ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਭਾਜਪਾ ਨੇ ਬੀ.ਡੀ.ਪੀ.ਓ. ਦਫ਼ਤਰ ਸਰਹਿੰਦ ਅੱਗੇ ਦਿੱਤਾ ਰੋਸ ਧਰਨਾ
ਭੱਟੀ ਦੀ ਅਗਵਾਈ ਹੇਠ ਦਿੱਤੇ ਧਰਨੇ ਦੌਰਾਨ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਸੁਰਜੀਤ ਸਿੰਘ ਸਾਹੀ)-ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਕਥਿਤ ਲੋਕ ਮਾਰੂ ਨੀਤੀਆਂ ਅਤੇ ਲੋਕਾਂ ਨਾਲ ਕੀਤੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ ਵਿਚ ਬੀ. ਡੀ.
ਜ਼
ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਬੀ.ਡੀ.ਪੀ.ਓ ਦਫ਼ਤਰ ਸਰਹਿੰਦ ਅੱਗੇ ਦਿੱਤੇ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ। ਤਸਵੀਰ: ਕਰਨ
12-11-2026
ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਸੁਰਜੀਤ ਸਿੰਘ ਸਾਹੀ)-ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਕਥਿਤ ਲੋਕ ਮਾਰੂ ਨੀਤੀਆਂ ਅਤੇ ਲੋਕਾਂ ਨਾਲ ਕੀਤੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ ਵਿਚ ਬੀ.ਡੀ.ਪੀ.ਓ. ਦਫ਼ਤਰ ਸਰਹਿੰਦ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਭਾਜਪਾ ਦੇ ਵੱਖ-ਵੱਖ ਅਹੁਦੇਦਾਰਾਂ, ਵਰਕਰਾਂ ਅਤੇ ਆਗੂਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਆਮ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਅਤੇ ਸੀਨੀਅਰ ਭਾਜਪਾ ਆਗੂ ਗੇਜਾ ਰਾਮ ਵਾਲਮੀਕੀ, ਅਜਾਇਬ ਸਿੰਘ ਜਖਵਾਲੀ ਤੇ ਸਰਬਜੀਤ ਸਿੰਘ ਮੱਖਣ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ-ਵੱਡੇ ਵਾਅਦੇ ਅਤੇ ਦਾਅਵੇ ਕਰਕੇ ਸੱਤਾ ਵਿਚ ਆਈ ਸੀ। ਸਰਕਾਰ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਸੁਪਨੇ ਦਿਖਾਏ ਸਨ, ਪਰ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਵਿਚੋਂ ਬਹੁਤੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ ਅਤੇ ਪਿਛਲੀਆਂ ਸਰਕਾਰਾਂ ਸਮੇਂ ਚੱਲ ਰਹੇ ਕਈ ਲੋਕ ਭਲਾਈ ਦੇ ਕੰਮ ਵੀ ਪ੍ਰਭਾਵਿਤ ਹੋਏ ਹਨ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਰਹਿਣ ਵਾਲੇ ਗ਼ਰੀਬ ਅਤੇ ਲੋੜਵੰਦ ਪਰਿਵਾਰ ਸਰਕਾਰੀ ਸਹੂਲਤਾਂ ਦੀ ਉਡੀਕ ਕਰ ਰਹੇ ਹਨ। ਖ਼ਾਸ ਕਰਕੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਅਤੇ ਨਰੇਗਾ ਮਜ਼ਦੂਰਾਂ ਨੂੰ ਮਿਲਣ ਵਾਲੇ ਰੁਜ਼ਗਾਰ ਦੇ ਮਾਮਲੇ ਵਿਚ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੱਚੇ ਮਕਾਨਾਂ ਲਈ ਮਿਲਣ ਵਾਲੀ ਰਾਸ਼ੀ ਅਤੇ ਨਰੇਗਾ ਵਰਕਰਾਂ ਨੂੰ ਦਿੱਤੇ ਜਾਣ ਵਾਲੇ ਕੰਮ ਦੀ ਪ੍ਰਕਿਰਿਆ ਠੱਪ ਪਈ ਹੈ, ਜਿਸ ਕਾਰਨ ਗ਼ਰੀਬ ਪਰਿਵਾਰਾਂ ਅਤੇ ਮਜ਼ਦੂਰ ਵਰਗ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਭਾਜਪਾ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਉਸ ਦੀਆਂ ਨੀਤੀਆਂ ਅਤੇ ਵਾਅਦਾ ਖ਼ਿਲਾਫ਼ੀ ਦਾ ਮੂੰਹ ਤੋੜ ਜਵਾਬ ਦੇਣਗੇ। ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਜੈਬ ਸਿੰਘ ਜਖਵਾਲੀ, ਸਰਬਜੀਤ ਸਿੰਘ, ਪਰਵਿੰਦਰ ਸਿੰਘ ਦਿਓਲ, ਯੁਵਾ ਮੋਰਚਾ ਲੀਗਲ ਸੈਲ ਸਟੇਟ ਕੋ ਕਨਵੀਨਰ ਅੰਕਿਤ ਗੱਖੜ, ਪਰਮਜੀਤ ਸਿੰਘ ਬੈਨੀਪਾਲ, ਬਲਦੀਪ ਸਿੰਘ ਬੱਬੂ, ਅੰਕਿਤ ਵਰਮਾ, ਜਸਪਾਲ ਸਿੰਘ ਸਹੋਤਾ, ਦਵਿੰਦਰ ਕੁਮਾਰ ਭੱਟ, ਗੁਰਮੁਖ ਸਿੰਘ, ਹਰੀਸ਼ ਅਗਰਵਾਲ, ਪ੍ਰੀਤਮ ਸਿੰਘ, ਰਜਿੰਦਰ ਗੋਗੀ, ਸ਼ਾਮ ਸੁੰਦਰ ਭਾਰਦਵਾਜ, ਜਸਵੀਰ ਸਿੰਘ ਸ਼ਮਸ਼ੇਰ ਨਗਰ, ਬਲਵਿੰਦਰ ਸਿੰਘ ਗੋਗੀ, ਗੁਰਪਾਲ ਸਿੰਘ ਹੈਪੀ, ਬਲਜੀਤ ਸਿੰਘ ਭਗੜਾਣਾ, ਸੰਦੀਪ ਗਾਬਾ, ਰਣਧੀਰ ਸਿੰਘ ਬਲਾੜ੍ਹੀ, ਸਿੰੰਗਾਰ ਸਿੰਘ ਬਰਾਸ, ਪ੍ਰੀਤ ਇੰਦਰ ਸਿੰਘ ਵਜੀਰਾਬਾਦ, ਸੰਜੂ ਭਮਾਰਸੀ , ਦਵਿੰਦਰ ਵੈਦਵਾਨ, ਰਜਿੰਦਰ ਸੋਢੀ, ਗੁਰਬਖਸ਼ ਸਿੰਘ ਬਖਸ਼ੀ, ਬਲਬੀਰ ਸਿੰਘ, ਸਿਕੰਦਰ ਸਿੰਘ, ਬਹਾਦਰ ਸਿੰਘ ਹਰਨਾ, ਗੁਰਮੀਤ ਸਿੰਘ ਹੰਸਾਲੀ, ਬਹਾਦਰ ਸਿੰਘ ਹਮਾਯੂੰਪੁਰ, ਸਚਿਨ ਭਾਰਦਵਾਜ, ਸ਼ਸ਼ੀ ਉੱਪਲ, ਜਗੀਰ ਸਿੰਘ ਰੁੜਕੀ, ਵਿਨੋਦ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।