06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਭਾਜਪਾ ’ਚ ਸ਼ਾਮਿਲ ਹੋਣ ਮਗਰੋਂ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਏ ਹਰਮੀਤ ਸਿੰਘ ਪਠਾਣਮਾਜਰਾ

ਭੁੱਨਰਹੇੜੀ, 6 ਨਵੰਬਰ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਤੋਂ ਦੂਰੀ ਬਣਾਉਣ ਅਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੇ ਸਮਰਥਕਾਂ ਨਾਲ ਹਲਕਾ ਸਨੌਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਧਾਰਮਿਕ ਸ਼ਰਧਾ ਨਾਲ ਕੀਤੀ। ਇਸ ਦੌਰਾਨ ਉਨ੍ਹਾਂ ਦੇ ਸਮਰਥਕਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 07-11-2026
ਭੁੱਨਰਹੇੜੀ, 6 ਨਵੰਬਰ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਤੋਂ ਦੂਰੀ ਬਣਾਉਣ ਅਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੇ ਸਮਰਥਕਾਂ ਨਾਲ ਹਲਕਾ ਸਨੌਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਧਾਰਮਿਕ ਸ਼ਰਧਾ ਨਾਲ ਕੀਤੀ। ਇਸ ਦੌਰਾਨ ਉਨ੍ਹਾਂ ਦੇ ਸਮਰਥਕਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਭੁੱਨਰਹੇੜੀ ਪੁਹੰਚਣ ਮੌਕੇ ਭਾਰਤੀ ਜਨਤਾ ਪਾਰਟੀ ਅਤੇ ਹਰਮੀਤ ਸਿੰਘ ਪਠਾਣਮਾਜਰਾ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦਿਆਂ ਸਮਰਥਕਾਂ ਨੇ ਆਪਣੀ ਹਮਾਇਤ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਹਰਮੀਤ ਸਿੰਘ ਪਠਾਣਮਾਜਰਾ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਮਿਲਾਪਸਰ ਘੜਾਮ, ਭੀਖਨ ਸਾ਼ਹ ਦਰਗਾਹ ਘੜਾਮ, ਬਾਬਾ ਸ਼ੰਕਰ ਗਿਰੀ ਮੰਦਰ ਘੜਾਮ ਅਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਏ। ਉਨ੍ਹਾਂ ਨੇ ਸਰਬੱਤ ਦੇ ਭਲੇ ਅਤੇ ਹਲਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਪਠਾਣਮਾਜਰਾ ਨੇ ਆਪਣੇ ਸਿਆਸੀ ਫ਼ੈਸਲੇ ਬਾਰੇ ਸੰਕੇਤਕ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਕਸੀਜਨ ਦੀ ਲੋੜ ਮਹਿਸੂਸ ਹੋ ਰਹੀ ਸੀ, ਜੋ ਹੁਣ ਮਿਲ ਚੁੱਕੀ ਹੈ, ਜਦਕਿ ਅੱਗੇ ਦੀ ਕਿਰਪਾ ਪ੍ਰਮਾਤਮਾ ਨੇ ਕਰਨੀ ਹੈ। ਹਰਮੀਤ ਸਿੰਘ ਪਠਾਣਮਾਜਰਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਹਲਕਾ ਸਨੌਰ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਉਨ੍ਹਾਂ ਦੇ ਇਸ ਫ਼ੈਸਲੇ ਨਾਲ ਹਲਕੇ ਅੰਦਰ ਨਵੇਂ ਸਿਆਸੀ ਸਮੀਕਰਨ ਬਣਨ ਦੀ ਸੰਭਾਵਨਾ ਹੈ। ਹੁਣ ਸਿਆਸੀ ਹਲਕਿਆਂ ਦੀ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਪਠਾਣਮਾਜਰਾ ਭਾਜਪਾ ਦੇ ਮੰਚ ਤੋਂ ਹਲਕਾ ਸਨੌਰ ਵਿੱਚ ਆਪਣੀ ਸਿਆਸੀ ਸਰਗਰਮੀ ਨੂੰ ਕਿਸ ਤਰ੍ਹਾਂ ਅੱਗੇ ਵਧਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਅਸ਼ੋਕਾ ਗਰੁੱਪ ਆਫ਼ ਕਾਲਜਿਜ਼ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਗੌਰਵ ਸੰਧੂ ਦੀ ਟਿਕਟ ਦੀ ਦਾਅਵੇਦਾਰੀ ਹੋਈ ਮਜ਼ਬੂਤ- ਕਾਂਗਰਸ ਸੇਵਾ ਦਲ ਦੀ ਯੰਗ ਬ੍ਰਿਗੇਡ ਦੇ ਬਣੇ ਸੂਬਾ ਪ੍ਰਧਾਨ ਕਾਂਗਰਸ...
Ad Position 24