ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਬੀਬੀ ਹਰਸਿਮਰਤ ਕੌਰ ਬਾਦਲ ਦੀ ਬਸੀ ਪਠਾਣਾਂ ਫੇਰੀ ਨੂੰ ਲੈ ਕੇ ਪਿੰਡਾਂ ’ਚ ਕੀਤੀਆਂ ਮੀਟਿੰਗਾਂ
ਬਸੀ ਪਠਾਣਾਂ, 12 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਬਸੀ ਪਠਾਣਾਂ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦਿਆਂ 17 ਨਵੰਬਰ ਨੂੰ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਅਤੇ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਹਲਕੇ ਵਿਚ ਹੋਣ ਵਾਲੀ ਮੀਟਿੰਗ ਨੂੰ ਸਫਲ ਬਣਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਚੁੰਨੀ ਕਲਾਂ ਅਤੇ ਪਿੰਡ ਦੌਲਤਪੁਰਾ ਵਿਖੇ ਵਿਸ਼ੇਸ਼ ਮੀਟਿੰਗਾਂ ਕਰਕੇ ਵਿਚਾਰ-ਵਟਾਂਦਰਾ ਕੀਤਾ ਗਿਆ।
ਬਸੀ ਪਠਾਣਾਂ, 12 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਬਸੀ ਪਠਾਣਾਂ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦਿਆਂ 17 ਨਵੰਬਰ ਨੂੰ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਅਤੇ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਹਲਕੇ ਵਿਚ ਹੋਣ ਵਾਲੀ ਮੀਟਿੰਗ ਨੂੰ ਸਫਲ ਬਣਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਚੁੰਨੀ ਕਲਾਂ ਅਤੇ ਪਿੰਡ ਦੌਲਤਪੁਰਾ ਵਿਖੇ ਵਿਸ਼ੇਸ਼ ਮੀਟਿੰਗਾਂ ਕਰਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 17 ਨਵੰਬਰ ਨੂੰ ਬੀਬੀ ਹਰਸਿਮਰਤ ਕੌਰ ਬਾਦਲ ਦੀ ਬਸੀ ਪਠਾਣਾਂ ਹਲਕੇ ਵਿਚ ਹੋਣ ਵਾਲੀ ਮੀਟਿੰਗ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਲਈ ਅਹਿਮ ਸਾਬਤ ਹੋਵੇਗੀ ਅਤੇ ਇਸ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਮੀਟਿੰਗ ਵਿਚ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਜ਼ਮੀਨੀ ਪੱਧਰ ’ਤੇ ਤੇਜ਼ ਕਰਨ ਦਾ ਸੱਦਾ ਵੀ ਦਿੱਤਾ। ਮੀਟਿੰਗ ’ਚ ਗੁਰੂ ਨੇ ਪਾਰਟੀ ਦੀਆਂ ਨੀਤੀਆਂ, ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਦਿੱਤੇ ਜਾ ਰਹੇ ਸੰਗਠਨਾਤਮਿਕ ਅਤੇ ਸਿਆਸੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵਰਕਰਾਂ ਦੀ ਸਰਗਰਮ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਸਮੂਹ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਮੀਟਿੰਗ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਪਰਮਿੰਦਰ ਸਿੰਘ ਭਿੰਦਾ ਮੈਂਬਰ ਜਨਰਲ ਕੌਂਸਲ, ਹਰਕਮਲਜੀਤ ਸਿੰਘ ਬਿੱਟੂ ਮੈਂਬਰ ਯੂਥ ਅਕਾਲੀ ਦਲ ਕੋਰ ਕਮੇਟੀ, ਕਿਰਨਦੀਪ ਸਿੰਘ ਹਲਕਾ ਪ੍ਰਧਾਨ ਯੂਥ ਵਿੰਗ, ਬਲਦੇਵ ਸਿੰਘ ਪਮੌਰ ਸਰਕਲ ਪ੍ਰਧਾਨ, ਬਲਜਿੰਦਰ ਕੌਰ ਮਾਵੀ ਸਰਕਲ ਪ੍ਰਧਾਨ, ਗੁਰਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ, ਪਿਆਰਾ ਸਿੰਘ, ਮਨਪ੍ਰੀਤ ਸਿੰਘ, ਸਾਧੂ ਸਿੰਘ, ਹਰਪਾਲ ਸਿੰਘ, ਜਸਵਿੰਦਰ ਸਿੰਘ, ਨਵਜੋਤ ਸਿੰਘ, ਰਵਿੰਦਰ ਸਿੰਘ, ਗੁਰਮੁੱਖ ਸਿੰਘ, ਜਗਿੰਦਰ ਸਿੰਘ, ਦਰਸ਼ਨ ਸਿੰਘ, ਕੇਵਲ ਸਿੰਘ, ਕਮਲਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਗੁਰਿੰਦਰ ਸਿੰਘ, ਇੰਦਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਮਲਕੀਤ ਸਿੰਘ, ਗੁਰਦਿੱਤ ਸਿੰਘ, ਸਿਮਰਨ ਸਿੰਘ, ਨਰਿੰਦਰ ਸਿੰਘ, ਅਵਤਾਰ ਸਿੰਘ, ਜਗਦੀਸ਼ ਸਿੰਘ, ਸਪਿੰਦਰ ਸਿੰਘ, ਹਰਜਿੰਦਰ ਸਿੰਘ, ਦਰਸ਼ਨ ਸਿੰਘ, ਗੁਰਜੰਟ ਸਿੰਘ, ਹਰਿੰਦਰ ਸਿੰਘ, ਬਲਕਾਰ ਸਿੰਘ, ਤੇਜਿੰਦਰ ਸਿੰਘ, ਦਲਬਾਰਾ ਸਿੰਘ, ਜਗਤਾਰ ਸਿੰਘ, ਮੁਖ਼ਤਿਆਰ ਸਿੰਘ, ਰਣਜੀਤ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਨਾਗਰਾ, ਅੰਮ੍ਰਿਤਪਾਲ ਸਿੰਘ ਮਾਵੀ, ਅਮਨਦੀਪ ਸਿੰਘ, ਮਨਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਅਵਤਾਰ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।