04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਿਖੇ ਆਧੁਨਿਕ ਤਕਨੀਕਾਂ ਬਾਰੇ ਤਕਨੀਕੀ ਸੈਸ਼ਨ

ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਤੇ ਇੰਜਨੀਅਰਿੰਗ ਵਿਭਾਗ ਵਲੋਂ ਵਿਦਿਆਰਥੀਆਂ ਦੇ ਤਕਨੀਕੀ ਗਿਆਨ, ਵਿਹਾਰਕ ਹੁਨਰ ਅਤੇ ਉਦਯੋਗਿਕ ਖੇਤਰ ਨਾਲ ਸਬੰਧਿਤ ਜਾਣਕਾਰੀ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਦੋ ਰੋਜ਼ਾ ਤਕਨੀਕੀ ਸੈਸ਼ਨਾਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਆਰਟੀਫਿਸ਼ੀਅਲ ਇੰਟੈਲੀਜੈਂਸ, ਸਾਈਬਰ ਸੁਰੱਖਿਆ, ਪੈਨੀਟ੍ਰੇਸ਼ਨ ਟੈਸਟਿੰਗ ਅਤੇ ਪਾਈਥਨ ਆਟੋਮੇਸ਼ਨ ਵਰਗੀਆਂ ਉੱਭਰ ਰਹੀਆਂ ਤਕਨੀਕਾਂ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਏ ਆਧੁਨਿਕ ਤਕਨੀਕਾਂ ਬਾਰੇ ਤਕਨੀਕੀ ਸੈਸ਼ਨ ਦੌਰਾਨ ਬੁਲਾਰਿਆਂ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਬੰਧਕ। ਅਜੀਤ ਤਸਵੀਰ 05-11-2026
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਤੇ ਇੰਜਨੀਅਰਿੰਗ ਵਿਭਾਗ ਵਲੋਂ ਵਿਦਿਆਰਥੀਆਂ ਦੇ ਤਕਨੀਕੀ ਗਿਆਨ, ਵਿਹਾਰਕ ਹੁਨਰ ਅਤੇ ਉਦਯੋਗਿਕ ਖੇਤਰ ਨਾਲ ਸਬੰਧਿਤ ਜਾਣਕਾਰੀ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਦੋ ਰੋਜ਼ਾ ਤਕਨੀਕੀ ਸੈਸ਼ਨਾਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਆਰਟੀਫਿਸ਼ੀਅਲ ਇੰਟੈਲੀਜੈਂਸ, ਸਾਈਬਰ ਸੁਰੱਖਿਆ, ਪੈਨੀਟ੍ਰੇਸ਼ਨ ਟੈਸਟਿੰਗ ਅਤੇ ਪਾਈਥਨ ਆਟੋਮੇਸ਼ਨ ਵਰਗੀਆਂ ਉੱਭਰ ਰਹੀਆਂ ਤਕਨੀਕਾਂ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਪਹਿਲੇ ਦਿਨ ‘ਏ.ਆਈ,-ਡ੍ਰਿਵਨ ਸਾਈਬਰ ਸਕਿਉਰਿਟੀ ਐਂਡ ਦ ਫਿਊਚਰ ਆਫ਼ ਏ.ਆਈ.’ ਵਿਸ਼ੇ ’ਤੇ ਮਾਹਿਰ ਭਾਸ਼ਣ ਕਰਵਾਇਆ ਗਿਆ। ਇਸ ਸੈਸ਼ਨ ਦੇ ਮੁੱਖ ਬੁਲਾਰੇ ਆਈ.ਟੀ. ਸੋਲਿਊਸ਼ਨਜ਼ ਦੇ ਮੁਖੀ ਨਵਨੀਤ ਸਿੰਘ ਸਨ। ਉਨ੍ਹਾਂ ਨੇ ਸਾਈਬਰ ਸੁਰੱਖਿਆ ਵਿਚ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਵਧ ਰਹੀ ਮਹੱਤਤਾ, ਉੱਭਰ ਰਹੇ ਡਿਜੀਟਲ ਖ਼ਤਰਿਆਂ ਅਤੇ ਏ.ਆਈ. ਆਧਾਰਿਤ ਸੁਰੱਖਿਆ ਹੱਲਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਡਿਜੀਟਲ ਸੁਰੱਖਿਆ ਪ੍ਰਣਾਲੀਆਂ ਨੂੰ ਮਜ਼ਬੂਤ ਬਣਾਉਣ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਅਤੇ ਇਸ ਖੇਤਰ ਵਿਚ ਭਵਿੱਖ ਦੇ ਰੁਜ਼ਗਾਰ ਦੇ ਮੌਕਿਆਂ ਬਾਰੇ ਵੀ ਚਰਚਾ ਕੀਤੀ। ਦੂਜੇ ਦਿਨ ਦੋ ਤਕਨੀਕੀ ਸੈਸ਼ਨਾਂ ਦਾ ਆਯੋਜਨ ਕੀਤਾ ਗਿਆ। ਪਹਿਲੇ ਸੈਸ਼ਨ ਦੌਰਾਨ ‘ਪੈਨੀਟ੍ਰੇਸ਼ਨ ਟੈਸਟਿੰਗ’ ਵਿਸ਼ੇ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੋਲੀਟੇਅਰ ਇਨਫੋਸਿਸ ਦੇ ਕਲਾਊਡ ਸਕਿਉਰਿਟੀ ਇੰਜੀ. ਤੁਸ਼ਾਰ ਸ਼ਰਮਾ ਨੇ ਮਾਹਿਰ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਐਥੀਕਲ ਹੈਕਿੰਗ, ਸੁਰੱਖਿਆ ਖ਼ਾਮੀਆਂ ਦੇ ਮੁਲਾਂਕਣ ਅਤੇ ਕੰਪਿਊਟਰ ਪ੍ਰਣਾਲੀਆਂ ਤੇ ਨੈੱਟਵਰਕਾਂ ਵਿਚ ਸੁਰੱਖਿਆ ਸਬੰਧੀ ਕਮਜ਼ੋਰੀਆਂ ਦੀ ਪਛਾਣ ਕਰਨ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਉਪਰੰਤ ‘ਜਨਰੇਟਿਵ ਏ.ਆਈ. ਟ੍ਰਾਂਸਫਾਰਮਿੰਗ ਦੇ ਵੇ ਵੁਈ ਵਰਕ ਐਂਡ ਕ੍ਰੀਏਟ’ ਵਿਸ਼ੇ ’ਤੇ ਮਾਹਿਰ ਭਾਸ਼ਣ ਕਰਵਾਇਆ ਗਿਆ। ਇਸ ਸੈਸ਼ਨ ਦੇ ਵਿਸ਼ੇਸ਼ ਬੁਲਾਰੇ ਫਾਲਕਨ ਟੈਕਨਾਲੋਜੀ ਦੇ ਚੀਫ਼ ਟੈਕਨੀਕਲ ਅਫ਼ਸਰ ਤੁਸ਼ਾਰ ਦੇਵਕਰਨ ਸਨ। ਉਨ੍ਹਾਂ ਜਨਰੇਟਿਵ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਪਰਿਵਰਤਨਕਾਰੀ ਸਮਰੱਥਾ, ਵੱਖ-ਵੱਖ ਉਦਯੋਗਾਂ ਵਿਚ ਇਸ ਦੀ ਵਰਤੋਂ, ਨਵੀਨਤਾ, ਆਟੋਮੇਸ਼ਨ ਤੇ ਰਚਨਾਤਮਿਕ ਸਮੱਸਿਆਵਾਂ ਦੇ ਹੱਲ ਵਿਚ ਇਸ ਦੀ ਵਧ ਰਹੀ ਭੂਮਿਕਾ ਬਾਰੇ ਚਾਨਣਾ ਪਾਇਆ। ਇਸ ਮੌਕੇ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਡਾ. ਜਤਿੰਦਰ ਸਿੰਘ ਸੈਣੀ ਨੇ ਕਿਹਾ ਕਿ ਵਿਭਾਗ ਵਿਦਿਆਰਥੀਆਂ ਨੂੰ ਵਿਹਾਰਕ ਸਿੱਖਿਆ, ਤਕਨੀਕੀ ਉੱਤਮਤਾ ਅਤੇ ਉਦਯੋਗਿਕ ਖੇਤਰ ਦੀਆਂ ਮੌਜੂਦਾ ਲੋੜਾਂ ਅਨੁਸਾਰ ਹੁਨਰ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਵਿਭਾਗ ਵਲੋਂ ਕਰਵਾਈਆਂ ਗਈਆਂ ਤਕਨੀਕੀ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਤਕਨੀਕੀ ਯੁੱਗ ਵਿਚ ਵਿਦਿਆਰਥੀਆਂ ਨੂੰ ਕਲਾਸ-ਰੂਮ ਦੀ ਪੜ੍ਹਾਈ ਦੇ ਨਾਲ-ਨਾਲ ਉਦਯੋਗਿਕ ਖੇਤਰ ਦੀਆਂ ਵਿਹਾਰਕ ਲੋੜਾਂ ਤੋਂ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਿਰੰਤਰ ਸਿੱਖਣ, ਨਵੀਆਂ ਤਕਨੀਕਾਂ ਨੂੰ ਅਪਣਾਉਣ ਅਤੇ ਆਪਣੀ ਪੇਸ਼ੇਵਰ ਯੋਗਤਾ ਵਿਚ ਵਾਧਾ ਕਰਨ ਲਈ ਪ੍ਰੇਰਿਤ ਕੀਤਾ। ਇਸ ਦਾ ਉਦੇਸ਼ ਵਿਦਿਆਰਥੀਆਂ ਦੀ ਪ੍ਰੋਗਰਾਮਿੰਗ ਮੁਹਾਰਤ, ਪਾਈਥਨ ਦੀ ਵਿਹਾਰਕ ਸਮਝ ਅਤੇ ਆਟੋਮੇਸ਼ਨ ਨਾਲ ਸਬੰਧਿਤ ਹੁਨਰਾਂ ਨੂੰ ਮਜ਼ਬੂਤ ਕਰਨਾ ਸੀ। ਪਹਿਲੇ ਦਿਨ ਕਰਵਾਏ ਮਾਹਿਰ ਭਾਸ਼ਣ ਦਾ ਸੰਚਾਲਨ ਪ੍ਰੋ. ਸੰਦੀਪ ਕੌਰ ਢਾਂਡਾ ਅਤੇ ਪ੍ਰੋ. ਅੰਮ੍ਰਿਤਪ੍ਰੀਤ ਕੌਰ ਵਲੋਂ ਕੀਤਾ ਗਿਆ। ਪੈਨੀਟ੍ਰੇਸ਼ਨ ਟੈਸਟਿੰਗ ਵਰਕਸ਼ਾਪ ਦੇ ਕੋਆਰਡੀਨੇਟਰ ਪ੍ਰੋ. ਕਮਲਜੀਤ ਕੌਰ ਅਤੇ ਪ੍ਰੋ. ਮਨਜੀਤ ਕੌਰ ਸਨ, ਜਦਕਿ ਜਨਰੇਟਿਵ ਏ.ਆਈ. ਸੈਸ਼ਨ ਦੇ ਕੋਆਰਡੀਨੇਟਰ ਪ੍ਰੋ. ਜੀਵਨਪ੍ਰੀਤ ਕੌਰ ਅਤੇ ਇੰਜੀ. ਗੀਤਾ ਰਾਣੀ ਸਨ। ਪਾਈਥਨ ਆਟੋਮੇਸ਼ਨ ਟੈੱਸਟ ਦੇ ਕੋਆਰਡੀਨੇਟਰ ਡਾ. ਰਮਨਜੋਤ ਕੌਰ ਅਤੇ ਸਰਬਜੀਤ ਕੌਰ ਸਨ।
Ad Position 22
No active advertisement
ਪਿਛਲੀ ਖ਼ਬਰ ਨਾਗਰਾ ਦੀ ਅਗਵਾਈ ਹੇਠ ਸੰਗਰੂਰ ਇਨਸਾਫ਼ ਰੈਲੀ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਵਰਕਰਾਂ ਨੇ ਕੀਤੀ ਸ਼ਮੂਲੀ... ਅਗਲੀ ਖ਼ਬਰ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਅਮਲੋਹ ਤੋਂ ਵੱਡਾ ਕਾਫ਼ਲਾ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਲਈ ਰਵਾਨਾ
Ad Position 24