ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ
ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਕਲਿਆਣ ਵਿਖੇ ਮੁੱਖ ਮੰਤਰੀ ਖੇਡ ਗਰਾਊਂਡ ਵਿੱਚ ਵਾਲੀਬਾਲ ਦੇ ਮੈਚ ਕਰਵਾਏ ਗਏ। ਇਸ ਉਪਰਾਲੇ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।
ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਕਲਿਆਣ ਵਿਖੇ ਮੁੱਖ ਮੰਤਰੀ ਖੇਡ ਗਰਾਊਂਡ ਵਿੱਚ ਵਾਲੀਬਾਲ ਦੇ ਮੈਚ ਕਰਵਾਏ ਗਏ। ਇਸ ਉਪਰਾਲੇ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਕਲਿਆਣ ਦੇ ਖੇਡ ਗਰਾਊਂਡ ਵਿਖੇ ਖਿਡਾਰੀਆਂ ਨੂੰ ਸਿਖਲਾਈ ਦੇਣ ਲਈ ਇੱਕ ਕੋਚ ਵੀ ਮੁਹੱਈਆ ਕਰਵਾਇਆ ਗਿਆ ਹੈ।