ਰੈਲੀ ਲਈ ਸਰਕਾਰੀ ਬੱਸਾਂ ਦੀ ਵਰਤੋਂ ਕਰਨਾ ਬੇਹੱਦ ਮੰਦਭਾਗਾ-ਰਣਦੀਪ ਸਿੰਘ ਨਾਭਾ
ਮੰਡੀ ਗੋਬਿੰਦਗੜ੍ਹ, 11 ਨਵੰਬਰ (ਰਾਜੇਸ਼ ਸ਼ਰਮਾ)-ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਅਮਲੋਹ ਵਿਚ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰਦਿਆਂ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਮੰਡੀ ਗੋਬਿੰਦਗੜ੍ਹ, 11 ਨਵੰਬਰ (ਰਾਜੇਸ਼ ਸ਼ਰਮਾ)-ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਅਮਲੋਹ ਵਿਚ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰਦਿਆਂ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਵਿਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਕਾਂਗਰਸੀ ਲੀਡਰਸ਼ਿਪ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਕਾ ਰਣਦੀਪ ਸਿੰਘ ਨਾਭਾ ਨੇ ਅਮਲੋਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿਚ ਲੋਕਾਂ ਨੂੰ ਲਿਆਉਣ ਲਈ ਸਰਕਾਰੀ ਬੱਸਾਂ ਦੀ ਵਰਤੋਂ ਕੀਤੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਲੋਕਾਂ ਦੀ ਸਹੂਲਤ ਲਈ ਹਨ, ਨਾ ਕਿ ਕਿਸੇ ਸਿਆਸੀ ਪਾਰਟੀ ਦੀਆਂ ਰੈਲੀਆਂ ਵਿਚ ਭੀੜ ਇਕੱਠੀ ਕਰਨ ਲਈ। ਸਰਕਾਰੀ ਬੱਸਾਂ ਨੂੰ ਰੈਲੀ ਲਈ ਵਰਤਣ ਕਾਰਨ ਜਿੱਥੇ ਸਰਕਾਰੀ ਖ਼ਜ਼ਾਨੇ ਨੂੰ ਵਿੱਤੀ ਨੁਕਸਾਨ ਝੱਲਣਾ ਪਿਆ, ਉੱਥੇ ਹੀ ਆਪਣੇ ਨਿਰਧਾਰਿਤ ਰੂਟਾਂ ਤੋਂ ਬੱਸਾਂ ਹਟਾਏ ਜਾਣ ਕਾਰਨ ਆਮ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਇਮਾਨਦਾਰ ਸਰਕਾਰ ਕਹਿਣ ਵਾਲੀ ਆਮ ਆਦਮੀ ਪਾਰਟੀ ਵਲੋਂ ਸਰਕਾਰੀ ਮਸ਼ੀਨਰੀ ਦੀ ਇਸ ਤਰ੍ਹਾਂ ਵਰਤੋਂ ਕਰਨਾ ਉਸ ਦੇ ਅਸਲ ਚਿਹਰੇ ਨੂੰ ਬੇਨਕਾਬ ਕਰਦਾ ਹੈ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀਆਂ ਨੀਤੀਆਂ ਅਤੇ ਕਥਿਤ ਤਾਨਾਸ਼ਾਹੀ ਰਵੱਈਏ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਜਵਾਬ ਦੇਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਾਲ 2027 ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ, ਜਿਸ ਲਈ ਪਾਰਟੀ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਦਾ ਸਹਿਯੋਗ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਉਨ੍ਹਾਂ ਦੀ ਧਰਮ-ਪਤਨੀ ਮਨਦੀਪ ਕੌਰ ਨਾਗਰਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਸੰਸਦ ਮੈਂਬਰ ਡਾ. ਅਮਰ ਸਿੰਘ ਦੇ ਪੁੱਤਰ ਕਾਮਿਲ ਅਮਰ ਸਿੰਘ, ਵਿਕਰਮ ਬਾਜਵਾ, ਰੁਪਿੰਦਰ ਸਿੰਘ ਰਾਜਾ ਗਿੱਲ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਬਲਾਕ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ, ਬਲਾਕ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਪੀ.ਪੀ.ਸੀ.ਸੀ. ਮੈਂਬਰ ਤੇ ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਡਾ. ਮਨਮੋਹਨ ਕੌਸ਼ਲ ਅਤੇ ਸਾਬਕਾ ਕੌਂਸਲਰ ਰਾਜਿੰਦਰ ਸਿੰਘ ਬਿੱਟੂ ਸਮੇਤ ਦੋਵਾਂ ਬਲਾਕਾਂ ਦੀ ਸਮੁੱਚੀ ਟੀਮ ਮੌਜੂਦ ਰਹੀ। ਇਸ ਮੌਕੇ ਭਾਜਪਾ ਨੂੰ ਸਿਆਸੀ ਝਟਕਾ ਦਿੰਦਿਆਂ ਵਾਰਡ ਨੰਬਰ 14 ਤੇ 28 ਤੋਂ ਭਾਜਪਾ ਦੇ ਸਾਬਕਾ ਉਮੀਦਵਾਰ ਦਿਨੇਸ਼ ਕੁਮਾਰ ਅਤੇ ਗਗਨਦੀਪ ਕੌਸ਼ਲ ਨੇ ਕਾਕਾ ਰਣਦੀਪ ਸਿੰਘ ਨਾਭਾ ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਮੌਜੂਦਗੀ ਵਿਚ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਆਗੂਆਂ ਵਲੋਂ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਚੇਅਰਮੈਨ ਲਖਵਿੰਦਰ ਸਿੰਘ ਵਲੋਂ ਐਸ.ਸੀ. ਵਿੰਗ ਨਾਲ ਸਬੰਧਿਤ ਕਈ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। ਇਸ ਮੌਕੇ ਪੰਡਿਤ ਸ਼ਿਵ ਕੁਮਾਰ ਸ਼ਰਮਾ, ਐਡਵੋਕੇਟ ਤੇਜਿੰਦਰ ਸਿੰਘ ਸਲਾਣਾ, ਉਦਯੋਗਪਤੀ ਸੁਰੇਸ਼ ਸਿੰਗਲਾ ਬਬਲੀ, ਅਜੈ ਗੋਇਲ, ਮਾਧਵ ਗਰੁੱਪ ਦੇ ਸੰਜੀਵ ਗੋਇਲ, ਉਦਯੋਗਪਤੀ ਰਾਜ ਜਿੰਦਲ, ਰਮੇਸ਼ ਗੋਇਲ, ਸਾਬਕਾ ਕੌਂਸਲਰ ਜਗਵੀਰ ਸਿੰਘ ਸ਼ਰਮਾ, ਜਗਸੀਰ ਸਿੰਘ ਨੈਣ, ਜਗਮੀਤ ਸਿੰਘ ਸਹੋਤਾ ਬਾਵਾ, ਫਰਨੇਸ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਗੁਪਤਾ, ਗੁਰਿੰਦਰਪਾਲ ਸਿੰਘ ਹੈਪੀ ਸਾਬਕਾ ਸਰਪੰਚ ਕੁੰਭ, ਡਿੰਪਲ ਸ਼ਰਮਾ, ਰਾਮ ਕੇਵਲ ਯਾਦਵ, ਨਈਮ ਅਹਿਮਦ, ਨਰਿੰਦਰ ਸਿੰਘ ਸੇਖੋਂ, ਮਹਿਲਾ ਸੂਬਾ ਮੀਤ ਪ੍ਰਧਾਨ ਨੀਲਮ ਰਾਣੀ, ਵਿਪਨ ਲਾਲਕਾ, ਚੇਤਨ ਸ਼ਰਮਾ, ਬੀਬਾ ਬਹਿਸ਼ਤਾ ਸਿੰਘ ਅਤੇ ਮਾਸਟਰ ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।