03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੰਗਰੂਰ ਇਨਸਾਫ਼ ਰੈਲੀ ਵਿਚ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ ’ ਚ ਕਰਨਗੇ ਸ਼ਮੂਲੀਅਤ - ਹਰਿੰਦਰ ਸਿੰਘ ਮੂਲੇਪੁਰ

ਜਖਵਾਲੀ, 3 ਨਵੰਬਰ (ਨਿਰਭੈ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਐਸ. ਸੀ ਵਿੰਗ ਦੇ ਮੀਤ ਪ੍ਰਧਾਨ ਤੇ ਸਾਬਕਾ ਸਰਪੰਚ ਹਰਿੰਦਰ ਸਿੰਘ ਮੂਲੇਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਨਸਾਫ਼ ਰੈਲੀ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ।

Ad Position 21
No active advertisement
ਅਜੀਤ ਡੈਸਕ 04-11-2026
ਜਖਵਾਲੀ, 3 ਨਵੰਬਰ (ਨਿਰਭੈ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਐਸ.ਸੀ ਵਿੰਗ ਦੇ ਮੀਤ ਪ੍ਰਧਾਨ ਤੇ ਸਾਬਕਾ ਸਰਪੰਚ ਹਰਿੰਦਰ ਸਿੰਘ ਮੂਲੇਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਨਸਾਫ਼ ਰੈਲੀ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ 4 ਨਵੰਬਰ ਨੂੰ ਹੋਣ ਵਾਲੀ ਇਨਸਾਫ਼ ਰੈਲੀ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਸ਼ਮੂਲੀਅਤ ਕਰਨਗੇ, ਇਸ ਰੈਲੀ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਪਾਰਟੀ ਦੇ ਕੌਮੀ ਪ੍ਰਧਾਨ ਮਾਲਿਕ ਅਰਜੁਨ ਖੜਗੇ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਇਸ ਰੈਲੀ ਰਾਹੀਂ ਪੰਜਾਬ ਦੇ ਮੁੱਦਿਆਂ ਅਤੇ ‘ਆਪ’ ਸਰਕਾਰ ਦੀਆਂ ਨਾਕਾਮੀਆਂ ਨੂੰ ਜ਼ੋਰਦਾਰ ਢੰਗ ਨਾਲ ਲੋਕਾਂ ਦੇ ਸਾਹਮਣੇ ਰੱਖਿਆ ਜਾਵੇਗਾ। ਸ. ਮੂਲੇਪੁਰ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੇ ਬਹਮੁਤ ਨਾਲ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਏਗੀ ਅਤੇ ਇਸ ਰੈਲੀ ਰਾਹੀਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਆਗੂ ਡਾ . ਅਮਨਦੀਪ ਕੌਰ ਢੋਲੇਵਾਲ ਨੇ ਸੂਬਾ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸੰਗਰੂਰ ਵਿਖੇ ਇਨਸਾਫ਼ ਰੈਲੀ ਵਿਚ ਅਮਲੋਹ ਹਲਕੇ ਤੋਂ ਵੱਡੀ ਗਿਣਤੀ ਵਿਚ ਲੋਕ ਕਰਨਗੇ ਸ਼ਮੂਲੀਅਤ-ਰਣਦੀਪ ਸਿੰਘ ਨਾਭਾ
Ad Position 24