11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਟਕਸਾਲੀ ਤੇ ਪੁਰਾਣੇ ਵਰਕਰਾਂ ਦੇ ਘਰ-ਘਰ ਤੱਕ ਪਹੁੰਚ ਕਰੇਗੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ

ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਬਲਜਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਪਾਰਟੀ ਦੇ ਟਕਸਾਲੀ ਆਗੂਆਂ, ਪੁਰਾਣੇ ਵਰਕਰਾਂ ਅਤੇ ਮਿਹਨਤੀ ਸਾਥੀਆਂ ਨਾਲ ਮੁੜ ਸਿੱਧਾ ਸੰਪਰਕ ਸਥਾਪਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸੀਨੀਅਰ ਲੀਡਰਸ਼ਿਪ ਨੇ ਪਿੰਡ ਭਮਾਰਸੀ ਤੋਂ ਵਿਸ਼ੇਸ਼ ਸੰਪਰਕ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਇਸ ਸਬੰਧੀ ਅੱਜ ਪਿੰਡ ਭਮਾਰਸੀ ਵਿਖੇ ਗੁਰਦੇਵ ਸਿੰਘ ਹੈਪੀ ਵਿਰਕ ਦੇ ਦਫ਼ਤਰ ਵਿਚ ਰੱਖੀ ਵਿਸ਼ੇਸ਼ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ, ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਕੌਮੀ ਮੀਤ ਪ੍ਰਧਾਨ ਅਤੇ ਰਣਬੀਰ ਸਿੰਘ ਪੂਨੀਆ ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਹੇਠ ਇਸ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜੇ ਆਗੂਆਂ ਅਤੇ ਵਰਕਰਾਂ ਨਾਲ ਸੰਪਰਕ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 12-11-2026
ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਬਲਜਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਪਾਰਟੀ ਦੇ ਟਕਸਾਲੀ ਆਗੂਆਂ, ਪੁਰਾਣੇ ਵਰਕਰਾਂ ਅਤੇ ਮਿਹਨਤੀ ਸਾਥੀਆਂ ਨਾਲ ਮੁੜ ਸਿੱਧਾ ਸੰਪਰਕ ਸਥਾਪਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸੀਨੀਅਰ ਲੀਡਰਸ਼ਿਪ ਨੇ ਪਿੰਡ ਭਮਾਰਸੀ ਤੋਂ ਵਿਸ਼ੇਸ਼ ਸੰਪਰਕ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਇਸ ਸਬੰਧੀ ਅੱਜ ਪਿੰਡ ਭਮਾਰਸੀ ਵਿਖੇ ਗੁਰਦੇਵ ਸਿੰਘ ਹੈਪੀ ਵਿਰਕ ਦੇ ਦਫ਼ਤਰ ਵਿਚ ਰੱਖੀ ਵਿਸ਼ੇਸ਼ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ, ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਕੌਮੀ ਮੀਤ ਪ੍ਰਧਾਨ ਅਤੇ ਰਣਬੀਰ ਸਿੰਘ ਪੂਨੀਆ ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਹੇਠ ਇਸ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜੇ ਆਗੂਆਂ ਅਤੇ ਵਰਕਰਾਂ ਨਾਲ ਸੰਪਰਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨਵੇਂ ਸਾਥੀਆਂ ਨੂੰ ਵੀ ਪਾਰਟੀ ਦੀ ਵਿਚਾਰਧਾਰਾ ਅਤੇ ਨੀਤੀਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਮੀਟਿੰਗ ਦੌਰਾਨ ਪਾਰਟੀ ਦੀ ਮੌਜੂਦਾ ਜਥੇਬੰਦਕ ਸਥਿਤੀ, ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ ਇਕ ਸਿਆਸੀ ਪਾਰਟੀ ਹੀ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਸੂਬੇ ਦੀਆਂ ਸਮੱਸਿਆਵਾਂ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਵਾਲੀ ਜਥੇਬੰਦੀ ਹੈ। ਪਾਰਟੀ ਨੂੰ ਅੱਜ ਜਿਸ ਵੀ ਮੁਕਾਮ ’ਤੇ ਪਹੁੰਚਾਉਣ ਵਿਚ ਟਕਸਾਲੀ ਆਗੂਆਂ, ਪੁਰਾਣੇ ਵਰਕਰਾਂ ਅਤੇ ਜ਼ਮੀਨੀ ਪੱਧਰ ’ਤੇ ਦਿਨ-ਰਾਤ ਮਿਹਨਤ ਕਰਨ ਵਾਲੇ ਸਾਥੀਆਂ ਦਾ ਵੱਡਾ ਯੋਗਦਾਨ ਰਿਹਾ ਹੈ। ਇਸ ਲਈ ਹਰ ਉਸ ਵਰਕਰ ਤੱਕ ਪਹੁੰਚ ਕਰਨਾ ਅਤੇ ਉਸ ਨੂੰ ਬਣਦਾ ਮਾਣ-ਸਤਿਕਾਰ ਦੇਣਾ ਪਾਰਟੀ ਦੀ ਪਹਿਲ ਹੈ, ਜਿਸ ਨੇ ਔਖੇ ਸਮਿਆਂ ਵਿਚ ਵੀ ਪਾਰਟੀ ਦਾ ਸਾਥ ਨਹੀਂ ਛੱਡਿਆ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰੇਕ ਵਰਕਰ ਤੇ ਟਕਸਾਲੀ ਆਗੂ ਤੱਕ ਪਹੁੰਚ ਕਰਨ ਦਾ ਅਹਿਦ ਕੀਤਾ ਗਿਆ ਹੈ। ਇਸੇ ਸੋਚ ਤਹਿਤ ਜ਼ਿਲ੍ਹੇ ਵਿਚ ਇਹ ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਰੂਰੀ ਹੈ ਕਿ ਜਥੇਬੰਦੀ ਦਾ ਹਰ ਪੱਧਰ ’ਤੇ ਆਪਸੀ ਤਾਲਮੇਲ ਮਜ਼ਬੂਤ ਹੋਵੇ ਅਤੇ ਹਰੇਕ ਵਰਕਰ ਨੂੰ ਇਹ ਮਹਿਸੂਸ ਹੋਵੇ ਕਿ ਪਾਰਟੀ ਉਸ ਦੇ ਨਾਲ ਖੜ੍ਹੀ ਹੈ। ਇਸ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਪੁਰਾਣੇ ਸਾਥੀਆਂ ਨਾਲ ਨਿੱਜੀ ਤੌਰ ’ਤੇ ਸੰਪਰਕ ਕਰਕੇ ਉਨ੍ਹਾਂ ਨੂੰ ਮੁੜ ਜਥੇਬੰਦਕ ਸਰਗਰਮੀਆਂ ਨਾਲ ਜੋੜਿਆ ਜਾਵੇਗਾ। ਆਗੂਆਂ ਨੇ ਸਮੂਹ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਇੱਕਜੁੱਟ ਹੋ ਕੇ ਕੰਮ ਕਰਨ ਅਤੇ ਪਿੰਡ ਪੱਧਰ ’ਤੇ ਲੋਕਾਂ ਨਾਲ ਆਪਣਾ ਸੰਪਰਕ ਹੋਰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਾਕਤ ਉਸ ਦੇ ਵਰਕਰ ਹਨ ਅਤੇ ਵਰਕਰਾਂ ਦੇ ਮਾਣ-ਸਤਿਕਾਰ ਤੇ ਏਕਤਾ ਨਾਲ ਹੀ ਜਥੇਬੰਦੀ ਨੂੰ ਨਵੀਂ ਮਜ਼ਬੂਤੀ ਮਿਲੇਗੀ। ਇਸ ਮੌਕੇ ’ਤੇ ਦਰਬਾਰਾ ਸਿੰਘ ਰੰਧਾਵਾ, ਸੁਰਿੰਦਰ ਸਿੰਘ ਸੁਹਾਗਹੇੜੀ, ਹਰਮੇਲ ਸਿੰਘ ਰੰਘੇੜਾ, ਡਾ. ਮਨਜੀਤ ਸਿੰਘ ਸੁਹਾਗਹੇੜੀ, ਜੈ ਸਿੰਘ ਬਾੜਾ ਅਤੇ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਸ਼ਨਪ੍ਰੀਤ ਕੌਰ ਗਿੱਲ ਨੇ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਨਬੀਪੁਰ ਵਿਖੇ ਦੂਸਰਾ ਦੋ ਦਿਨਾ ਕ੍ਰਿਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਕੀਤੀ ਇ...
Ad Position 24