06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਇਸਤਰੀ ਅਕਾਲੀ ਦਲ (ਬ) ਵਲੋਂ ਸਰਕਲ ਖੇੜਾ ਅਤੇ ਮੰਡੋਫਲ ਦੇ ਪ੍ਰਧਾਨਾਂ ਦਾ ਐਲਾਨ

ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵੱਖ-ਵੱਖ ਵਿੰਗਾਂ ਵਿਚ ਨਵੀਆਂ ਨਿਯੁਕਤੀਆਂ ਕਰਕੇ ਸਰਗਰਮ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਧਰਮ ਪਤਨੀ ਬੀਬੀ ਰਵਿੰਦਰ ਕੌਰ ਭੁੱਟਾ ਨੇ ਇਸਤਰੀ ਅਕਾਲੀ ਦਲ ਵਿਚ ਕੀਤੀਆਂ ਨਵੀਆਂ ਨਿਯੁਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 07-11-2026
ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵੱਖ-ਵੱਖ ਵਿੰਗਾਂ ਵਿਚ ਨਵੀਆਂ ਨਿਯੁਕਤੀਆਂ ਕਰਕੇ ਸਰਗਰਮ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਧਰਮ ਪਤਨੀ ਬੀਬੀ ਰਵਿੰਦਰ ਕੌਰ ਭੁੱਟਾ ਨੇ ਇਸਤਰੀ ਅਕਾਲੀ ਦਲ ਵਿਚ ਕੀਤੀਆਂ ਨਵੀਆਂ ਨਿਯੁਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਰਕਲ ਖੇੜਾ ਤੋਂ ਲਖਵਿੰਦਰ ਕੌਰ ਬਰਾਸ ਨੂੰ ਸਰਕਲ ਪ੍ਰਧਾਨ ਅਤੇ ਹਰਜਿੰਦਰ ਕੌਰ ਨੂੰ ਸਰਕਲ ਮੰਡੋਫਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਬੀਬੀ ਭੁੱਟਾ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਸਰਕਾਰ ਬਣਾਉਣ ਵਿਚ ਮਹਿਲਾਵਾਂ ਦਾ ਵਿਸ਼ੇਸ਼ ਯੋਗਦਾਨ ਹੋਵੇਗਾ ਅਤੇ ਸਰਕਾਰ ਬਣਨ ਉਪਰੰਤ ਔਰਤਾਂ ਲਈ ਹੋਰ ਅਹਿਮ ਸਕੀਮਾਂ ਚਲਾਈਆਂ ਜਾਣਗੀਆਂ। ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਰਵਿੰਦਰ ਕੌਰ ਭੁੱਟਾ, ਹਰਭਜਨ ਕੌਰ ਹਲਕਾ ਪ੍ਰਧਾਨ ਇਸਤਰੀ ਅਕਾਲੀ ਦਲ, ਅਮਰਜੀਤ ਕੌਰ ਸੀਨੀਅਰ ਮੀਤ ਪ੍ਰਧਾਨ, ਤਰੁਣ ਕੁਮਾਰੀ ਮੀਤ ਪ੍ਰਧਾਨ, ਹਰਵਿੰਦਰ ਕੌਰ ਖ਼ਾਲਸਾ ਸ਼ਹਿਰੀ ਪ੍ਰਧਾਨ ਦੁਆਰਾ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਸਰਹਿੰਦ ਦੇ ਬਾਜ਼ਾਰਾਂ ਵਿਚ ਵਪਾਰੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ ਅਗਲੀ ਖ਼ਬਰ ਅਸ਼ੋਕਾ ਗਰੁੱਪ ਆਫ਼ ਕਾਲਜਿਜ਼ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
Ad Position 24