ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਦਾ ਸੱਦਾ
ਸਮਾਣਾ, 5 ਨਵੰਬਰ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਸਮਾਣਾ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਅਤੇ ਪਰਾਲੀ ਨਾ ਸਾੜਨ ਸੰਬੰਧੀ ਇਕ ਵਿਸ਼ੇਸ਼ ਰੈਲੀ ਕੱਢੀ। ਜਿਸ ਵਿਚ ਸਕੂਲ ਦੇ ਐਨ.
ਸਮਾਣਾ, 5 ਨਵੰਬਰ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਸਮਾਣਾ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਅਤੇ ਪਰਾਲੀ ਨਾ ਸਾੜਨ ਸੰਬੰਧੀ ਇਕ ਵਿਸ਼ੇਸ਼ ਰੈਲੀ ਕੱਢੀ। ਜਿਸ ਵਿਚ ਸਕੂਲ ਦੇ ਐਨ.ਸੀ.ਸੀ. ਦੇ ਕੈਡਿਟਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਦਮਨ ਸਿੰਘ ਵਿਰਕ, ਸਮੂਹ ਕਮੇਟੀ ਮੈਂਬਰਾਂ ਅਤੇ ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ। ਰੈਲੀ ਦੌਰਾਨ ਵਿਦਿਆਰਥੀਆਂ ਨੇ ਹੋਕਾ ਦਿੱਤਾ ਕਿ ਦੀਵਾਲੀ ਦਾ ਤਿਉਹਾਰ ਸੁਰੱਖਿਅਤ ਢੰਗ ਨਾਲ ਮਨਾਉਣਾ ਚਾਹੀਦਾ ਹੈ ਅਤੇ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ । ਇਸ ਦੇ ਨਾਲ ਹੀ ਉਨ੍ਹਾਂ ਪ੍ਰੇਰਿਤ ਕੀਤਾ ਕਿ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਇਸ ਨਾਲ ਫੈਲਣ ਵਾਲਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਕ ਹੈ। ਇਸ ਸ਼ਲਾਘਾਯੋਗ ਉਪਰਾਲੇ ਲਈ ਸਕੂਲ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਦੀ ਭਰਪੂਰ ਹੌਸਲਾ ਅਫ਼ਜ਼ਾਈ ਕੀਤੀ ।