03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਵਿਸ਼ੇਸ਼ ਵਰਕਸ਼ਾਪ

ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ‘ਰੂਰਲ ਐਗਰੀਕਲਚਰਲ ਵਰਕ ਐਕਸਪੀਰੀਐਂਸ’ ਪ੍ਰੋਗਰਾਮ ਤਹਿਤ ਕਰਤਾਰ ਐਗਰੋ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਭਾਦਸੋਂ ਪਟਿਆਲਾ ਵਿਖੇ ਖੇਤੀਬਾੜੀ ਮਸ਼ੀਨੀਕਰਨ ’ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਬੀ. ਐਸ.

Ad Position 21
No active advertisement
ਖੇਤੀਬਾੜੀ ਵਿਭਾਗ ਵਲੋਂ ਆਯੋਜਿਤ ਵਿਸ਼ੇਸ਼ ਵਰਕਸ਼ਾਪ ਮੌਕੇ ਵਿਦਿਆਰਥੀ ਤੇ ਅਧਿਆਪਕ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 04-11-2026
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ‘ਰੂਰਲ ਐਗਰੀਕਲਚਰਲ ਵਰਕ ਐਕਸਪੀਰੀਐਂਸ’ ਪ੍ਰੋਗਰਾਮ ਤਹਿਤ ਕਰਤਾਰ ਐਗਰੋ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਭਾਦਸੋਂ ਪਟਿਆਲਾ ਵਿਖੇ ਖੇਤੀਬਾੜੀ ਮਸ਼ੀਨੀਕਰਨ ’ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਬੀ.ਐਸ.ਸੀ. ਆਨਰਜ਼ ਖੇਤੀਬਾੜੀ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ ਮਸ਼ੀਨਰੀ ਦੇ ਨਿਰਮਾਣ ਅਤੇ ਆਧੁਨਿਕ ਵਾਢੀ ਦੀਆਂ ਤਕਨੀਕਾਂ ਅਤੇ ਫਾਰਮ ਮਸ਼ੀਨੀਕਰਨ ਦੇ ਖੇਤਰ ਵਿਚ ਹੋਈਆਂ ਨਵੀਨਤਮ ਤਰੱਕੀਆਂ ਬਾਰੇ ਵਪਾਰਕ ਤੇ ਵਿਹਾਰਕ ਗਿਆਨ ਪ੍ਰਦਾਨ ਕਰਨਾ ਸੀ। ਵਰਕਸ਼ਾਪ ਦੌਰਾਨ ਕਰਤਾਰ ਐਗਰੋ ਇੰਡਸਟਰੀਜ਼ ਦੇ ਮਾਲਕ-ਨਿਰਦੇਸ਼ਕ ਮਨਪ੍ਰੀਤ ਸਿੰਘ ਤੇ ਮੈਨੇਜਰ ਗੋਪਾਲ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਉਦਯੋਗਿਕ ਦੌਰਾ ਕਰਵਾਇਆ। ਇਸ ਦੌਰਾਨ ਖੇਤੀਬਾੜੀ ਮਸ਼ੀਨਰੀ ਦੇ ਨਿਰਮਾਣ ਦੀਆਂ ਪ੍ਰਕਿਰਿਆਵਾਂ ਦੇ ਨਾਲ-ਨਾਲ ਖੇਤੀ ਉਤਪਾਦਨ ਵਧਾਉਣ ਅਤੇ ਕਿਸਾਨਾਂ ਦੀ ਮਿਹਨਤ ਘਟਾਉਣ ਵਿਚ ਆਧੁਨਿਕ ਉਪਕਰਨਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ। ਗੁਰਵਿੰਦਰ ਸਿੰਘ ਨੇ ਉਦਯੋਗ ਦੇ ਇਤਿਹਾਸ ਅਤੇ ਵਿਕਾਸ ਬਾਰੇ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਪਹਿਲੀ ਕੰਬਾਈਨ ਹਾਰਵੈਸਟਰ ਤੋਂ ਲੈ ਕੇ ਨਵੀਨਤਮ ਮਾਡਲਾਂ ਤੱਕ ਦੇ ਸਫ਼ਰ ਬਾਰੇ ਵਿਦਿਆਰਥੀਆਂ ਨੂੰ ਦੱਸਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਉਪਯੋਗੀ ਵਰਕਸ਼ਾਪਾਂ ਵਿਦਿਆਰਥੀਆਂ ਨੂੰ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਬਾਰੇ ਵਿਹਾਰਕ ਤੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਦੀਆਂ ਹਨ। ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਨੇ ਆਧੁਨਿਕ ਖੇਤੀਬਾੜੀ ਮਸ਼ੀਨਰੀ, ਨਵੀਨਤਮ ਤਕਨੀਕਾਂ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਬਾਰੇ ਜਾਣਕਾਰੀ ਦੇਣ ਲਈ ਅਜਿਹੀਆਂ ਵਰਕਸ਼ਾਪਾਂ ਦੀ ਮਹੱਤਤਾ ਉਜਾਗਰ ਕੀਤੀ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾ. ਸੰਦੀਪ ਕੁਮਾਰ ਸਿੰਘ, ਡਾ. ਗੋਪਾਲ ਮਣੀ, ਡਾ. ਸੁਮਨ ਅਤੇ ਇਕਬਾਲ ਸਿੰਘ ਨੇ ਵਿਦਿਆਰਥੀਆਂ ਦਾ ਵਰਕਸ਼ਾਪ ਦੌਰਾਨ ਮਾਰਗ ਦਰਸ਼ਨ ਕੀਤਾ।
Ad Position 22
No active advertisement
ਪਿਛਲੀ ਖ਼ਬਰ 70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ ਚ ਅੰਡਰ -14 ਲੜਕੀਆਂ ਦੇ ਖੋ ਖੋ ਟੂਰਨਾਮੈਂਟ ਦਾ ਹੋਇਆ ਆਗਾਜ਼ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਚ 1984 ਦੀ ਸਿੱਖ ਨਸਲਕੁਸ਼ੀ ਨੂੰ ਸਮਰਪਿਤ ਗੋਸ਼ਟੀ ਅਤੇ ਪੁਸਤਕ ਲੋਕ ਅਰਪਣ
Ad Position 24