08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਿ੍ਸ਼ਟੀ ਦੇ ਨਿਰਮਾਣ ਤੇ ਦੇਸ਼ ਦੇ ਵਿਕਾਸ ’ਚ ਕਿਰਤੀਆਂ ਤੇ ਸ਼ਿਲਪਕਾਰਾਂ ਦਾ ਯੋਗਦਾਨ ਲਾਸਾਨੀ-ਚੌਧਰੀ ਨਿਰਮਲ ਸਿੰਘ

ਸਨੌਰ, 9 ਨਵੰਬਰ (ਮੋਹਨ ਸਿੰਘ ਭੱਟੀ)-ਕਸਬਾ ਦੇਵੀਗੜ੍ਹ ਵਿਖੇ ਸਮੂਹ ਸ਼ਿਲਪਕਾਰਾਂ, ਕਾਰੀਗਰਾਂ ਤੇ ਸੰਗਤਾਂ ਵਲੋਂ ਸਿ੍ਸ਼ਟੀ ਦੇ ਮਹਾਨ ਰਚਨਹਾਰ ਭਗਵਾਨ ਵਿਸ਼ਵਕਰਮਾ ਜੀ ਦਾ ਪਾਵਨ ਦਿਹਾੜਾ ਸ਼ਰਧਾ ਤੇ ਅਥਾਹ ਉਤਸ਼ਾਹ ਨਾਲ ਮਨਾਇਆ। ਇਸ ਪਵਿੱਤਰ ਮੌਕੇ ਕਰਵਾਏ ਗਏ ਵਿਸ਼ੇਸ਼ ਧਾਰਮਿਕ ਸਮਾਗਮ ਦੌਰਾਨ ਸੀਨੀਅਰ ਕਾਂਗਰਸੀ ਆਗੂ ਚੌਧਰੀ ਨਿਰਮਲ ਸਿੰਘ ਭੱਟੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿਚ ਸ਼ਰਧਾਪੂਰਵਕ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ।

Ad Position 21
No active advertisement
ਅਜੀਤ ਡੈਸਕ 10-11-2026
ਸਨੌਰ, 9 ਨਵੰਬਰ (ਮੋਹਨ ਸਿੰਘ ਭੱਟੀ)-ਕਸਬਾ ਦੇਵੀਗੜ੍ਹ ਵਿਖੇ ਸਮੂਹ ਸ਼ਿਲਪਕਾਰਾਂ, ਕਾਰੀਗਰਾਂ ਤੇ ਸੰਗਤਾਂ ਵਲੋਂ ਸਿ੍ਸ਼ਟੀ ਦੇ ਮਹਾਨ ਰਚਨਹਾਰ ਭਗਵਾਨ ਵਿਸ਼ਵਕਰਮਾ ਜੀ ਦਾ ਪਾਵਨ ਦਿਹਾੜਾ ਸ਼ਰਧਾ ਤੇ ਅਥਾਹ ਉਤਸ਼ਾਹ ਨਾਲ ਮਨਾਇਆ। ਇਸ ਪਵਿੱਤਰ ਮੌਕੇ ਕਰਵਾਏ ਗਏ ਵਿਸ਼ੇਸ਼ ਧਾਰਮਿਕ ਸਮਾਗਮ ਦੌਰਾਨ ਸੀਨੀਅਰ ਕਾਂਗਰਸੀ ਆਗੂ ਚੌਧਰੀ ਨਿਰਮਲ ਸਿੰਘ ਭੱਟੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿਚ ਸ਼ਰਧਾਪੂਰਵਕ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਇਸ ਦੌਰਾਨ ਗੱਲਬਾਤ ਕਰਦਿਆਂ ਚੌਧਰੀ ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਸਿ੍ਰਸ਼ਟੀ ਦੇ ਪਹਿਲੇ ਇੰਜੀਨੀਅਰ ਤੇ ਸ਼ਿਲਪਕਾਰ ਹਨ। ਉਨ੍ਹਾਂ ਦੀਆਂ ਪਵਿੱਤਰ ਸਿੱਖਿਆਵਾਂ ਅਤੇ ਹੱਥੀਂ ਕਿਰਤ ਕਰਨ ਦਾ ਸੁਨੇਹਾ ਅਜੋਕੇ ਯੁੱਗ ਵਿਚ ਵੀ ਮਨੁੱਖਤਾ ਲਈ ਰਾਹ-ਦਸੇਰਾ ਹੈ। ਉਨ੍ਹਾਂ ਆਖਿਆ ਕਿ ਦੇਸ਼ ਦਾ ਹਰ ਮਜ਼ਦੂਰ, ਕਾਰੀਗਰ, ਮਿਸਤਰੀ ਤੇ ਸ਼ਿਲਪਕਾਰ ਭਗਵਾਨ ਵਿਸ਼ਵਕਰਮਾ ਜੀ ਦਾ ਹੀ ਪ੍ਰਤੀਕ ਹੈ, ਜਿਨ੍ਹਾਂ ਦੇ ਪਸੀਨੇ ਅਤੇ ਅਣਥੱਕ ਮਿਹਨਤ ਦੀ ਬਦੌਲਤ ਸਮਾਜ ਅਤੇ ਦੇਸ਼ ਤਰੱਕੀ ਦੀਆਂ ਲੀਹਾਂ ’ਤੇ ਅੱਗੇ ਵਧਦਾ ਹੈ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਇਮਾਨਦਾਰੀ, ਲਗਨ ਅਤੇ ਹੱਕ-ਸੱਚ ਦੀ ਕਮਾਈ ਦੇ ਰਸਤੇ ’ਤੇ ਚੱਲਦਿਆਂ ਸਮਾਜ ਨਿਰਮਾਣ ਵਿਚ ਆਪਣਾ ਅਹਿਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਤੇ ਹਾਜ਼ਰ ਪਤਵੰਤਿਆਂ ਵਲੋਂ ਚੌਧਰੀ ਨਿਰਮਲ ਸਿੰਘ ਭੱਟੀਆਂ ਦਾ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸੰਤੋਖ ਸਿੰਘ ਧੀਮਾਨ, ਸੁਭਾਸ਼ ਪਾਲ, ਸੋਨੂੰ ਧੀਮਾਨ, ਹਰਵਿੰਦਰ ਸਿੰਘ ਧੀਮਾਨ, ਰਾਮਈਸਰ ਧੀਮਾਨ, ਪੂਰਨ ਸਿੰਘ ਧੀਮਾਨ, ਕੁਲਦੀਪ ਸਿੰਘ ਕਾਲਾ, ਭਗਵੰਤ ਸਿੰਘ ਰਾਮਵਾਲੀਆ ਤੇ ਗੁਰਮੀਤ ਬਾਵਾ ਸਮੇਤ ਵੱਡੀ ਗਿਣਤੀ ਕਿਰਤੀ ਤੇ ਸ਼ਰਧਾਲੂਆਂ ਨੇ ਵੀ ਸ਼ਿਰਕਤ ਕੀਤੀ। ਸਮਾਗਮ ਦੀ ਸਮਾਪਤੀ ਮੌਕੇ ਪ੍ਰਬੰਧਕਾਂ ਵਲੋਂ ਆਈਆਂ ਸਮੂਹ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਮਲ ਸੁਸਾਇਟੀ ਵਲੋਂ 15 ਨਵੰਬਰ ਨੂੰ ਸਾਲਾਨਾ ਧਾਰਮਿਕ ਸਮਾਗਮ ਅਗਲੀ ਖ਼ਬਰ ਦੀਵਾਲੀ ਮੌਕੇ ਸਤਪਾਲ ਸਿੰਘ ਪੁਨੀਆ ਨੇ ਹਰਿਆਣਾ ਭਾਜਪਾ ਦੇ ਉਪ ਪ੍ਰਧਾਨ ਅਸ਼ੋਕ ਗੁੱਜਰ ਨਾਲ ਕੀਤੀ ਮੁਲਾਕਾਤ
Ad Position 24