11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਡਵੀਜ਼ਨ ਸਰਹਿੰਦ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਬਲਜਿੰਦਰ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਡਵੀਜ਼ਨ ਸਰਹਿੰਦ ਦੀ ਮਹੀਨਾਵਾਰ ਮੀਟਿੰਗ ਰਛਪਾਲ ਸਿੰਘ ਡਵੀਜ਼ਨ ਪ੍ਰਧਾਨ ਦੀ ਰਹਿਨੁਮਾਈ ਹੇਠ ਹੋਈ। ਮੀਟਿੰਗ ਵਿਚ ਕੁਲਦੀਪ ਸਿੰਘ ਸੱਦੋ ਮਾਜਰਾ ਦੀ ਪਤਨੀ ਗੁਰਮੀਤ ਕੌਰ ਅਤੇ ਗੁਲਜ਼ਾਰ ਸਿੰਘ ਦੇ ਭਰਾ ਸੰਤ ਸਿੰਘ ਦੇ ਅਚਾਨਕ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 12-11-2026
ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਬਲਜਿੰਦਰ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਡਵੀਜ਼ਨ ਸਰਹਿੰਦ ਦੀ ਮਹੀਨਾਵਾਰ ਮੀਟਿੰਗ ਰਛਪਾਲ ਸਿੰਘ ਡਵੀਜ਼ਨ ਪ੍ਰਧਾਨ ਦੀ ਰਹਿਨੁਮਾਈ ਹੇਠ ਹੋਈ। ਮੀਟਿੰਗ ਵਿਚ ਕੁਲਦੀਪ ਸਿੰਘ ਸੱਦੋ ਮਾਜਰਾ ਦੀ ਪਤਨੀ ਗੁਰਮੀਤ ਕੌਰ ਅਤੇ ਗੁਲਜ਼ਾਰ ਸਿੰਘ ਦੇ ਭਰਾ ਸੰਤ ਸਿੰਘ ਦੇ ਅਚਾਨਕ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਪਿਛਲੇ ਦਿਨੀਂ ਰਾਜ ਸਿੰਘ ਸਾਬਕਾ ਡਵੀਜ਼ਨ ਪ੍ਰਧਾਨ ਦੇ ਅਕਾਲ ਚਲਾਣੇ ’ਤੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਵਿਚ ਮੁਲਾਜ਼ਮ, ਪੈਨਸ਼ਨਰਜ਼ ਦੀਆਂ ਮੰਗਾਂ 2.59 ਦਾ ਫੈਕਟਰ, 23 ਸਾਲਾਂ ਇਨਕਰੀਮੈਂਟ, ਮਹਿੰਗਾਈ ਭੱਤਾ ਸਮੇਤ ਬਕਾਇਆ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, 17 ਜੁਲਾਈ 2020 ਦੇ ਪੱਤਰ ਨੂੰ ਵਾਪਸ ਲੈਣਾ ਆਦਿ ਮੰਗਾਂ ’ਤੇ ਵਿਚਾਰ ਚਰਚਾ ਕੀਤੀ ਗਈ। ਪੰਜਾਬ ਵਿਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਤੇ ਅਮਨ ਕਾਨੂੰਨ ਦੀ ਵਿਗੜ ਰਹੀ ਹਾਲਤ ’ਤੇ ਚਿੰਤਾ ਪ੍ਰਗਟ ਕੀਤੀ ਗਈ ਤੇ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੀ ਕਾਰਵਾਈ ਦੀ ਨਿਖੇਧੀ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ, ਸੰਤੋਖ ਸਿੰਘ, ਜਸਪਾਲ ਸਿੰਘ ਔਜਲਾ, ਗੁਰਚਰਨ ਸਿੰਘ ਤੇ ਨਰਿੰਦਰ ਕੁਮਾਰ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਪੈਨਸ਼ਨਰਾਂ, ਮੁਲਾਜ਼ਮਾਂ ਦੀਆ ਮੰਗਾਂ ਨਾ ਮੰਨੀਆਂ ਗਈਆਂ ਤਾਂ ਭਵਿੱਖ ਵਿਚ ਸੰਘਰਸ਼ ਤੇਜ਼ ਕਰਦਿਆਂ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਪੰਜਾਬ ਦੇ ਪ੍ਰੋਗਰਾਮ ਨੂੰ ਲਾਗੂ ਕੀਤਾ ਜਾਵੇਗਾ ਤੇ ਪੈਨਸ਼ਨਰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਹਰਾਉਣ ਵਿਚ ਅਹਿਮ ਰੋਲ ਨਿਭਾਉਣਗੇ। ਅਖੀਰ ਵਿਚ ਰਛਪਾਲ ਸਿੰਘ ਡਵੀਜ਼ਨ ਪ੍ਰਧਾਨ ਨੇ ਮੀਟਿੰਗ ਵਿਚ ਸ਼ਾਮਿਲ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਣ ਵਾਲੇ ਸੰਘਰਸ਼ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਮਹਿੰਦਰਪਾਲ ਸਿੰਘ ਡਵੀਜ਼ਨ ਸਕੱਤਰ ਨੇ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਲੋਂ ਰਾਸ਼ਟਰੀ ਸਿੱਖਿਆ ਦਿਵਸ ਮੌਕੇ ‘ਕਿਸ਼ੋਰਾਂ ਵਿਚ ਹਮਲਾਵਰ ਵਿਵਹਾਰ’ ਬਾਰੇ ਖੋਜ ਕਾਨਫ਼ਰੰਸ ਅਗਲੀ ਖ਼ਬਰ ਅੱਜ ਤੋਂ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫ਼ਸਟ ਲੈਵਲ ਚੈਕਿੰਗ
Ad Position 24