ਡੀ.ਸੀ. ਅਤੇ ਜ਼ਿਲ੍ਹਾ ਪੁਲੀਸ ਮੁਖੀ ਨੇ ਕਾਊਂਟਿੰਗ ਸੈਂਟਰਾਂ ਤੇ ਈ.ਵੀ.ਐਮ. ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਮਨਪ੍ਰੀਤ ਸਿੰਘ)-ਭਾਰਤੀ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਡਾ. ਸੋਨਾ ਥਿੰਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਮਾਤਾ ਗੁਜ਼ਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਸਥਾਪਿਤ ਹੋਣ ਵਾਲੇ ਵੱਖ-ਵੱਖ ਕਾਊਂਟਿੰਗ ਸੈਂਟਰਾਂ ਅਤੇ ਈ.
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਮਨਪ੍ਰੀਤ ਸਿੰਘ)-ਭਾਰਤੀ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਡਾ. ਸੋਨਾ ਥਿੰਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਮਾਤਾ ਗੁਜ਼ਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਸਥਾਪਿਤ ਹੋਣ ਵਾਲੇ ਵੱਖ-ਵੱਖ ਕਾਊਂਟਿੰਗ ਸੈਂਟਰਾਂ ਅਤੇ ਈ.ਵੀ.ਐਮ. ਸਟਰਾਂਗ ਰੂਮਾਂ ਦਾ ਸਾਂਝਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਅਧਿਕਾਰੀਆਂ ਵਲੋਂ ਕਾਊਂਟਿੰਗ ਸੈਂਟਰਾਂ ਅਤੇ ਈ.ਵੀ.ਐਮ. ਸਟਰਾਂਗ ਰੂਮਾਂ ਵਿਖੇ ਸੁਰੱਖਿਆ ਪ੍ਰਬੰਧਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਲੋੜੀਂਦੇ ਇੰਤਜ਼ਾਮਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਿਤ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ , ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਅਤੇ ਅਗਾਊਂ ਤਿਆਰੀਆਂ ਬੇਹੱਦ ਜ਼ਰੂਰੀ ਹਨ। ਇਸ ਸਾਂਝੇ ਨਿਰੀਖਣ ਦੌਰਾਨ ਐਸ.ਡੀ.ਐਮ ਫ਼ਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐਸ.ਡੀ.ਐਮ. ਬਸੀ ਪਠਾਣਾਂ ਦੀਪਜੋਤ ਕੌਰ, ਐਸ.ਡੀ.ਐਮ.ਅਮਲੋਹ ਹਰਵੀਰ ਕੌਰ, ਡੀ.ਐਸ.ਪੀ ਕੁਲਬੀਰ ਸਿੰਘ, ਡੀ.ਐਸ.ਪੀ.ਹਿਤੇਸ਼ ਕੌਸ਼ਿਕ, ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ ਅਤੇ ਹੋਰ ਸਬੰਧਿਤ ਅਧਿਕਾਰੀ ਵੀ ਮੌਜੂਦ ਸਨ।