12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

‘ ਆਪ’ ਦੀ ਅਮਲੋਹ ਰੈਲੀ ’ਚ ਇਕ ਦਰਜਨ ਤੋਂ ਵੱਧ ਹਲਕਿਆਂ ਤੋਂ ਸਰਕਾਰੀ ਬੱਸਾਂ ਰਾਹੀਂ ਲਿਆਂਦੇ ਲੋਕ-ਰਾਜੂ ਖੰਨਾ

ਅਮਲੋਹ, 12 ਨਵੰਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਅਮਲੋਹ ਵਿਖੇ ਕੀਤੀ ਗਈ ਰੈਲੀ ਭਾਵੇਂ ਹਲਕਾ ਅਮਲੋਹ ਦੀ ਦੱਸੀ ਜਾ ਰਹੀ ਸੀ, ਪਰ ਇਸ ਵਿਚ ਇਕ ਦਰਜਨ ਤੋਂ ਵੱਧ ਵਿਧਾਨ ਸਭਾ ਹਲਕਿਆਂ ਤੋਂ ਕਰੀਬ 650 ਸਰਕਾਰੀ ਬੱਸਾਂ ਰਾਹੀਂ ਲੋਕਾਂ ਨੂੰ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਰੈਲੀ ’ਤੇ ਪੰਜਾਬ ਦੇ ਖ਼ਜ਼ਾਨੇ ਵਿਚੋਂ ਕਰੋੜਾਂ ਰੁਪਏ ਖ਼ਰਚਣ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕਾ ਅਮਲੋਹ ਨੂੰ ਕੋਈ ਵੀ ਨਵੇਂ ਪ੍ਰਾਜੈਕਟ ਦਾ ਐਲਾਨ ਨਹੀਂ ਕੀਤਾ ਗਿਆ ਜਿਸ ਕਾਰਨ ਹਲਕੇ ਦੇ ਲੋਕਾਂ ਵਿਚ ਸਰਕਾਰ ਪ੍ਰਤੀ ਰੋਸ ਹੈ।

Ad Position 21
No active advertisement
ਅਜੀਤ ਡੈਸਕ 13-11-2026
ਅਮਲੋਹ, 12 ਨਵੰਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਅਮਲੋਹ ਵਿਖੇ ਕੀਤੀ ਗਈ ਰੈਲੀ ਭਾਵੇਂ ਹਲਕਾ ਅਮਲੋਹ ਦੀ ਦੱਸੀ ਜਾ ਰਹੀ ਸੀ, ਪਰ ਇਸ ਵਿਚ ਇਕ ਦਰਜਨ ਤੋਂ ਵੱਧ ਵਿਧਾਨ ਸਭਾ ਹਲਕਿਆਂ ਤੋਂ ਕਰੀਬ 650 ਸਰਕਾਰੀ ਬੱਸਾਂ ਰਾਹੀਂ ਲੋਕਾਂ ਨੂੰ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਰੈਲੀ ’ਤੇ ਪੰਜਾਬ ਦੇ ਖ਼ਜ਼ਾਨੇ ਵਿਚੋਂ ਕਰੋੜਾਂ ਰੁਪਏ ਖ਼ਰਚਣ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕਾ ਅਮਲੋਹ ਨੂੰ ਕੋਈ ਵੀ ਨਵੇਂ ਪ੍ਰਾਜੈਕਟ ਦਾ ਐਲਾਨ ਨਹੀਂ ਕੀਤਾ ਗਿਆ ਜਿਸ ਕਾਰਨ ਹਲਕੇ ਦੇ ਲੋਕਾਂ ਵਿਚ ਸਰਕਾਰ ਪ੍ਰਤੀ ਰੋਸ ਹੈ। ਰਾਜੂ ਖੰਨਾ ਅੱਜ ਪਾਰਟੀ ਦੇ ਸਥਾਨਕ ਦਫ਼ਤਰ ਵਿਚ 21 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਲਕਾ ਅਮਲੋਹ ਆਮਦ ਸਬੰਧੀ ਸੱਦੀ ਗਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪੰਜਾਬ ਬਚਾਓ ਯਾਤਰਾ ਦੇ ਪ੍ਰਬੰਧਾਂ ਅਤੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰੈਲੀਆਂ, ਪੋਸਟਰਾਂ, ਫਲੈਕਸਾਂ ਅਤੇ ਹੋਰਨਾਂ ਪ੍ਰਚਾਰ ਸਾਧਨਾਂ ’ਤੇ ਲੋਕਾਂ ਦੇ ਪੈਸੇ ਖ਼ਰਚੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਨਾਕਾਮੀਆਂ ਤੋਂ ਜਾਣੂ ਕਰਵਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ 21 ਨਵੰਬਰ ਨੂੰ ‘ਪੰਜਾਬ ਬਚਾਓ ਯਾਤਰਾ’ ਤਹਿਤ ਹਲਕੇ ਵਿਚ ਪਹੁੰਚ ਰਹੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡੀ ਗਿਣਤੀ ਵਿਚ ਸਵਾਗਤ ਕਰਨ ਅਤੇ ਆਪਣੀਆਂ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਉਣ। ਮੀਟਿੰਗ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਵੀ ਸੰਬੋਧਨ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਨਿਮੋਨੀਆ ਤੋਂ ਬਚਾਅ ਲਈ ਬੱਚਿਆਂ ਤੇ ਬਜ਼ੁਰਗਾਂ ਦਾ ਰੱਖੋ ਖ਼ਾਸ ਖ਼ਿਆਲ-ਐਸ.ਐਮ.ਓ. ਡਾ: ਬੇਦੀ ਅਗਲੀ ਖ਼ਬਰ ਗੈਰੀ ਬੜਿੰਗ ਨੂੰ ਦੂਜੀ ਵਾਰ ਵਿਧਾਇਕ ਬਣਾਉਣ ਦਾ ਲੋਕਾਂ ਨੇ ਮਨ ਬਣਾ ਲਿਆ ਹੈ-ਸਰਪੰਚ ਅਮਨਦੀਪ, ਸਰਪੰਚ ਜਿੰਮੀ
Ad Position 24