08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਾਬਾ ਵਿਸ਼ਵਕਰਮਾ ਜੀ ਹਰ ਹੱਥੀਂ ਕਿਰਤ ਕਰਨ ਵਾਲੇ ਲਈ ਪ੍ਰੇਰਣਾ ਸਰੋਤ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 9 ਨਵੰਬਰ (ਇਕਬਾਲਦੀਪ ਸੰਧੂ)-ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਬਾਬਾ ਵਿਸ਼ਵਕਰਮਾ ਵੈੱਲਫੇਅਰ ਟਰੱਸਟ ਮੰਡੀ ਗੋਬਿੰਦਗੜ੍ਹ ਵਲੋਂ ਵਿਸ਼ਵਕਰਮਾ ਭਵਨ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 10-11-2026
ਮੰਡੀ ਗੋਬਿੰਦਗੜ੍ਹ, 9 ਨਵੰਬਰ (ਇਕਬਾਲਦੀਪ ਸੰਧੂ)-ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਬਾਬਾ ਵਿਸ਼ਵਕਰਮਾ ਵੈੱਲਫੇਅਰ ਟਰੱਸਟ ਮੰਡੀ ਗੋਬਿੰਦਗੜ੍ਹ ਵਲੋਂ ਵਿਸ਼ਵਕਰਮਾ ਭਵਨ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਰਾਜੂ ਖੰਨਾ ਨੇ ਸਮੁੱਚੇ ਰਾਮਗੜ੍ਹੀਆ ਭਾਈਚਾਰੇ ਨੂੰ ਬਾਬਾ ਵਿਸ਼ਵਕਰਮਾ ਦੇ ਪਵਿੱਤਰ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਉਨ੍ਹਾਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਕਿਰਤ, ਮਿਹਨਤ ਅਤੇ ਹੁਨਰ ਦੇ ਪ੍ਰਤੀਕ ਹਨ। ਉਨ੍ਹਾਂ ਵਲੋਂ ਦਰਸਾਇਆ ਗਿਆ ਮਾਰਗ ਸਾਨੂੰ ਇਮਾਨਦਾਰੀ ਨਾਲ ਮਿਹਨਤ ਕਰਨ, ਆਪਣੇ ਹੁਨਰ ਦਾ ਸਤਿਕਾਰ ਕਰਨ ਅਤੇ ਸਮਾਜ ਦੀ ਤਰੱਕੀ ਵਿਚ ਯੋਗਦਾਨ ਪਾਉਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਨੂੰ ਬਾਬਾ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਕਿਰਤ ਕਰਨ, ਵੰਡ ਛਕਣ ਅਤੇ ਲੋੜਵੰਦਾਂ ਦੀ ਮਦਦ ਕਰਨ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਿਹਨਤ ਅਤੇ ਆਪਸੀ ਭਾਈਚਾਰਕ ਸਾਂਝ ਨਾਲ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਸੰਭਵ ਹੈ। ਉਨ੍ਹਾਂ ਬਾਬਾ ਵਿਸ਼ਵਕਰਮਾ ਵੈੱਲਫੇਅਰ ਟਰੱਸਟ ਵਲੋਂ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੀ ਸ਼ਲਾਘਾ ਕਰਦਿਆਂ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਟਰੱਸਟ ਦੇ ਸਮੁੱਚੇ ਅਹੁਦੇਦਾਰਾਂ ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਥੇ. ਜਰਨੈਲ ਸਿੰਘ ਮਾਜਰੀ ਦਾ ਜਿੱਥੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਉੱਥੇ ਇਸ ਸਮਾਗਮ ਵਿਚ ਹੈੱਡ ਗ੍ਰੰਥੀ ਬਾਬਾ ਜਗਜੀਤ ਸਿੰਘ, ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਪ੍ਰਧਾਨ ਗੁਰਮੁਖ ਸਿੰਘ ਲੋਟੇ, ਵਾਇਸ ਪ੍ਰਧਾਨ ਜਗਜੀਤ ਸਿੰਘ ਲੋਟੇ, ਪ੍ਰੇਮ ਸਿੰਘ, ਸੁਰਿੰਦਰਪਾਲ ਸਿੰਘ, ਜਗਦੀਸ਼ ਸਿੰਘ ਲੋਟੇ, ਮਹਿੰਦਰ ਸਿੰਘ, ਬਹਾਦਰ ਸਿੰਘ ਹੂੰਝਣ, ਅੰਗਰੇਜ਼ ਸਿੰਘ ਜੱਗਦਿਓ, ਟਿੰਕੂ ਲੋਟੇ, ਜਸਵੰਤ ਸਿੰਘ ਭੋਡੇ, ਜਰਨੈਲ ਸਿੰਘ ਮਾਜਰੀ, ਜਤਿੰਦਰ ਸਿੰਘ ਧਾਲੀਵਾਲ, ਭਿੰਦਰ ਸਿੰਘ ਮੰਡੀ, ਗੁਰਪ੍ਰੀਤ ਸਿੰਘ ਨੋਨੀ, ਪ੍ਰਦੀਪ ਕੁਮਾਰ ਮਿੰਟੂ, ਫੋਰਮੈਨ ਬਲਵੀਰ ਸਿੰਘ ਸਿੱਧੂ, ਬਾਬਾ ਨਿਸ਼ਾਨ ਸਿੰਘ ਮੰਡੀ, ਗੁਰਸਹਿਬਾਜ ਸਿੰਘ ਸ਼ੈਰੀ ਭਾਂਬਰੀ, ਸੁਖਦੇਵ ਸਿੰਘ ਅੱਤਲੀ ਹਲਕਾ ਪ੍ਰਧਾਨ, ਸੋਮਨਾਥ ਅਜਨਾਲੀ, ਜਗਜੀਵਨ ਸਿੰਘ ਉੱਭੀ, ਹਰਬੰਸ ਸਿੰਘ ਹੂੰਝਣ, ਬਲਜੀਤ ਸਿੰਘ ਬੰਟੀ ਭੰਗੂ, ਪਰਮਿੰਦਰ ਸਿੰਘ ਸਲਾਣਾ, ਸੱਤਪਾਲ ਸਿੰਘ ਸੱਤਾ, ਕਰਮਜੀਤ ਸਿੰਘ ਗਾਂਧੀ, ਰਾਮ ਸਿੰਘ ਮੰਡੀ, ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਵਿੰਦਰ ਸਿੰਘ ਮਾਜਰੀ ਭਾਜਪਾ ਵਿਚ ਸ਼ਾਮਿਲ ਅਗਲੀ ਖ਼ਬਰ ਕਾਂਗਰਸ ਭਵਨ ਵਿਵਾਦ, ਤਰਖਾਣ ਮਾਜਰਾ ਦੇ ਹੱਕ ’ਚ ਨਿੱਤਰੇ ਸ਼ਮਸ਼ੇਰ ਸਿੰਘ ਦੂਲੋਂ, ਪੁਲਿਸ ਕਾਰਵਾਈ ’ਤੇ ਚੁੱਕੇ ਸਵਾਲ
Ad Position 24