ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਨਵੇਂ ਬਣੇ ਡੀ.ਐਸ.ਪੀ. ਰਾਜੀਵ ਰਾਏ ਨੂੰ ਰੈਂਕ ਲਗਾ ਕੇ ਕੀਤਾ ਸਨਮਾਨਿਤ
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਵਿਚ ਕੀਤੀਆਂ ਤਰੱਕੀਆਂ ਤਹਿਤ ਪਦਉੱਨਤ ਹੋ ਕੇ ਡੀ. ਐਸ.
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਵਿਚ ਕੀਤੀਆਂ ਤਰੱਕੀਆਂ ਤਹਿਤ ਪਦਉੱਨਤ ਹੋ ਕੇ ਡੀ.ਐਸ.ਪੀ ਬਣੇ ਰਾਜੀਵ ਰਾਏ ਨੂੰ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਨਵਾਂ ਰੈਂਕ ਲਗਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਰਾਜੀਵ ਰਾਏ ਇਸ ਪਦ-ਉੱਨਤੀ ਤੋਂ ਪਹਿਲਾਂ ਇੰਚਾਰਜ ਪੁਲਿਸ ਕੰਟਰੋਲ ਰੂਮ ਫ਼ਤਹਿਗੜ੍ਹ ਸਾਹਿਬ ਵਜੋਂ ਅਹਿਮ ਸੇਵਾਵਾਂ ਨਿਭਾਅ ਰਹੇ ਸਨ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਅਤੇ ਐੱਸ.ਪੀ. (ਡੀ) ਅਮਨਦੀਪ ਸਿੰਘ ਨੇ ਸਾਂਝੇ ਤੌਰ ’ਤੇ ਨਵ-ਨਿਯੁਕਤ ਡੀ.ਐੱਸ.ਪੀ.ਰਾਜੀਵ ਰਾਏ ਦੇ ਮੋਢਿਆਂ ’ਤੇ ਸਟਾਰ ਲਗਾ ਕੇ ਉਨ੍ਹਾਂ ਨੂੰ ਤਰੱਕੀ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਉਮੀਦ ਜਤਾਈ ਕਿ ਡੀ.ਐੱਸ.ਪੀ. ਰਾਜੀਵ ਰਾਏ ਆਪਣੀਆਂ ਨਵੀਆਂ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਲਗਨ, ਨਿਸ਼ਠਾ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਬਰਕਰਾਰ ਰੱਖਣਾ, ਸਮਾਜ ਵਿਰੋਧੀ ਤੇ ਅਪਰਾਧਿਕ ਅਨਸਰਾਂ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਤਹਿਤ ਸਖ਼ਤੀ ਨਾਲ ਨਜਿੱਠਣਾ ਅਤੇ ਆਮ ਜਨਤਾ ਨੂੰ ਸਮੇਂ ਸਿਰ ਇਨਸਾਫ਼ ਦਿਵਾਉਣਾ ਪੰਜਾਬ ਪੁਲਿਸ ਦਾ ਮੁੱਖ ਮਨੋਰਥ ਹੈ। ਇਸ ਮੌਕੇ ਡੀ.ਐੱਸ.ਪੀ. ਰਾਜੀਵ ਰਾਏ ਨੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਉੱਚ ਅਧਿਕਾਰੀਆਂ ਦੀਆਂ ਉਮੀਦਾਂ ’ਤੇ ਖਰੇ ਉੱਤਰਨਗੇ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।