05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਹਲਕਾ ਬਸੀ ਪਠਾਣਾਂ ਦੇ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰ ਰਹੇ-ਡਾ. ਰਿਤੂ ਸਿੰਘ ਬਦਹਾਲ ਸੜਕਾਂ ਤੇ ਸਿਹਤ ਸਹੂਲਤਾਂ ਦੀ ਘਾਟ ਨੇ ਲੋਕਾਂ ਦਾ ਜਿਊਣਾ ਕੀਤਾ ਮੁਸ਼ਕਿਲ

ਬਸੀ ਪਠਾਣਾਂ, 4 ਨਵੰਬਰ (ਰਾਜਿੰਦਰ ਸ਼ਰਮਾ)-ਹਲਕਾ ਬਸੀ ਪਠਾਣਾਂ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜਨ ਦਾ ਐਲਾਨ ਕਰ ਚੁੱਕੀ ਡਾ. ਰਿਤੂ ਸਿੰਘ ਵਲੋਂ ਪਿੰਡ ਸ਼ਹੀਦਗੜ੍ਹ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਵਿਚਾਰ-ਵਟਾਂਦਰਾਂ ਕੀਤਾ।

Ad Position 21
No active advertisement
ਅਜੀਤ ਡੈਸਕ 05-11-2026
ਬਸੀ ਪਠਾਣਾਂ, 4 ਨਵੰਬਰ (ਰਾਜਿੰਦਰ ਸ਼ਰਮਾ)-ਹਲਕਾ ਬਸੀ ਪਠਾਣਾਂ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜਨ ਦਾ ਐਲਾਨ ਕਰ ਚੁੱਕੀ ਡਾ. ਰਿਤੂ ਸਿੰਘ ਵਲੋਂ ਪਿੰਡ ਸ਼ਹੀਦਗੜ੍ਹ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਵਿਚਾਰ-ਵਟਾਂਦਰਾਂ ਕੀਤਾ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਮੌਜੂਦਾ ਸਰਕਾਰ ਦੇ ਕੰਮਕਾਜ ਅਤੇ ਇਲਾਕੇ ਵਿਚ ਬੁਨਿਆਦੀ ਸਹੂਲਤਾਂ ਦੀ ਮਾੜੀ ਹਾਲਤ ਨੂੰ ਲੈ ਕੇ ਆਪਣਾ ਰੋਸ ਪ੍ਰਗਟ ਕਰਕੇ ਪਿੰਡ ਦੀਆਂ ਬਦਹਾਲ ਸੜਕਾਂ, ਬਿਹਤਰ ਸਿਹਤ ਸਹੂਲਤਾਂ ਦੀ ਘਾਟ ਅਤੇ ਲੰਮੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜਾਂ ਸਬੰਧੀ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕੀਤੀਆਂ। ਇਸ ਮੌਕੇ ਡਾ. ਰਿਤੂ ਸਿੰਘ ਨੇ ਕਿਹਾ ਕਿ ਹਲਕਾ ਬਸੀ ਪਠਾਣਾਂ ਦੇ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ’ਚ ਸੜਕਾਂ ਦੀ ਮਾੜੀ ਹਾਲਤ, ਸਿਹਤ ਸੇਵਾਵਾਂ ਦੀ ਘਾਟ ਅਤੇ ਅਧੂਰੇ ਪਏ ਵਿਕਾਸ ਕਾਰਜ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਅਸਲੀਅਤ ਬਿਆਨ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਰਫ਼ ਵਾਅਦਿਆਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਦਿਖਾਉਣ ਵਾਲੀ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਲਕੇ ਦਾ ਵਿਕਾਸ ਸਿਰਫ਼ ਵੱਡੇ-ਵੱਡੇ ਐਲਾਨਾਂ ਨਾਲ ਨਹੀਂ ਹੁੰਦਾ, ਬਲਕਿ ਲੋਕਾਂ ਨੂੰ ਵਧੀਆ ਸੜਕਾਂ, ਮਿਆਰੀ ਸਿਹਤ ਸੇਵਾਵਾਂ ਅਤੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਨਾਲ ਹੁੰਦਾ ਹੈ। ਉਨ੍ਹਾਂ ਨੇ ਹਲਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਅਤੇ ਲੋਕਾਂ ਦੀ ਆਵਾਜ਼ ਬਣਨ ਦਾ ਭਰੋਸਾ ਦਿੱਤਾ। ਇਸ ਮੌਕੇ ਪਿੰਡ ਵਾਸੀਆਂ ਨੇ ਡਾ.ਰਿਤੂ ਸਿੰਘ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣਾ ਸਮਰਥਨ ਦਿੰਦੇ ਹੋਏ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਬਸੀ ਪਠਾਣਾਂ ਨੂੰ ਵਿਕਾਸ, ਬਿਹਤਰ ਸਿਹਤ ਸੇਵਾਵਾਂ, ਮਜ਼ਬੂਤ ਸੜਕਾਂ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਨਵੀਂ ਦਿਸ਼ਾ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ ਲਈ ਕਿਸਾਨ ਮੋਰਚਾ ਨੇ ਖਿੱਚੀ ਤਿਆਰੀ, ਪਿੰਡ ਪੱਧਰ ਤੱਕ ਮਜ਼ਬੂਤ ਹੋਵੇਗੀ ਜਥੇਬੰਦੀ-ਗੁਰਮੀਤ ਸਿੰਘ ਸੋਨੂੰ... ਅਗਲੀ ਖ਼ਬਰ ਘੱਟ ਗਿਣਤੀ ਕੌਮਾਂ ਦੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਹਾਲਾਤਾਂ ਨੂੰ ਵਿਸਫੋਟਕ ਬਣਾਉਣਾ ਭਾਜਪਾ-ਆਰ.ਐਸ.ਐਸ ਦੀ ਕਾਰਵ...
Ad Position 24