06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੁਖਵਿੰਦਰ ਸਿੰਘ ਸੁੱਖੀ ਰੱਖੜਾ ਨੇ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ’ਚ ਕਰਵਾਏ ਸਖੀਆਂ ਮਿਲਣੀ ਸਮਾਗਮਾਂ ’ਚ ਕੀਤੀ ਸ਼ਿਰਕਤ

ਪਟਿਆਲਾ, 6 ਨਵੰਬਰ (ਮਨਦੀਪ ਸਿੰਘ ਖਰੌੜ)-ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਸਮਾਣਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੇ ਪੁੱਤਰ ਸੁਖਵਿੰਦਰ ਸਿੰਘ ਸੁੱਖੀ ਰੱਖੜਾ ਨੇ ਹਲਕਾ ਸਮਾਣਾ ਦੇ ਪਿੰਡ ਰਾਜਗੜ੍ਹ, ਕਾਹਨਗੜ੍ਹ ਭੂਤਨਾਂ ਅਤੇ ਜਾਹਲ੍ਹਾਂ ਵਿਖੇ ਕਰਵਾਈਆਂ ਸਖੀਆਂ ਮਿਲਣੀ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਮੌਕੇ ਇਲਾਕੇ ਦੀਆਂ ਸਖੀਆਂ ਅਤੇ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਵੱਡੀ ਗਿਣਤੀ ਵਿਚ ਔਰਤਾਂ ਨੇ ਸਮਾਗਮਾਂ ਵਿਚ ਹਾਜ਼ਰੀ ਭਰੀ।

Ad Position 21
No active advertisement
ਸੁਖਵਿੰਦਰ ਸਿੰਘ ਸੁੱਖੀ ਰੱਖੜਾ ਸਖੀਆਂ ਮਿਲਣੀ ਸਮਾਗਮ ’ਚ ਸ਼ਿਰਕਤ ਕਰਦੇ ਹੋਏ। ਅਜੀਤ ਤਸਵੀਰ 07-11-2026
ਪਟਿਆਲਾ, 6 ਨਵੰਬਰ (ਮਨਦੀਪ ਸਿੰਘ ਖਰੌੜ)-ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਸਮਾਣਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੇ ਪੁੱਤਰ ਸੁਖਵਿੰਦਰ ਸਿੰਘ ਸੁੱਖੀ ਰੱਖੜਾ ਨੇ ਹਲਕਾ ਸਮਾਣਾ ਦੇ ਪਿੰਡ ਰਾਜਗੜ੍ਹ, ਕਾਹਨਗੜ੍ਹ ਭੂਤਨਾਂ ਅਤੇ ਜਾਹਲ੍ਹਾਂ ਵਿਖੇ ਕਰਵਾਈਆਂ ਸਖੀਆਂ ਮਿਲਣੀ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਮੌਕੇ ਇਲਾਕੇ ਦੀਆਂ ਸਖੀਆਂ ਅਤੇ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਵੱਡੀ ਗਿਣਤੀ ਵਿਚ ਔਰਤਾਂ ਨੇ ਸਮਾਗਮਾਂ ਵਿਚ ਹਾਜ਼ਰੀ ਭਰੀ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸੁੱਖੀ ਰੱਖੜਾ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣ ਵਿਚ ਸਖੀਆਂ ਅਹਿਮ ਕੜੀ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਦੀ ਸਰਗਰਮ ਭੂਮਿਕਾ ਸਦਕਾ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚ ਰਹੀ ਹੈ ਅਤੇ ਯੋਗ ਪਰਿਵਾਰ ਇਨ੍ਹਾਂ ਦਾ ਲਾਭ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਭਾਗੀਦਾਰੀ ਕਿਸੇ ਵੀ ਸਮਾਜਿਕ ਅਤੇ ਜਥੇਬੰਦਕ ਕਾਰਜ ਦੀ ਸਫ਼ਲਤਾ ਲਈ ਮਹੱਤਵਪੂਰਨ ਹੈ। ਇਸ ਦੌਰਾਨ ਸਖੀਆਂ ਵਲੋਂ ਆਪਣੇ ਤਜਰਬੇ ਸਾਂਝੇ ਕੀਤੇ ਗਏ ਅਤੇ ਵੱਖ-ਵੱਖ ਸੁਝਾਅ ਵੀ ਪੇਸ਼ ਕੀਤੇ ਗਏ। ਜਿਨ੍ਹਾਂ ਨੂੰ ਸੁੱਖੀ ਰੱਖੜਾ ਨੇ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਸਖੀਆਂ ਦੇ ਵਿਚਾਰਾਂ ਨੂੰ ਅਗਲੀ ਰਣਨੀਤੀ ਉਲੀਕਣ ਸਮੇਂ ਵਿਸ਼ੇਸ਼ ਤਵੱਜੋ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਿਲਣੀ ਸਮਾਗਮ ਆਪਸੀ ਤਾਲਮੇਲ ਵਧਾਉਣ, ਵਿਚਾਰਾਂ ਦੇ ਆਦਾਨ-ਪ੍ਰਦਾਨ ਅਤੇ ਜਥੇਬੰਦਕ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਦਾ ਵਧੀਆ ਮੰਚ ਹਨ। ਉਨ੍ਹਾਂ ਨੇ ਸਖੀਆਂ ਨੂੰ ਇਸੇ ਤਰ੍ਹਾਂ ਪੂਰੀ ਲਗਨ ਅਤੇ ਉਤਸ਼ਾਹ ਨਾਲ ਆਪਣੀ ਭੂਮਿਕਾ ਨਿਭਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਆਰਤੀ ਗੁਪਤਾ, ਜ਼ਿਲ੍ਹਾ ਸੈਕਟਰੀ ਦੀਪ ਮਾਲਾ ਦੁੱਗਲ, ਇੰਚਾਰਜ ਮਹਿਲਾ ਵਿੰਗ ਮਨਜੀਤ ਕੌਰ, ਬਲਾਕ ਪ੍ਰਧਾਨ ਰਾਜਵਿੰਦਰ ਕੌਰ ਰਾਜਗੜ੍ਹ, ਬਲਾਕ ਪ੍ਰਧਾਨ ਬਲਜੀਤ ਕੌਰ ਜਾਹਲ੍ਹਾਂ, ਬਲਾਕ ਪ੍ਰਧਾਨ ਸੁਖਵਿੰਦਰ ਕੌਰ ਕਾਹਨਗੜ੍ਹ ਭੂਤਨਾ, ਬਲਾਕ ਪ੍ਰਧਾਨ ਹਰਪਾਲ ਕੌਰ, ਬਲਾਕ ਪ੍ਰਧਾਨ ਕਮਲਜੀਤ ਕੌਰ , ਬਲਾਕ ਪ੍ਰਧਾਨ ਪਰਮਜੀਤ ਕੌਰ, ਵਿਸਾਖਾ ਸਿੰਘ ਆਪ ਆਗੂ, ਆਦਿ ਸਮੇਤ ਵੱਡੀ ਗਿਣਤੀ ’ਚ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐੱਮ.ਜੀ. ਅਸ਼ੋਕਾ ਗਰਲਜ਼ ਸਕੂਲ ਦੀਵਾਲੀ ਨੂੰ ਸਮਰਪਿਤ ‘ਫਨ ਫੇਅਰ ਫੇਸਟ 2026’ ਮਨਾਇਆ ਅਗਲੀ ਖ਼ਬਰ ਯੁਗਵਿੰਦਰ ਧਾਲੀਵਾਲ ਵਲੋਂ ਖਮਾਣੋਂ ਦੇ ਪਿੰਡਾਂ ਦਾ ਦੌਰਾ, ਵੋਟਰਾਂ ਨਾਲ ਕੀਤਾ ਸੰਪਰਕ
Ad Position 24