ਹਾਦਸੇ ਦੇ ਪੀੜਤ ਵਿਅਕਤੀ ਦੀ ਇਲਾਜ ਦੌਰਾਨ ਮੌਤ
ਪਟਿਆਲਾ, 4 ਨਵੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਬੱਸ ਸਟੈਂਡ ਲਾਗੇ ਇਕ ਸਕੂਟਰੀ ਸਵਾਰ ਨੂੰ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ ਇਸ ਹਾਦਸੇ ਵਿਚ ਜ਼ਖਮੀ ਹੋਏ ਦੋ ਪਹੀਆ ਸਵਾਰ ਦੀ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਰਾਜਪੁਰਾ ਵਜੋਂ ਹੋਈ ਹੈ।
ਪਟਿਆਲਾ, 4 ਨਵੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਬੱਸ ਸਟੈਂਡ ਲਾਗੇ ਇਕ ਸਕੂਟਰੀ ਸਵਾਰ ਨੂੰ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ ਇਸ ਹਾਦਸੇ ਵਿਚ ਜ਼ਖਮੀ ਹੋਏ ਦੋ ਪਹੀਆ ਸਵਾਰ ਦੀ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਰਾਜਪੁਰਾ ਵਜੋਂ ਹੋਈ ਹੈ। ਉਕਤ ਸ਼ਿਕਾਇਤ ਜਤਿੰਦਰ ਸਿੰਘ ਨੇ ਥਾਣਾ ਅਰਬਨ ਅਸਟੇਟ ਵਿਚ ਦਰਜ ਕਰਵਾਈ ਸੀ ਜਿਸ ਆਧਾਰ ਉਤੇ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।