ਵੋਕੇਸ਼ਨਲ, ਗਗਨਦੀਪ ਕੌਰ, ਜਗਦੀਪ ਕੌਰ, ਬਿੱਟੂ ਸਿੰਘ ਲਾਇਬ੍ਰੇਰੀਅਨ ਅਤੇ ਗੁਰਤੇਜ ਸਿੰਘ ਕੈਂਪਸ ਮੈਨੇਜਰ ਨੇ ਕਾਲਜ ਦੇ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਕਾਲਜ ਦਾ ਸਟਾਫ਼ ਸਮੇਂ-ਸਮੇਂ ’ਤੇ ਸਕੂਲੀ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇ ਮੌਕਿਆਂ ਅਤੇ ਵੱਖ-ਵੱਖ ਕਰੀਅਰ ਵਿਕਲਪਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਭਵਿੱਖ ਲਈ ਯੋਗ ਮਾਰਗ ਦਰਸ਼ਨ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿੰਦਾ ਹੈ। ਇਸ ਦੌਰੇ ਦੌਰਾਨ ਕਾਲਜ ਦੇ ਜ਼ੂਆਲੋਜੀ ਵਿਭਾਗ ਦੇ ਮੁਖੀ ਪ੍ਰੋ. ਪ੍ਰਦੀਪ ਕੌਰ ਸੰਧੂ, ਖੇਤੀਬਾੜੀ ਵਿਭਾਗ ਦੇ ਡਾ. ਰਵਿੰਦਰ ਕੁਮਾਰ, ਕੰਪਿਊਟਰ ਸਾਇੰਸ ਵਿਭਾਗ ਦੇ ਡਾ. ਕਮਲਜੀਤ ਕੌਰ ਅਤੇ ਪ੍ਰੋ. ਗੁਰਪ੍ਰੀਤ ਕੌਰ ਤੋਂ ਇਲਾਵਾ ਹੋਰ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨਾਲ ਵੱਖ-ਵੱਖ ਵਿਸ਼ਿਆਂ ਸਬੰਧੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ।