04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਭਾਸ਼ਾ ਵਿਭਾਗ ਨੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਕਵਿਤਾ ਗਾਇਨ ਅਤੇ ਸਾਹਿੱਤ ਸਿਰਜਣ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਰਾਜਿੰਦਰ ਸਿੰਘ)-ਵਿਦਿਆਰਥੀਆਂ ਦੀਆਂ ਸਿਰਜਣਾਤਮਿਕ ਅਤੇ ਸੁਹਜਾਤਮਿਕ ਰੁਚੀਆਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਲੋਂ ਵਿਦਿਆਰਥੀਆਂ ਦੇ ਪੰਜਾਬੀ ਕਵਿਤਾ ਗਾਇਨ ਅਤੇ ਸਾਹਿੱਤ ਸਿਰਜਣ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਭਰ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪੰਜਾਬੀ ਕਵਿਤਾ ਗਾਇਨ ਅਤੇ ਸਾਹਿੱਤ ਸਿਰਜਣ ਦੇ ਮੁਕਾਬਲਿਆਂ ਦੌਰਾਨ ਪ੍ਰਬੰਧਕ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਨ ਸਮੇਂ। ਅਜੀਤ ਤਸਵੀਰ 05-11-2026
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਰਾਜਿੰਦਰ ਸਿੰਘ)-ਵਿਦਿਆਰਥੀਆਂ ਦੀਆਂ ਸਿਰਜਣਾਤਮਿਕ ਅਤੇ ਸੁਹਜਾਤਮਿਕ ਰੁਚੀਆਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਲੋਂ ਵਿਦਿਆਰਥੀਆਂ ਦੇ ਪੰਜਾਬੀ ਕਵਿਤਾ ਗਾਇਨ ਅਤੇ ਸਾਹਿੱਤ ਸਿਰਜਣ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਭਰ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਖੋਜ ਅਫ਼ਸਰ ਸੰਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮੰਤਵ ਵਿਦਿਆਰਥੀਆਂ ਅੰਦਰ ਪੰਜਾਬੀ ਭਾਸ਼ਾ, ਸਾਹਿੱਤ ਅਤੇ ਸਭਿਆਚਾਰ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਕਲਾਤਮਕ ਅਤੇ ਸਾਹਿਤਕ ਪ੍ਰਤਿਭਾਵਾਂ ਨੂੰ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਕਵਿਤਾ ਗਾਇਨ ਮੁਕਾਬਲੇ ਵਿਚ ਸੇਂਟ ਫ਼ਰੀਦ ਪਬਲਿਕ ਸਕੂਲ ਦੀ ਵਿਦਿਆਰਥਣ ਸ਼ਗਨਪ੍ਰੀਤ ਕੌਰ ਨੇ ਪਹਿਲਾ, ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਦੇ ਜਸਪਿੰਦਰ ਸਿੰਘ ਨੇ ਦੂਜਾ ਅਤੇ ਇਸੇ ਸਕੂਲ ਦੀ ਪ੍ਰਭਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕਹਾਣੀ ਰਚਨਾ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਾੜ੍ਹੀ ਕਲਾਂ ਦੀ ਵਿਦਿਆਰਥਣ ਸਵਨੀਤ ਕੌਰ ਨੇ ਪਹਿਲਾ, ਜੀਸਸ ਸੇਵੀਅਰਜ਼ ਸਕੂਲ ਦੀ ਹਰਲੀਨ ਕੌਰ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਮਾਧੋਪੁਰ ਦੀ ਹਰਸਿਮਰਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾ ਦੀ ਸਿਮਰਨਜੀਤ ਕੌਰ ਨੇ ਪਹਿਲਾ, ਐਸ.ਐਨ.ਏ.ਐਸ. ਮਾਡਲ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਦੀ ਸਿਮਰਨ ਮਿੱਤਲ ਨੇ ਦੂਜਾ ਅਤੇ ਬੀ.ਜੈੱਡ.ਐਸ.ਐਫ਼.ਐਸ. ਸੀਨੀਅਰ ਸੈਕੰਡਰੀ ਸਕੂਲ, ਫ਼ਤਹਿਗੜ੍ਹ ਸਾਹਿਬ ਦੇ ਮੁਹੰਮਦ ਆਬਿਦ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੇਖ ਰਚਨਾ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲਾ ਬਜਵਾੜਾ ਦੀ ਤਮੰਨਾ ਨੇ ਪਹਿਲਾ, ਜੀਸਸ ਸੇਵੀਅਰਜ਼ ਸਕੂਲ ਦੇ ਸਮਰਪ੍ਰੀਤ ਸਿੰਘ ਨੇ ਦੂਜਾ ਅਤੇ ਸੇਂਟ ਫ਼ਰੀਦ ਪਬਲਿਕ ਸਕੂਲ ਦੀ ਵਿਦਿਆਰਥਣ ਹਰਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁਕਾਬਲਿਆਂ ਦੇ ਹਰੇਕ ਵਰਗ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮੀ ਰਾਸ਼ੀ ਦੇ ਨਾਲ-ਨਾਲ ਭਾਸ਼ਾ ਵਿਭਾਗ ਵਲੋਂ ਜਾਰੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ, ਡਾ. ਸਿਕੰਦਰ ਸਿੰਘ, ਸੰਤ ਸਿੰਘ ਸੋਹਲ, ਡਾ. ਕੁਲਦੀਪ ਸਿੰਘ ਦੀਪ, ਹਰਪਾਲ ਸਿੰਘ ਬਰੌਂਗਾ, ਜਸਵੀਰ ਸਿੰਘ ਕੰਗਣਵਾਲ, ਅੰਮ੍ਰਿਤਪਾਲ ਸਿੰਘ, ਮਨ ਸਾਹਿਰ ਅਤੇ ਮਨਿੰਦਰ ਕੌਰ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦ ਹੋਏ ਨਿਰਦੋਸ਼ ਸਿੱਖਾਂ ਨੂ... ਅਗਲੀ ਖ਼ਬਰ 6 ਨਵੰਬਰ ਨੂੰ ਧੂਰੀ ਵਿਖੇ ਕੀਤਾ ਜਾਵੇਗਾ ਵਿਸ਼ਾਲ ਸੰਘਰਸ਼, ਮੰਗਾਂ ਦਾ ਹੱਲ ਨਾ ਹੋਣ ’ਤੇ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨ...
Ad Position 24