04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਐਡ . ਧਾਰਨੀ ਨੂੰ ਲੀਗਲ ਵਿੰਗ ਦਾ ਮੁਖੀ ਬਣਾਉਣਾ ਬਸੀ ਪਠਾਣਾਂ ਲਈ ਮਾਣ ਵਾਲੀ ਗੱਲ - ਮਨਪ੍ਰੀਤ ਸਿੰਘ ਹੈਪੀ

ਬਸੀ ਪਠਾਣਾਂ, 3 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ, ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਪਾਰਟੀ ਵਲੋਂ ਲੀਗਲ ਵਿੰਗ ਦਾ ਮੁਖੀ ਨਿਯੁਕਤ ਕੀਤੇ ਜਾਣ ’ਤੇ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਨੇ ਆਪਣੇ ਸਾਥੀਆਂ ਸਮੇਤ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 04-11-2026
ਬਸੀ ਪਠਾਣਾਂ, 3 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ, ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਪਾਰਟੀ ਵਲੋਂ ਲੀਗਲ ਵਿੰਗ ਦਾ ਮੁਖੀ ਨਿਯੁਕਤ ਕੀਤੇ ਜਾਣ ’ਤੇ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਨੇ ਆਪਣੇ ਸਾਥੀਆਂ ਸਮੇਤ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਹੈਪੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਇਕ ਸੁਲਝੇ ਹੋਏ ਕਾਨੂੰਨੀ ਮਾਹਿਰ, ਨਿਡਰ ਬੁਲਾਰੇ ਅਤੇ ਪਾਰਟੀ ਦੇ ਸਮਰਪਿਤ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਵਿਚਾਰਧਾਰਾ ਅਤੇ ਸਿਧਾਂਤਾਂ ਨੂੰ ਮਜ਼ਬੂਤੀ ਨਾਲ ਲੋਕਾਂ ਸਾਹਮਣੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਰਨੀ ਦੀ ਕਾਬਲੀਅਤ, ਤਜਰਬੇ ਅਤੇ ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਲੀਗਲ ਵਿੰਗ ਦੀ ਅਹਿਮ ਜ਼ਿੰਮੇਵਾਰੀ ਸੌਂਪਣਾ ਪਾਰਟੀ ਦਾ ਇਕ ਸ਼ਲਾਘਾਯੋਗ ਫ਼ੈਸਲਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਧਾਰਨੀ ਆਪਣੀ ਕਾਨੂੰਨੀ ਸੂਝ-ਬੂਝ ਅਤੇ ਸਿਆ ਸੀ ਤਜਰਬੇ ਨਾਲ ਲੀਗਲ ਵਿੰਗ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਦੇਣ ਵਿਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ’ਤੇ ਪ੍ਰਿਤਿਸ ਸਹੋਤਰਾ, ਵਿੱਕੀ ਮਹਿਰਾ, ਸਿਮਰਨਜੀਤ ਸਿੰਘ ਜਾਟਾਂ, ਮਨੀਸ਼ ਕੁਮਾਰ, ਡਾ.ਦਿਵੇਸ਼ ਕੁਮਾਰ, ਮਨੀ ਮਹਿਰਾ, ਪ੍ਰਭਜੋਤ ਸਿੰਘ, ਗਗਨਦੀਪ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਮਾਣੋਂ ’ ਚ ਨੌਜਵਾਨ ਨਾਲ ਪ੍ਰਵਾਸੀ ਮਜ਼ਦੂਰਾਂ ਵਲੋਂ ਕੇਸਾਂ ਤੇ ਪਗੜੀ ਦੀ ਕੀਤੀ ਬੇਅਦਬੀ ਦੀ ਵੀਡੀਓ ਬਣੀ ਚਰਚਾ ਦਾ ਵਿਸ਼ਾ ਅਗਲੀ ਖ਼ਬਰ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਮੱਤੀ ( ਮਾਨਸਾ ) ਦੇ ਵਿਦਿਆਰਥੀਆਂ ਵਲੋਂ ਕਾਲਜ ਦਾ ਵਿੱਦਿਅਕ ਦੌਰਾ
Ad Position 24