ਮੁਨਾਫ਼ਾ ਵੰਡ ਸਮਾਰੋਹ ਕਰਵਾਇਆ
ਸੰਘੋਲ, 6 ਨਵੰਬਰ (ਗੁਰਨਾਮ ਸਿੰਘ ਚੀਨਾ)-ਮਾਨਪੁਰ ਲੇਡੀਜ਼ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਸਾਲਾਨਾ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਸੁਦਾਗਰ ਸਿੰਘ ਨੇ ਦੱਸਿਆ ਕਿ ਸਭਾ ਵਿਚ ਦੁੱਧ ਪਾਉਣ ਵਾਲੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ ਗਿਆ।
ਸੰਘੋਲ, 6 ਨਵੰਬਰ (ਗੁਰਨਾਮ ਸਿੰਘ ਚੀਨਾ)-ਮਾਨਪੁਰ ਲੇਡੀਜ਼ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਸਾਲਾਨਾ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਸੁਦਾਗਰ ਸਿੰਘ ਨੇ ਦੱਸਿਆ ਕਿ ਸਭਾ ਵਿਚ ਦੁੱਧ ਪਾਉਣ ਵਾਲੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ ਗਿਆ। ਜਿਸ ਦੌਰਾਨ ਲਾਭਪਾਤਰੀਆਂ ਕੁਲਵੰਤ ਕੌਰ, ਸੁਖਵਿੰਦਰ ਕੌਰ, ਸਰਬਜੀਤ ਕੌਰ, ਗੁਰਮੇਲ ਕੌਰ, ਜਸਵਿੰਦਰ ਕੌਰ, ਚਰਨਜੀਤ ਕੌਰ ਆਦਿ ਨੇ ਮੁਨਾਫ਼ਾ ਰਾਸ਼ੀ ਪ੍ਰਾਪਤ ਕੀਤੀ। ਇਸ ਮੌਕੇ ਐਮ.ਪੀ.ਏ. ਜਤਿੰਦਰ ਸਿੰਘ, ਸਭਾ ਦੀ ਪ੍ਰਧਾਨ ਕੁਲਵੰਤ ਕੌਰ, ਸਕੱਤਰ ਸੁਦਾਗਰ ਸਿੰਘ ਤੋਂ ਇਲਾਵਾ ਦੁੱਧ ਉਤਪਾਦਕ ਅਤੇ ਸਭਾ ਦੇ ਮੈਂਬਰ ਹਾਜ਼ਰ ਸਨ।