ਪਰਾਲੀ ਪ੍ਰਬੰਧਨ ਸੰਬੰਧੀ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਸਰਗਰਮ-ਮੁੱਖ ਖੇਤੀਬਾੜੀ ਅਫਸਰ ਪਟਿਆਲਾ
ਪਟਿਆਲਾ, 6 ਨਵੰਬਰ (ਗੁਰਵਿੰਦਰ ਸਿੰਘ ਔਲਖ)-ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਪਿੰਡ ਪੱਧਰ ਤੇ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਬਣਦੇ ਉਪਰਾਲੇ ਕਰ ਰਹੀਆਂ ਹਨ।
ਪਟਿਆਲਾ, 6 ਨਵੰਬਰ (ਗੁਰਵਿੰਦਰ ਸਿੰਘ ਔਲਖ)-ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਪਿੰਡ ਪੱਧਰ ਤੇ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਬਣਦੇ ਉਪਰਾਲੇ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਨੇ ਹਰਮਨ ਸਿੰਘ ਅਤੇ ਗੁਰਦਾਸ ਸਿੰਘ ਪਿੰਡ ਡਕਾਲਾ ਦੇ ਖੇਤਾਂ ਦਾ ਦੌਰਾ ਕਰਦਿਆਂ ਦਸਿਆ ਕਿ ਜਿਲ੍ਹੇ ਵਿਚ ਵਾਹੀਯੋਗ 2,50,000 ਹੈਕਟੇਅਰ ਹੈ ਜਿਸ ਵਿਚੋਂ 20,000 ਹੈਕਟੇਅਰ ਰਕਬਾ ਬਾਸਮਤੀ ਅਧੀਨ ਹੈ। ਉਹਨਾਂ ਦਸਿਆ ਕਿ ਇਸ ਰਕਬੇ ਵਿਚੋਂ ਹੁਣ ਤੱਕ ਲਗਭਗ 2,08,000 ਹੈਕਟੇਅਰ ਰਕਬੇ ਦੀ ਵਾਢੀ ਹੋ ਚੁੱਕੀ ਹੈ ਅਤੇ ਇਸ ਵਿਚੋਂ ਲਗਭਗ 40 ਤੋਂ 50 ਹਜਾਰ ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ ਵੀ ਹੋ ਚੁੱਕੀ ਹੈ। ਮੁੱਖ ਖੇਤੀਬਾੜੀ ਅਫਸਰ ਅਨੁਸਾਰ ਕਿਸਾਨਾਂ ਵੱਲੋਂ ਲਗਭਗ 85,000 ਹੈਕਟੇਅਰ ਕਰਬੇ ਵਿਚੋਂ ਤਕਨੀਕ ਨਾਲ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਚੁੱਕਾ ਹੈ ਅਤੇ ਲਗਭਗ 1,00,000 ਹੈਕਟੇਅਰ ਰਕਬੇ ਵਿਚ ਖੇਤੀਬਾੜੀ ਵਿਭਾਗ ਵੱਲੋਂ ਜਿਆਦਾਤਰ ਤਕਨੀਕ ਲਈ ਦਿੱਤੀਆਂ ਮਸ਼ੀਨਾਂ ਜਿਵੇਂ ਕਿ ਸੁਪਰ ਸੀਡਰ, ਪਲਟਵੇ ਹਲ, ਮੱਲਚਰ ਆਦਿ ਦੀ ਵਰਤੋਂ ਕਰਕੇ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਚੁੱਕਾ ਹੈ। ਮੁੱਖ ਖੇਤੀਬਾੜੀ ਅਫਸਰ ਨੇ ਦਸਿਆ ਕਿ ਜਿਲ੍ਹੇ ਦੇ ਸਮੂਹ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਵਿਸਥਾਰ ਅਫਸਰ, ਖੇਤੀਬਾੜੀ ਉਪਨਿਰੀਖਕ ਅਤੇ ਆਤਮਾ ਸਟਾਫ ਖੇਤਾਂ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰ ਰਹੇ ਹਨ ਅਤੇ ਹਾੜੀ ਦੀ ਫਸਲ ਸਬੰਧੀ ਕਣਕ ਦਾ ਤਸਦੀਕਸ਼ੁਦਾ ਬੀਜ ਵੀ ਸਬਸਿਡੀ ੳਪਰ ੳਪਲੱਬਧ ਕਰਵਾ ਰਹੇ ਹਨ।