ਝੋਨੇ ਦੀ ਖ਼ਰੀਦ ਬੰਦ ਹੋਣ ਕਰਕੇ ਕਿਸਾਨਾਂ ਵਿਚ ਭਾਰੀ ਨਿਰਾਸ਼ਾ-ਚਨਾਰਥਲ
ਜਖਵਾਲੀ, 12 ਨਵੰਬਰ (ਨਿਰਭੈ ਸਿੰਘ)-ਸੂਬਾ ਸਰਕਾਰ ਝੋਨੇ ਦੀ ਫ਼ਸਲ ਖ਼ਰੀਦਣ ਦੀਆਂ ਤਰੀਕਾਂ ਵਿਚ ਤੁਰੰਤ ਵਾਧਾ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਚਨਾਰਥਲ ਮੰਡੀ ਦੇ ਸਾਬਕਾ ਚੇਅਰਮੈਨ ਹਰਭਜਨ ਸਿੰਘ ਚਨਾਰਥਲ ਨੇ ਕੀਤਾ।
ਜਖਵਾਲੀ, 12 ਨਵੰਬਰ (ਨਿਰਭੈ ਸਿੰਘ)-ਸੂਬਾ ਸਰਕਾਰ ਝੋਨੇ ਦੀ ਫ਼ਸਲ ਖ਼ਰੀਦਣ ਦੀਆਂ ਤਰੀਕਾਂ ਵਿਚ ਤੁਰੰਤ ਵਾਧਾ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਚਨਾਰਥਲ ਮੰਡੀ ਦੇ ਸਾਬਕਾ ਚੇਅਰਮੈਨ ਹਰਭਜਨ ਸਿੰਘ ਚਨਾਰਥਲ ਨੇ ਕੀਤਾ। ਸ. ਚਨਾਰਥਲ ਨੇ ਕਿਹਾ ਕਿ ਝੋਨੇ ਦੀ ਫ਼ਸਲ ਵਿਚ ਨਮੀ ਹੋਣ ਕਰਕੇ ਕਿਸਾਨਾਂ ਦੀ ਫ਼ਸਲ ਖੇਤਾਂ ਵਿਚ ਹੀ ਖੜੀ ਹੈ ਅਤੇ ਕੁਝ ਫ਼ਸਲ ਮੰਡੀਆਂ ਵਿਚ ਪਈ ਹੈ, ਪਰ ਸਰਕਾਰ ਨੇ ਸੂਬੇ ਭਰ ਦੀਆਂ ਮੰਡੀਆਂ ਵਿਚ ਝੋਨੇ ਦੀ ਫ਼ਸਲ ਨਾ ਖ਼ਰੀਦਣ ਦਾ ਫ਼ਰਮਾਨ ਜਾਰੀ ਕਰ ਦਿੱਤਾ ਹੈ, ਜਿਸ ਕਰਕੇ ਕਿਸਾਨਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ, ਕਿਉਂਕਿ ਕਿਸਾਨੀ ਕਿੱਤਾ ਫ਼ਸਲ ਉੱਪਰ ਹੀ ਨਿਰਭਰ ਕਰਦਾ ਹੈ, ਜਿਸ ਕਰਕੇ ਕਿਸਾਨਾਂ ਨੇ ਬੈਂਕਾਂ ਵਿਚ ਲੈਣ ਦੇਣ ਕਰਨਾ ਹੁੰਦਾ ਹੈ। ਇਸ ਕਰਕੇ ਸੂਬਾ ਸਰਕਾਰ ਆਪਣੇ ਹੁਕਮ ਤੁਰੰਤ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦੇਵੇ।