12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਆਉਣ ਵਾਲੇ ਸਮੇਂ ’ਚ ਪੰਜਾਬ ਅੰਤਰਰਾਸ਼ਟਰੀ ਖਿਡਾਰੀਆਂ ਦਾ ਹੱਬ ਬਣੇਗਾ- ਭਗਵੰਤ ਮਾਨ

ਅਮਲੋਹ, 11 ਨਵੰਬਰ (ਹਰਪ੍ਰੀਤ ਸਿੰਘ ਗਿੱਲ, ਕੇਵਲ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਮਲੋਹ ਵਿਖੇ ਕੀਤੇ ਇਕ ਵੱਡੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਵਿਸ਼ਵ ਪੱਧਰ ਦੇ ਖਿਡਾਰੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਤਰਰਾਸ਼ਟਰੀ ਖਿਡਾਰੀਆਂ ਦੇ ਹੱਬ ਵਜੋਂ ਉੱਭਰੇਗਾ। ਮੁੱਖ ਮੰਤਰੀ ਅੱਜ ਇੱਥੇ ਪੰਜਾਬ ਭਰ ਦੇ 1 ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨ’ ਲੋਕਾਂ ਨੂੰ ਸਮਰਪਿਤ ਕਰਨ ਲਈ ਆਏ ਸਨ, ਜਿਸ ਨਾਲ ਖੇਡ ਮੈਦਾਨਾਂ ਦੇ ਕੁੱਲ ਟੀਚੇ 3,100 ਵਿਚੋਂ ਹੁਣ ਤੱਕ ਉਦਘਾਟਨ ਕੀਤੇ ਗਏ ਕੁੱਲ ਮੈਦਾਨਾਂ ਦੀ ਗਿਣਤੀ 1,764 ਹੋ ਗਈ ਹੈ।

Ad Position 21
No active advertisement
ਅਜੀਤ ਡੈਸਕ 12-11-2026
ਅਮਲੋਹ, 11 ਨਵੰਬਰ (ਹਰਪ੍ਰੀਤ ਸਿੰਘ ਗਿੱਲ, ਕੇਵਲ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਮਲੋਹ ਵਿਖੇ ਕੀਤੇ ਇਕ ਵੱਡੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਵਿਸ਼ਵ ਪੱਧਰ ਦੇ ਖਿਡਾਰੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਤਰਰਾਸ਼ਟਰੀ ਖਿਡਾਰੀਆਂ ਦੇ ਹੱਬ ਵਜੋਂ ਉੱਭਰੇਗਾ। ਮੁੱਖ ਮੰਤਰੀ ਅੱਜ ਇੱਥੇ ਪੰਜਾਬ ਭਰ ਦੇ 1 ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨ’ ਲੋਕਾਂ ਨੂੰ ਸਮਰਪਿਤ ਕਰਨ ਲਈ ਆਏ ਸਨ, ਜਿਸ ਨਾਲ ਖੇਡ ਮੈਦਾਨਾਂ ਦੇ ਕੁੱਲ ਟੀਚੇ 3,100 ਵਿਚੋਂ ਹੁਣ ਤੱਕ ਉਦਘਾਟਨ ਕੀਤੇ ਗਏ ਕੁੱਲ ਮੈਦਾਨਾਂ ਦੀ ਗਿਣਤੀ 1,764 ਹੋ ਗਈ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਦਾ ਮਕਸਦ ਨੌਜਵਾਨਾਂ ਦੀ ਊਰਜਾ ਨੂੰ ਨਸ਼ਿਆਂ ਵੱਲ ਜਾਣ ਤੋਂ ਰੋਕ ਕੇ ਖੇਡਾਂ ਨਾਲ ਜੋੜਨ ਦੀ ਹੈ ਤਾਂ ਜੋ ਉਨ੍ਹਾਂ ਦੀ ਪ੍ਰਤਿਭਾ ਨੂੰ ਸੂਬੇ ਦੇ ਵਿਕਾਸ ਤੇ ਪੰਜਾਬ ਦਾ ਨਾਂਅ ਦੁਨੀਆ ਭਰ ਵਿਚ ਰੌਸ਼ਨ ਕਰਨ ਲਈ ਵਰਤਿਆ ਜਾ ਸਕੇ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਨਿਰਵਿਘਨ ਖੇਤੀਬਾੜੀ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਰਾਤਾਂ ਸਮੇਂ ਖੇਤਾਂ ਵਿਚ ਜਾ ਕੇ ਮੋਟਰਾਂ ਚਲਾਉਣ ਦੀ ਮਜਬੂਰੀ ਤੋਂ ਰਾਹਤ ਮਿਲੀ ਹੈ। ਨਹਿਰੀ ਪਾਣੀ ਦੀ ਵਰਤੋਂ 2022 ਦੇ 21-22 ਫ਼ੀਸਦੀ ਤੋਂ ਵਧ ਕੇ ਹੁਣ 85 ਤੋਂ 88 ਫ਼ੀਸਦੀ ਤੱਕ ਪਹੁੰਚ ਗਈ ਹੈ, ਜਿਸ ਨਾਲ ਟਿਊਬਵੈੱਲਾਂ ’ਤੇ ਨਿਰਭਰਤਾ ਘਟੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਨੀਟ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ, ਜੋ 2021 ਵਿਚ ਸਿਰਫ਼ 80 ਸੀ, ਇਸ ਸਾਲ ਵਧ ਕੇ 850 ਹੋ ਗਈ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ 650 ਨਿੱਜੀ ਅਤੇ 350 ਸਰਕਾਰੀ ਹਸਪਤਾਲਾਂ ਰਾਹੀਂ ਮੁਫ਼ਤ ਇਲਾਜ ਦੀਆਂ ਸਹੂਲਤਾਂ ਨਿਰਵਿਘਨ ਚੱਲ ਰਹੀਆਂ ਹਨ। ਮੁੱਖ ਮੰਤਰੀ ਨੇ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਦੱਸਦਿਆਂ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਪਿਛਲੇ ਸਾਲਾਂ ਵਾਂਗ ਹੜਤਾਲਾਂ ਅਤੇ ਹੋਰ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਿਆ ਤੇ ਫ਼ਸਲ ਦੀ ਤੁਲਾਈ ਦੇ ਨਾਲ ਹੀ ਕਿਸਾਨਾਂ ਦੇ ਖਾਤਿਆਂ ਵਿਚ ਪੈਸੇ ਪਹੁੰਚ ਰਹੇ ਹਨ। ਉਨ੍ਹਾਂ ਆਉਣ ਵਾਲੇ ਦਿਨਾਂ ’ਚ ਸ਼ਹੀਦੀ ਸਭਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ 21 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਇਨ੍ਹਾਂ ਸਮਾਗਮਾਂ ਲਈ ਸੜਕਾਂ ਦੀ ਮੁਰੰਮਤ ਅਤੇ ਹੋਰ ਪ੍ਰਬੰਧਾਂ ਵਾਸਤੇ ਚਮਕੌਰ ਸਾਹਿਬ ਤੇ ਫ਼ਤਹਿਗੜ੍ਹ ਸਾਹਿਬ ਦੇ ਨਾਲ ਲਗਦੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ ਤਾਂ ਜੋ ਕੋਈ ਊਣਤਾਈ ਨਾ ਰਹੇ। ਇਸ ਮੌਕੇ ਉਨ੍ਹਾਂ ਅਕਾਲੀ ਦਲ ਤੇ ਕਾਂਗਰਸ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਚੋਣਾਂ ਸਮੇਂ ਵਿਰੋਧੀ ਪਾਰਟੀਆਂ ਵਲੋਂ ਦਿੱਤੇ ਜਾਣ ਵਾਲੇ ਪੈਸਿਆਂ ਦੇ ਲਾਲਚ ਵਿਚ ਨਾ ਆਉਣ ਅਤੇ ਆਮ ਆਦਮੀ ਪਾਰਟੀ ਦਾ ਸਾਥ ਦੇਣ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਦਾ ਸਾਲਾਨਾ ਬਜਟ ਵਧਾ ਕੇ 1,793 ਕਰੋੜ ਰੁਪਏ ਕਰ ਦਿੱਤਾ ਹੈ, ਜੋ ਸੂਬੇ ਦੇ ਇਤਿਹਾਸ ਵਿਚ ਹੁਣ ਤੱਕ ਸਭ ਤੋਂ ਵੱਧ ਹੈ। ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਖਿਡਾਰੀਆਂ ਨੂੰ 135 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇਣ ਦੇ ਨਾਲ ਨੌਕਰੀਆਂ ਅਤੇ ਅਭਿਆਸ ਲਈ ਵਿੱਤੀ ਸਹਾਇਤਾ ਵੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 1 1 ਖਿਡਾਰੀਆਂ ਨੂੰ ਪੀ.ਸੀ.ਐੱਸ. ਅਤੇ ਡੀ.ਐੱਸ.ਪੀ. ਦੇ ਅਹੁਦਿਆਂ ’ਤੇ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਮਕਸਦ ਨੌਜਵਾਨਾਂ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਹੈ। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਲਕੇ ਵਿਚ ਵੱਖ-ਵੱਖ ਵਿਕਾਸ ਕਾਰਜਾਂ ਲਈ ਕੁੱਲ 455.22 ਕਰੋੜ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ, ਸਿਹਤ ਤੇ ਖੇਡਾਂ ਦੇ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਹਲਕੇ ਵਿਚ 27.69 ਕਰੋੜ ਰੁਪਏ ਦੀਆਂ ਗਰਾਂਟਾਂ ਸਕੂਲਾਂ ਨੂੰ ਦਿੱਤੀਆਂ ਗਈਆਂ ਹਨ ਜਦਕਿ 33 ‘ਮੁੱਖ ਮੰਤਰੀ ਖੇਡ ਮੈਦਾਨਾਂ’ ਵਿਚੋਂ 19 ਮੁਕੰਮਲ ਹੋ ਚੁੱਕੇ ਹਨ ਤੇ 14 ਦਾ ਨਿਰਮਾਣ ਜਾਰੀ ਹੈ। ਇਸ ਤੋਂ ਇਲਾਵਾ 17 ਮੁੱਖ ਮੰਤਰੀ ਪਿੰਡ ਜਿੰਮ ਤਿਆਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕੇ ਵਿਚ ਇਕ ਸਕੂਲ ਆਫ਼ ਐਮੀਨੈਂਸ ਤੇ ਪੰਜ ਸਕੂਲ ਆਫ਼ ਹੈਪੀਨੈੱਸ ਬਣਾਏ ਗਏ ਹਨ ਜਿਨ੍ਹਾਂ ਦੇ ਨਤੀਜੇ ਵਜੋਂ ਹਲਕੇ ਦੇ 15 ਵਿਦਿਆਰਥੀਆਂ ਨੇ ਨੀਟ ਤੇ 21 ਵਿਦਿਆਰਥੀਆਂ ਨੇ ਆਈ.ਆਈ.ਟੀ-ਜੇ.ਈ. ਈ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੀ.ਡਬਲਯੂ. ਡੀ ਮਹਿਕਮੇ ਨੇ 112.28 ਕਰੋੜ ਦੇ ਨਾਲ ਹਲਕਾ ਅਮਲੋਹ ਵਿਚ ਇਕ ਸਟੇਟ ਹਾਈਵੇ ਤੇ 69 ਲਿੰਕ ਸੜਕਾਂ ਦਾ ਨਿਰਮਾਣ ਕੀਤਾ। ਇਸ ਮੌਕੇ ਮੰਤਰੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਲਖਵੀਰ ਸਿੰਘ ਰਾਏ ਫ਼ਤਹਿਗੜ੍ਹ ਸਾਹਿਬ, ਰੁਪਿੰਦਰ ਸਿੰਘ ਹੈਪੀ ਬਸੀ ਪਠਾਣਾਂ, ਜਗਤਾਰ ਸਿੰਘ ਦਿਆਲਪੁਰਾ ਸਮਰਾਲਾ ਜਮੀਲ ਉਰ ਰਹਿਮਾਨ ਮਲੇਰਕੋਟਲਾ, ਗੁਰਦੇਵ ਸਿੰਘ ਦੇਵ ਮਾਨ ਨਾਭਾ, ਗੁਰਪ੍ਰੀਤ ਸਿੰਘ ਜੀ.ਪੀ. ਸਟੇਟ ਪ੍ਰਧਾਨ ਐਸ.ਸੀ. ਵਿੰਗ, ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਐਡ. ਮਨਿੰਦਰ ਸਿੰਘ ਮਨੀ ਬੜਿੰਗ, ਹਰਪ੍ਰੀਤ ਸਿੰਘ ਪ੍ਰਿੰਸ ਪ੍ਰਧਾਨ ਨਗਰ ਕੌਂਸਲ ਗੋਬਿੰਦਗੜ੍ਹ, ਓਂਕਾਰ ਸਿੰਘ ਚੌਹਾਨ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਚੀਮਾ, ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ, ਬਲਾਕ ਸੰਮਤੀ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਸਰਪੰਚ ਯੂਨੀਅਨ ਦੇ ਪ੍ਰਧਾਨ ਮਨਿੰਦਰ ਸਿੰਘ ਹੁੰਦਲ, ਸਾਬਕਾ ਚੇਅਰਮੈਨ ਸੁਖਵਿੰਦਰ ਕੌਰ ਗਹਿਲੋਤ, ਕੌਂਸਲਰ ਸਿਕੰਦਰ ਸਿੰਘ ਗੋਗੀ, ਕੋਆਰਡੀਨੇਟਰ ਕੁਲਜੀਤ ਸਿੰਘ ਨਰਾਇਣਗੜ੍ਹ, ਪ੍ਰਧਾਨ ਯਾਦਵਿੰਦਰ ਸਿੰਘ ਮਾਨਗੜ੍ਹ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਬਿਜਾਈ ਲਈ ਡੀ.ਏ.ਪੀ ਖਾਦ ਦੀ ਸਪਲਾਈ ਨਾ ਦੇਣਾ, ਕਿਸਾਨਾਂ ਨਾਲ ਸਰਕਾਰੀ ਜਬਰ- ਮਾਨ ਅਗਲੀ ਖ਼ਬਰ ਖੇਡ ਮੈਦਾਨਾਂ ਦੇ ਉਦਘਾਟਨੀ ਸਮਾਰੋਹ ਨੂੰ ਸਫਲ ਬਣਾਉਣ ਲਈ ਵਿਧਾਇਕ ਗੈਰੀ ਬੜਿੰਗ ਨੇ ਹਲਕਾ ਨਿਵਾਸੀਆਂ ਦਾ ਕੀਤਾ ਧੰਨਵਾਦ
Ad Position 24