05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗੋਬਿੰਦਗੜ੍ਹ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਜਿੱਤੇ ਤਿੰਨ ਤਗਮੇ

ਮੰਡੀ ਗੋਬਿੰਦਗੜ੍ਹ, 4 ਨਵੰਬਰ (ਇਕਬਾਲਦੀਪ ਸੰਧੂ)-ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਪਾਵਰ ਲਿਫ਼ਟਿੰਗ ਮੁਕਾਬਲਿਆਂ ਦੇ ਅੰਡਰ-14 ਲੜਕੀਆਂ ਦੇ ਵਰਗ ਵਿਚ ਸਕੂਲ ਦੀ ਵਿਦਿਆਰਥਣ ਬਵਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 05-11-2026
ਮੰਡੀ ਗੋਬਿੰਦਗੜ੍ਹ, 4 ਨਵੰਬਰ (ਇਕਬਾਲਦੀਪ ਸੰਧੂ)-ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਪਾਵਰ ਲਿਫ਼ਟਿੰਗ ਮੁਕਾਬਲਿਆਂ ਦੇ ਅੰਡਰ-14 ਲੜਕੀਆਂ ਦੇ ਵਰਗ ਵਿਚ ਸਕੂਲ ਦੀ ਵਿਦਿਆਰਥਣ ਬਵਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਵੇਟ ਲਿਫ਼ਟਿੰਗ ਦੇ ਮੁਕਾਬਲਿਆਂ ਵਿਚ ਅੰਡਰ-14 ਲੜਕਿਆਂ ਦੇ ਵਰਗ ਵਿਚ ਤੀਜੀ ਜਮਾਤ ਦੇ ਤੇਜਸ ਘਈ ਨੇ ਚਾਂਦੀ ਦਾ ਤਗਮਾ ਜਿੱਤਿਆ, ਜਦਕਿ ਅੰਡਰ-17 ਲੜਕੀਆਂ ਦੇ ਵਰਗ ਵਿਚ ਜਮਾਤ ਗਿਆਰ੍ਹਵੀਂ (ਆਰਟਸ) ਦੀ ਨੂਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ, ਲਗਨ ਤੇ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਬੌਧਿਕ ਸੰਪਤੀ ਅਧਿਕਾਰਾਂ ’ਤੇ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਡੀ.ਸੀ. ਅਤੇ ਜ਼ਿਲ੍ਹਾ ਪੁਲੀਸ ਮੁਖੀ ਨੇ ਕਾਊਂਟਿੰਗ ਸੈਂਟਰਾਂ ਤੇ ਈ.ਵੀ.ਐਮ. ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ
Ad Position 24