13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਡੀ.ਏ.ਪੀ. ਖਾਦ ’ਤੇ ਸਬਸਿਡੀ ਦੇ ਕੇ ਮੋਦੀ ਸਰਕਾਰ ਨੇ ਦੇਸ਼ ਦੇ ਅੰਨਦਾਤਾ ਦਾ ਦਿਲ ਜਿੱਤਿਆ- ਕੁਲਦੀਪ ਸਿੰਘ ਸਿੱਧੂਪੁਰ

ਸੰਘੋਲ, 13 ਨਵੰਬਰ (ਗੁਰਨਾਮ ਸਿੰਘ ਚੀਨਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਦੇਸ਼ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਡੀ. ਏ.

Ad Position 21
No active advertisement
ਅਜੀਤ ਡੈਸਕ 14-11-2026
ਸੰਘੋਲ, 13 ਨਵੰਬਰ (ਗੁਰਨਾਮ ਸਿੰਘ ਚੀਨਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਦੇਸ਼ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਡੀ.ਏ.ਪੀ ਖਾਦ ’ਤੇ 62,370 ਕਰੋੜ ਰੁਪਏ ਦੀ ਸਬਸਿਡੀ ਦੇਣ ਦਾ ਇਤਿਹਾਸਕ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਦੇ ਇਸ ਕਿਸਾਨ-ਪੱਖੀ ਫ਼ੈਸਲੇ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਕੈਬਨਿਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਪ੍ਰੈੱਸ ਦੇ ਨਾਮ ਜਾਰੀ ਇਕ ਬਿਆਨ ਵਿਚ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਡੀ.ਏ.ਪੀ ਖਾਦਾਂ ਵਿਚ ਵੱਡੀ ਸਬਸਿਡੀ ਦੇ ਕੇ ਪੂਰੇ ਦੇਸ਼ ਦੇ ਕਿਸਾਨਾਂ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਖਾਦ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋਣ ਦੇ ਬਾਵਜੂਦ ਮੋਦੀ ਸਰਕਾਰ ਨੇ ਕਿਸਾਨਾਂ ’ਤੇ ਇਸ ਦਾ ਬੋਝ ਨਹੀਂ ਪੈਣ ਦਿੱਤਾ, ਜੋ ਕਿ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸਿੱਧੂਪੁਰ ਨੇ ਅੱਗੇ ਕਿਹਾ ਕਿ 62,370 ਕਰੋੜ ਰੁਪਏ ਦੀ ਇਸ ਸਬਸਿਡੀ ਨਾਲ ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਨੂੰ ਸਿੱਧਾ ਆਰਥਿਕ ਲਾਭ ਮਿਲੇਗਾ ਅਤੇ ਖੇਤੀਬਾੜੀ ਦੀ ਲਾਗਤ ਘਟੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਫ਼ੈਸਲੇ ਲੈ ਰਹੀ ਹੈ। ਜਿਸ ਕਾਰਨ ਪੰਜਾਬ ਸਮੇਤ ਦੇਸ ਦਾ ਸਮੁੱਚਾ ਕਿਸਾਨ ਖੁਸ਼ ਨਜ਼ਰ ਆ ਰਿਹਾ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਪਾਰਟੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਤਜਿੰਦਰ ਸਿੰਘ ਸੌਂਢਾ ਨੂੰ ਯੂਥ ਅਕਾਲੀ ਦਲ ਦਾ ਕੌਮੀ ਜਨਰਲ ਸਕੱਤਰ ਅਤੇ ਦਵਿੰਦਰ ਸਿੰਘ ਜੱਲ੍ਹਾ ਨੂੰ ਯੂਥ ਅਕਾਲੀ ਦਲ ਦਾ ਕੌਮ... ਅਗਲੀ ਖ਼ਬਰ ਸ੍ਰੀ ਸੱਤੇਸ਼ਵਰ ਮਹਾਦੇਵ ਮੰਦਰ ਵਿਖੇ ਸਪਤਾਹਕ ਧਾਰਮਿਕ ਸਮਾਗਮ ਅੱਜ ਤੋਂ ਸ਼ੁਰੂ
Ad Position 24