ਪੰਜਾਬ ਵਿਚ ਝੋਨੇ ਦੀ ਖ਼ਰੀਦ ਅਚਾਨਕ ਬੰਦ ਕਰਨਾ ਕਿਸਾਨਾਂ ਨਾਲ ਧੱਕਾ-ਰਣਦੀਪ ਨਾਭਾ
ਅਮਲੋਹ, 12 ਨਵੰਬਰ (ਹਰਪ੍ਰੀਤ ਸਿੰਘ ਗਿੱਲ)-ਸਾਬਕਾ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਚਾਨਕ ਬੰਦ ਕੀਤੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੂਰੀ ਦੁਨੀਆ ਵਿਚ ਅਨਾਜ ਦੀ ਮੰਗ ਵਧ ਰਹੀ ਹੈ ਅਤੇ ਖ਼ਾਸ ਕਰਕੇ ਭਾਰਤੀ ਚੌਲਾਂ ਦੀ ਕੌਮਾਂਤਰੀ ਬਾਜ਼ਾਰ ਵਿਚ ਚੰਗੀ ਮੰਗ ਹੈ ਤਾਂ ਅਜਿਹੇ ਸਮੇਂ ਪੰਜਾਬ ਵਿਚ ਝੋਨੇ ਦੀ ਖ਼ਰੀਦ ਬੰਦ ਕਰਨਾ ਕਿਸਾਨਾਂ ਨਾਲ ਵੱਡਾ ਧੱਕਾ ਹੈ।
ਅਮਲੋਹ, 12 ਨਵੰਬਰ (ਹਰਪ੍ਰੀਤ ਸਿੰਘ ਗਿੱਲ)-ਸਾਬਕਾ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਚਾਨਕ ਬੰਦ ਕੀਤੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੂਰੀ ਦੁਨੀਆ ਵਿਚ ਅਨਾਜ ਦੀ ਮੰਗ ਵਧ ਰਹੀ ਹੈ ਅਤੇ ਖ਼ਾਸ ਕਰਕੇ ਭਾਰਤੀ ਚੌਲਾਂ ਦੀ ਕੌਮਾਂਤਰੀ ਬਾਜ਼ਾਰ ਵਿਚ ਚੰਗੀ ਮੰਗ ਹੈ ਤਾਂ ਅਜਿਹੇ ਸਮੇਂ ਪੰਜਾਬ ਵਿਚ ਝੋਨੇ ਦੀ ਖ਼ਰੀਦ ਬੰਦ ਕਰਨਾ ਕਿਸਾਨਾਂ ਨਾਲ ਵੱਡਾ ਧੱਕਾ ਹੈ। ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਿਚ ਚੌਲਾਂ ਦੀ ਫ਼ਸਲ ਦਾ ਉਤਪਾਦਨ ਘਟਿਆ ਹੈ, ਜਿਸ ਕਾਰਨ ਚੌਲਾਂ ਦੀਆਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ। ਦੂਜੇ ਪਾਸੇ ਘੱਟ ਬਾਰਿਸ਼ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੇ ਇਸ ਵਾਰ ਝੋਨੇ ਦੀ ਬੰਪਰ ਪੈਦਾਵਾਰ ਕੀਤੀ ਹੈ। ਅਜਿਹੇ ਹਾਲਾਤ ਵਿਚ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਹੌਸਲਾ ਅਫਜ਼ਾਈ ਲਈ ਝੋਨੇ ਦੀ ਫ਼ਸਲ ’ਤੇ ਬੋਨਸ ਦੇਣਾ ਚਾਹੀਦਾ ਸੀ, ਪਰ ਇਸ ਦੇ ਉਲਟ ਦੋਵਾਂ ਸਰਕਾਰਾਂ ਵਲੋਂ ਕਿਸਾਨ ਵਿਰੋਧੀ ਨੀਤੀਆਂ ਅਪਣਾਉਂਦਿਆਂ ਝੋਨੇ ਦੀ ਖ਼ਰੀਦ ਹੀ ਬੰਦ ਕਰ ਦਿੱਤੀ ਗਈ ਹੈ ਜੋ ਬਹੁਤ ਮੰਦਭਾਗਾ ਫ਼ੈਸਲਾ ਹੈ।