05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਲਾਇਨਜ਼ ਕਲੱਬ ਮੇਨ ਵਲੋਂ ਨਸਰਾਲੀ ਗਊਸ਼ਾਲਾ ਵਿਖੇ ਹਰੇ ਚਾਰੇ ਦਾ ਸੇਵਾ ਪ੍ਰੋਜੈਕਟ ਲਗਾਇਆ ਪ੍ਰਧਾਨ ਮਨੋਜ ਹਸੀਜਾ ਦੀ ਅਗਵਾਈ ਹੇਠ ਕਲੱਬ ਮੈਂਬਰਾਂ ਨੇ ਕੀਤੀ ਗਊ ਵੰਸ਼ ਦੀ ਸੇਵਾ

ਮੰਡੀ ਗੋਬਿੰਦਗੜ੍ਹ, 4 ਨਵੰਬਰ (ਇਕਬਾਲਦੀਪ ਸੰਧੂ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਮੇਨ ਵਲੋਂ ਸਥਾਨਕ ਨਸਰਾਲੀ ਗਊਸ਼ਾਲਾ ਵਿਖੇ ਗਊ ਵੰਸ਼ ਦੀ ਸੇਵਾ ਦੇ ਉਦੇਸ਼ ਨਾਲ ਹਰੇ ਚਾਰੇ ਦਾ ਵਿਸ਼ੇਸ਼ ਸੇਵਾ ਪ੍ਰੋਜੈਕਟ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਲਾਇਨ ਮਨੋਜ ਹਸੀਜਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਜੈਕਟ ਦੇ ਚੇਅਰਮੈਨ ਧਰਮਿੰਦਰ ਕੁਮਾਰ ਬੌਬੀ ਸਨ।

Ad Position 21
No active advertisement
ਅਜੀਤ ਡੈਸਕ 05-11-2026
ਮੰਡੀ ਗੋਬਿੰਦਗੜ੍ਹ, 4 ਨਵੰਬਰ (ਇਕਬਾਲਦੀਪ ਸੰਧੂ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਮੇਨ ਵਲੋਂ ਸਥਾਨਕ ਨਸਰਾਲੀ ਗਊਸ਼ਾਲਾ ਵਿਖੇ ਗਊ ਵੰਸ਼ ਦੀ ਸੇਵਾ ਦੇ ਉਦੇਸ਼ ਨਾਲ ਹਰੇ ਚਾਰੇ ਦਾ ਵਿਸ਼ੇਸ਼ ਸੇਵਾ ਪ੍ਰੋਜੈਕਟ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਲਾਇਨ ਮਨੋਜ ਹਸੀਜਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਜੈਕਟ ਦੇ ਚੇਅਰਮੈਨ ਧਰਮਿੰਦਰ ਕੁਮਾਰ ਬੌਬੀ ਸਨ। ਇਸ ਮੌਕੇ ਲਾਇਨਜ਼ ਕਲੱਬ ਨਾਲ ਜੁੜੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਗਊਸ਼ਾਲਾ ਵਿਖੇ ਪਹੁੰਚ ਕੇ ਗਊ ਵੰਸ਼ ਨੂੰ ਹਰਾ ਚਾਰਾ ਖੁਆਇਆ ਅਤੇ ਸੇਵਾ ਕਾਰਜ ਵਿਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਕਲੱਬ ਦੇ ਪ੍ਰਧਾਨ ਮਨੋਜ ਹਸੀਜਾ ਨੇ ਕਿਹਾ ਕਿ ਗਊ ਵੰਸ਼ ਦੀ ਸੇਵਾ ਕਰਨਾ ਪੁੰਨ ਅਤੇ ਆਤਮਿਕ ਸ਼ਾਂਤੀ ਪ੍ਰਦਾਨ ਕਰਨ ਵਾਲਾ ਕਾਰਜ ਹੈ। ਉਨ੍ਹਾਂ ਕਿਹਾ ਕਿ ਗਊ ਸੇਵਾ ਕਰਨ ਨਾਲ ਮਨ ਨੂੰ ਸੰਤੁਸ਼ਟੀ ਮਿਲਦੀ ਹੈ ਅਤੇ ਹਰੇਕ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਗਊ ਵੰਸ਼ ਦੀ ਸੇਵਾ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਘਰ ਵਿਚੋਂ ਪਹਿਲੀ ਰੋਟੀ ਗਊ ਮਾਤਾ ਦੇ ਨਾਮ ਦੀ ਕੱਢ ਕੇ ਖੁਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਘਰ ਵਿਚ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਮ੍ਰਿੱਧੀ ਬਣੀ ਰਹਿੰਦੀ ਹੈ ਅਤੇ ਪਰਿਵਾਰ ਵਿਚ ਸੁਖਾਵਾਂ ਮਾਹੌਲ ਰਹਿੰਦਾ ਹੈ। ਇਸ ਮੌਕੇ ਕਲੱਬ ਦੇ ਸਕੱਤਰ ਸੰਜੀਵ ਭਾਟੀਆ, ਖ਼ਜ਼ਾਨਚੀ ਅੰਕੁਸ਼ ਗੋਇਲ, ਜਨਸੰਪਰਕ ਅਧਿਕਾਰੀ ਹਰਜਿੰਦਰ ਧੀਮਾਨ, ਲਾਲ ਸਿੰਘ ਲਾਲੀ, ਰਵੀ ਵਰਮਾ, ਅਜੇ ਗੋਇਲ, ਕੁਨਾਲ ਗਰਗ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਅਗਲੀ ਖ਼ਬਰ ਡਾ. ਸੁਖਜੋਤ ਸਿੰਘ ਨੇ ਪ੍ਰਿਯੰਕ ਖੜਗੇ ਨਾਲ ਕੀਤੀ ਮੁਲਾਕਾਤ ਨੌਜਵਾਨਾਂ ਦੀ ਰਾਜਨੀਤੀ ਵਿਚ ਭਾਗੀਦਾਰੀ ਅਤੇ ਬਸੀ ਪਠਾਣਾਂ ਦੇ...
Ad Position 24