11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੀ.ਆਈ.ਐਮ.ਟੀ. ਦੀ ਐਨ.ਐਸ.ਐਸ. ਯੂਨਿਟ ਨੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 11 ਨਵੰਬਰ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੀ ਐਨ. ਐਸ.

Ad Position 21
No active advertisement
ਅਜੀਤ ਡੈਸਕ 12-11-2026
ਮੰਡੀ ਗੋਬਿੰਦਗੜ੍ਹ, 11 ਨਵੰਬਰ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੀ ਐਨ.ਐਸ.ਐਸ ਯੂਨਿਟ ਨੇ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਅਤੇ ਇਕ ਮਹਾਨ ਆਜ਼ਾਦੀ ਘੁਲਾਟੀਏ ਮੌਲਾਨਾ ਅਬਦੁਲ ਕਲਾਮ ਆਜ਼ਾਦ ਦੇ ਜਨਮ ਦਿਨ ਦੀ ਯਾਦ ਵਿੱਚ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ। ਇਹ ਪ੍ਰੋਗਰਾਮ ਐਨ . ਐਸ.ਐਸ ਕੋਆਰਡੀਨੇਟਰ ਪ੍ਰੋਫੈਸਰ ਨਵਜੋਤ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਸਿੱਖਿਆ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਿੱਖਿਆ ਦੇ ਖੇਤਰ ਵਿੱਚ ਮੌਲਾਨਾ ਅਬਦੁਲ ਕਲਾਮ ਆਜ਼ਾਦ ਦੁਆਰਾ ਪਾਏ ਗਏ ਯੋਗਦਾਨ ’ਤੇ ਚਾਨਣਾ ਪਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਮਹੱਤਵ, ਸਮਾਜ ਦੇ ਵਿਕਾਸ ਵਿਚ ਇਸ ਦੀ ਭੂਮਿਕਾ ਅਤੇ ਰਾਸ਼ਟਰ ਨਿਰਮਾਣ ਵਿਚ ਪੜ੍ਹੇ-ਲਿਖੇ ਨਾਗਰਿਕਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਮੌਲਾਨਾ ਅਬਦੁਲ ਕਲਾਮ ਆਜ਼ਾਦ ਦੇ ਵਿੱਦਿਅਕ ਵਿਚਾਰਾਂ ਅਤੇ ਆਦਰਸ਼ਾਂ ਨਾਲ ਜਾਣੂ ਕਰਵਾਉਣਾ ਸੀ। ਪੀ.ਆਈ.ਐਮ.ਟੀ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ਰਾਸ਼ਟਰ ਦੀ ਤਰੱਕੀ ਅਤੇ ਖ਼ੁਸ਼ਹਾਲੀ ਦੀ ਨੀਂਹ ਹੈ ਅਤੇ ਮੌਲਾਨਾ ਅਬਦੁਲ ਕਲਾਮ ਆਜ਼ਾਦ ਨੇ ਸੁਤੰਤਰ ਭਾਰਤ ਵਿਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਾਪਤ ਕਰਨ, ਆਪਣੇ ਗਿਆਨ ਅਤੇ ਹੁਨਰਾਂ ਨੂੰ ਵਿਕਸਤ ਕਰਨ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿਚ, ਵਿਦਿਆਰਥੀਆਂ ਨੂੰ ਸਿੱਖਿਆ ਰਾਹੀਂ ਇਕ ਜਾਗਰੂਕ, ਮਜ਼ਬੂਤ ਅਤੇ ਵਿਕਸਤ ਰਾਸ਼ਟਰ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ ਅਗਲੀ ਖ਼ਬਰ ਕਾਂਗਰਸ ਸਾਈਕਲ ਯਾਤਰਾ ਦੇ ਸਵਾਗਤ ਲਈ ਖਮਾਣੋਂ ਵਿਖੇ ਤਿਆਰੀਆਂ ਮੁਕੰਮਲ- ਡਾ. ਮਨੋਹਰ ਸਿੰਘ
Ad Position 24