11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮੁੱਖ ਮੁਲਜ਼ਮ ਪਿਓ-ਪੁੱਤ ਗ੍ਰਿਫ਼ਤਾਰ, ਦੋ ਨਾਬਾਲਗ ਬਾਲ ਸੁਧਾਰ ਘਰ ਭੇਜੇ, ਮੁਲਜ਼ਮਾਂ ਦੇ ਬੈਂਕ ਖਾਤੇ ਫਰੀਜ਼

ਮੰਡੀ ਗੋਬਿੰਦਗੜ੍ਹ, 11 ਨਵੰਬਰ (ਰਾਜੇਸ਼ ਸ਼ਰਮਾ)-ਮੰਡੀ ਗੋਬਿੰਦਗੜ੍ਹ ਵਿਚ ਫੀਡ ਫ਼ੈਕਟਰੀ ਦੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਾਸੀ ਦੋ ਸਕੇ ਭਰਾਵਾਂ ਨੂੰ ਅਗਵਾ ਕਰਕੇ ਬੰਧਕ ਬਣਾਉਣ ਅਤੇ ਉਨ੍ਹਾਂ ਤੋਂ ਜ਼ਬਰਦਸਤੀ 72 ਲੱਖ ਰੁਪਏ ਵੱਖ-ਵੱਖ ਬੈਂਕ ਖਾਤਿਆਂ ਵਿਚ ਟਰਾਂਸਫ਼ਰ ਕਰਵਾਉਣ ਦਾ ਸਨਸਨੀਖ਼ੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਮੁੱਖ ਮੁਲਜ਼ਮ ਗੋਪਾਲ ਕ੍ਰਿਸ਼ਨ ਅਤੇ ਉਸ ਦੇ ਪੁੱਤਰ ਕਾਵਿਆ ਵਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੋ ਨਾਬਾਲਗਾਂ ਨੂੰ ਬਾਲ ਸੁਧਾਰ ਘਰ ਭੇਜਿਆ ਗਿਆ ਹੈ।

Ad Position 21
No active advertisement
ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲਿਸ ਪਾਰਟੀ ਦੀ ਹਿਰਾਸਤ ਵਿਚ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 12-11-2026
ਮੰਡੀ ਗੋਬਿੰਦਗੜ੍ਹ, 11 ਨਵੰਬਰ (ਰਾਜੇਸ਼ ਸ਼ਰਮਾ)-ਮੰਡੀ ਗੋਬਿੰਦਗੜ੍ਹ ਵਿਚ ਫੀਡ ਫ਼ੈਕਟਰੀ ਦੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਾਸੀ ਦੋ ਸਕੇ ਭਰਾਵਾਂ ਨੂੰ ਅਗਵਾ ਕਰਕੇ ਬੰਧਕ ਬਣਾਉਣ ਅਤੇ ਉਨ੍ਹਾਂ ਤੋਂ ਜ਼ਬਰਦਸਤੀ 72 ਲੱਖ ਰੁਪਏ ਵੱਖ-ਵੱਖ ਬੈਂਕ ਖਾਤਿਆਂ ਵਿਚ ਟਰਾਂਸਫ਼ਰ ਕਰਵਾਉਣ ਦਾ ਸਨਸਨੀਖ਼ੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਮੁੱਖ ਮੁਲਜ਼ਮ ਗੋਪਾਲ ਕ੍ਰਿਸ਼ਨ ਅਤੇ ਉਸ ਦੇ ਪੁੱਤਰ ਕਾਵਿਆ ਵਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੋ ਨਾਬਾਲਗਾਂ ਨੂੰ ਬਾਲ ਸੁਧਾਰ ਘਰ ਭੇਜਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਰਖਪੁਰ ਨਿਵਾਸੀ ਸੂਬੇਦਾਰ ਪ੍ਰਸਾਦ ਦਾ ਖੰਨਾ ਵਾਸੀ ਗੋਪਾਲ ਕ੍ਰਿਸ਼ਨ ਨਾਲ ਫੀਡ ਫ਼ੈਕਟਰੀ ਦੇ ਮਾਲ ਦੀ ਸਪਲਾਈ ਸਬੰਧੀ ਲਗਭਗ 49.60 ਲੱਖ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸ ਮਾਮਲੇ ਦੀ ਜਾਂਚ ਅਤੇ ਪੈਸਿਆਂ ਦੇ ਹਿਸਾਬ-ਕਿਤਾਬ ਦੇ ਸਿਲਸਿਲੇ ਵਿਚ ਸੂਬੇਦਾਰ ਪ੍ਰਸਾਦ ਆਪਣੇ ਭਰਾ ਜਨਮਦਾਸ ਨਾਲ ਖੰਨਾ ਆਏ ਹੋਏ ਸਨ। ਦੱਸਿਆ ਜਾਂਦਾ ਹੈ ਕਿ ਜਦੋਂ ਦੋਵੇਂ ਭਰਾ ਆਪਣੀ ਕਾਰ ਰਾਹੀਂ ਵਾਪਸ ਪਰਤ ਰਹੇ ਸਨ ਤਾਂ ਮੰਡੀ ਗੋਬਿੰਦਗੜ੍ਹ ਦੇ ਮੁੱਖ ਹਾਈਵੇਅ ’ਤੇ ਮੁਲਜ਼ਮਾਂ ਨੇ ਉਨ੍ਹਾਂ ਦੀ ਕਾਰ ਨੂੰ ਘੇਰ ਲਿਆ। ਇਸ ਦੌਰਾਨ ਗੋਪਾਲ ਕ੍ਰਿਸ਼ਨ, ਉਸ ਦੇ ਪੁੱਤਰ ਕਾਵਿਆ ਵਰਮਾ ਅਤੇ ਹੋਰਨਾਂ ਨੇ ਕਥਿਤ ਤੌਰ ’ਤੇ ਦੋਵਾਂ ਭਰਾਵਾਂ ਨਾਲ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੂੰ ਜ਼ਬਰਦਸਤੀ ਅਗਵਾ ਕਰਕੇ ਖੰਨਾ ਸਥਿਤ ਇਕ ਰਾਈਸ ਸ਼ੈਲਰ ਵਿਚ ਲਿਜਾ ਕੇ ਬੰਧਕ ਬਣਾ ਲਿਆ। ਸ਼ਿਕਾਇਤ ਅਨੁਸਾਰ ਰਾਈਸ ਸ਼ੈਲਰ ਵਿਚ ਮੁਲਜ਼ਮਾਂ ਨੇ ਦੋਵਾਂ ਭਰਾਵਾਂ ’ਤੇ ਦਬਾਅ ਬਣਾਉਂਦਿਆਂ ਉਨ੍ਹਾਂ ਦੇ ਮੋਬਾਈਲ ਫੋਨਾਂ ਦੇ ਪਾਸਵਰਡ ਹਾਸਲ ਕੀਤੇ ਅਤੇ ਬੈਂਕ ਖਾਤਿਆਂ ਵਿਚੋਂ ਕੁੱਲ 72 ਲੱਖ ਰੁਪਏ ਵੱਖ-ਵੱਖ ਖਾਤਿਆਂ ਵਿਚ ਟਰਾਂਸਫ਼ਰ ਕਰਵਾ ਲਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਮੁਲਜ਼ਮਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ। ਇਸ ਸਬੰਧੀ ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁਖੀ ਸੰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਗੋਪਾਲ ਕ੍ਰਿਸ਼ਨ ਅਤੇ ਉਸ ਦੇ ਪੁੱਤਰ ਕਾਵਿਆ ਵਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਇਕ ਦਿਨ ਦੇ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ, ਜਦਕਿ ਮਾਮਲੇ ਵਿਚ ਸ਼ਾਮਲ ਦੋ ਨਾਬਾਲਗਾਂ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਬੈਂਕ ਖਾਤੇ ਫਰੀਜ਼ ਕਰਵਾ ਦਿੱਤੇ ਗਏ ਹਨ, ਤਾਂ ਜੋ ਟਰਾਂਸਫ਼ਰ ਕੀਤੀ ਗਈ ਰਕਮ ਨੂੰ ਕਢਵਾਇਆ ਜਾਂ ਅੱਗੇ ਕਿਸੇ ਹੋਰ ਖਾਤੇ ਵਿਚ ਭੇਜਿਆ ਨਾ ਜਾ ਸਕੇ। ਪੁਲਿਸ ਵਲੋਂ ਮਾਮਲੇ ਵਿਚ ਸ਼ਾਮਲ ਹੋਰ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਭਾਜਪਾ ਨੇ ਬੀ.ਡੀ.ਪੀ.ਓ. ਦਫ਼ਤਰ ਸਰਹਿੰਦ ਅੱਗੇ ਦਿੱਤਾ ਰੋਸ ਧਰਨਾ ਭੱਟੀ ਦੀ ਅਗਵਾਈ... ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ
Ad Position 24