2027 ਦੀਆਂ ਚੋਣਾਂ ਲਈ ਕਿਸਾਨ ਮੋਰਚਾ ਨੇ ਖਿੱਚੀ ਤਿਆਰੀ, ਪਿੰਡ ਪੱਧਰ ਤੱਕ ਮਜ਼ਬੂਤ ਹੋਵੇਗੀ ਜਥੇਬੰਦੀ-ਗੁਰਮੀਤ ਸਿੰਘ ਸੋਨੂੰ ਚੀਮਾ
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਜਥੇਬੰਦਕ ਸਰਗਰਮੀਆਂ ਤੇਜ਼ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਭਾਜਪਾ ਕਿਸਾਨ ਮੋਰਚਾ ਪੰਜਾਬ ਵਲੋਂ ਵੀ ਸੂਬੇ ਭਰ ਵਿਚ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਕਿਸਾਨ ਵਰਗ ਨਾਲ ਸਿੱਧਾ ਸੰਪਰਕ ਬਣਾਉਣ ਲਈ ਵਿਸ਼ੇਸ਼ ਯੋਜਨਾਬੰਦੀ ਕੀਤੀ ਜਾ ਰਹੀ ਹੈ।
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਜਥੇਬੰਦਕ ਸਰਗਰਮੀਆਂ ਤੇਜ਼ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਭਾਜਪਾ ਕਿਸਾਨ ਮੋਰਚਾ ਪੰਜਾਬ ਵਲੋਂ ਵੀ ਸੂਬੇ ਭਰ ਵਿਚ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਕਿਸਾਨ ਵਰਗ ਨਾਲ ਸਿੱਧਾ ਸੰਪਰਕ ਬਣਾਉਣ ਲਈ ਵਿਸ਼ੇਸ਼ ਯੋਜਨਾਬੰਦੀ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਮੁੱਖ ਬੁਲਾਰੇ ਗੁਰਮੀਤ ਸਿੰਘ ਸੋਨੂੰ ਚੀਮਾ ਨੇ ਕਿਹਾ ਕਿ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਦੀ ਅਗਵਾਈ ਹੇਠ ਕਿਸਾਨ ਮੋਰਚਾ ਪੰਜਾਬ ਲਗਾਤਾਰ ਜਥੇਬੰਦਕ ਮਜ਼ਬੂਤੀ ਵੱਲ ਕਦਮ ਵਧਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਿਸਾਨ ਮੋਰਚਾ ਦੇ ਆਗੂਆਂ ਅਤੇ ਵਰਕਰਾਂ ਨੂੰ ਪਿੰਡ-ਪਿੰਡ ਤੱਕ ਸਰਗਰਮ ਕੀਤਾ ਜਾਵੇਗਾ। ਸੋਨੂੰ ਚੀਮਾ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ, ਕਿਸਾਨਾਂ ਦੀ ਭਲਾਈ, ਪੇਂਡੂ ਵਿਕਾਸ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦੇ ਕਿਸਾਨ ਮੋਰਚਾ ਦੀਆਂ ਪ੍ਰਮੁੱਖ ਤਰਜੀਹਾਂ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚਾ ਦਾ ਉਦੇਸ਼ ਸਿਰਫ਼ ਚੋਣਾਂ ਤੱਕ ਹੀ ਸੀਮਤ ਨਹੀਂ, ਸਗੋਂ ਕਿਸਾਨਾਂ ਅਤੇ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਚਿੱਤ ਮੰਚ ਤੱਕ ਪਹੁੰਚਾਉਣਾ ਵੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਦੀ ਅਗਵਾਈ ਹੇਠ ਸਮੁੱਚੀ ਟੀਮ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਸੂਬੇ ਦੇ ਵੱਖ-ਵੱਖ ਜ਼ਿਲਿ੍ਆਂ ਅਤੇ ਵਿਧਾਨ ਸਭਾ ਹਲਕਿਆਂ ਵਿਚ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।