ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਹਲਕੇ ਦੇ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਕੀਤੀ ਅਪੀਲ
ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਹਲਕੇ ਦੇ ਸਮੂਹ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਅਪੀਲ ਕੀਤੀ ਕਿ ਦੀਵਾਲੀ ਪ੍ਰਦੂਸ਼ਣ ਰਹਿਤ ਹੀ ਮਨਾਈ ਜਾਵੇ ਅਤੇ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਵਰਤੋਂ ਕਰਨ ਤੋਂ ਗੁਰੇਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਇਸ ਪਵਿੱਤਰ ਮੌਕੇ ’ਤੇ ਸਮੂਹ ਹਲਕੇ ਦੇ ਲੋਕਾਂ ਨੂੰ ਇਹ ਤਹੱਈਆ ਕਰਨਾ ਚਾਹੀਦਾ ਹੈ ਕਿ ਸਮਾਜ ਵਿਚ ਫੈਲੇ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਆਪਸ ਵਿਚ ਇੱਕਜੁੱਟ ਹੋ ਕੇ ਕੰਮ ਕੀਤਾ ਜਾਵੇਗਾ।
ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਹਲਕੇ ਦੇ ਸਮੂਹ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਅਪੀਲ ਕੀਤੀ ਕਿ ਦੀਵਾਲੀ ਪ੍ਰਦੂਸ਼ਣ ਰਹਿਤ ਹੀ ਮਨਾਈ ਜਾਵੇ ਅਤੇ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਵਰਤੋਂ ਕਰਨ ਤੋਂ ਗੁਰੇਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਇਸ ਪਵਿੱਤਰ ਮੌਕੇ ’ਤੇ ਸਮੂਹ ਹਲਕੇ ਦੇ ਲੋਕਾਂ ਨੂੰ ਇਹ ਤਹੱਈਆ ਕਰਨਾ ਚਾਹੀਦਾ ਹੈ ਕਿ ਸਮਾਜ ਵਿਚ ਫੈਲੇ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਆਪਸ ਵਿਚ ਇੱਕਜੁੱਟ ਹੋ ਕੇ ਕੰਮ ਕੀਤਾ ਜਾਵੇਗਾ। ਭੁੱਟਾ ਨੇ ਕਿਹਾ ਕਿ ਦਿਨੋਂ ਦਿਨ ਵਧ ਰਿਹਾ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਜੇਕਰ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਭਵਿੱਖ ਵਿਚ ਇਸ ਦੇ ਗੰਭੀਰ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਹਰੇਕ ਦੇਸ਼ ਵਾਸੀ ਨੂੰ ਇਹ ਚਾਹੀਦਾ ਹੈ ਕਿ ਪ੍ਰਦੂਸ਼ਣ ਦੇ ਖ਼ਾਤਮੇ ਵਿਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ, ਦੀਵਾਲੀ ਦਾ ਤਿਉਹਾਰ ਸਾਨੂੰ ਸਾਰਿਆਂ ਨੂੰ ਗਰੀਨ ਪਟਾਕੇ ਚਲਾ ਕੇ ਹੀ ਮਨਾਉਣਾ ਚਾਹੀਦਾ ਹੈ ਕਿਉਂਕਿ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕੇ ਜਿੱਥੇ ਮਾਹੌਲ ਗੰਧਲਾ ਕਰਦੇ ਹਨ ਉੱਥੇ ਹੀ ਇਨ੍ਹਾਂ ਨਾਲ ਕਈ ਵਾਰ ਭਿਆਨਕ ਹਾਦਸੇ ਵੀ ਵਾਪਰ ਜਾਂਦੇ ਹਨ।