ਤਜਿੰਦਰ ਸਿੰਘ ਸੌਂਢਾ ਨੂੰ ਯੂਥ ਅਕਾਲੀ ਦਲ ਦਾ ਕੌਮੀ ਜਨਰਲ ਸਕੱਤਰ ਅਤੇ ਦਵਿੰਦਰ ਸਿੰਘ ਜੱਲ੍ਹਾ ਨੂੰ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਾਇਆ
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਪਿੰਡ ਸੌਂਢਾ ਤੇ ਜੱਲ੍ਹਾ ਵਿਖੇ ਕਰਵਾਏ ਵੱਖ-ਵੱਖ ਸਮਾਗਮਾਂ ਦੌਰਾਨ ਯੂਥ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਜਨਰਲ ਸਕੱਤਰ ਤਜਿੰਦਰ ਸਿੰਘ ਸੌਂਢਾ ਤੇ ਕੌਮੀ ਮੀਤ ਪ੍ਰਧਾਨ ਦਵਿੰਦਰ ਸਿੰਘ ਜੱਲ੍ਹਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਹਲਕੇ ਦੇ ਅਗਾਂਹ ਵਧੂ ਨੌਜਵਾਨਾਂ ਨੂੰ ਯੂਥ ਵਿੰਗ ਵਿੱਚ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ।
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਪਿੰਡ ਸੌਂਢਾ ਤੇ ਜੱਲ੍ਹਾ ਵਿਖੇ ਕਰਵਾਏ ਵੱਖ-ਵੱਖ ਸਮਾਗਮਾਂ ਦੌਰਾਨ ਯੂਥ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਜਨਰਲ ਸਕੱਤਰ ਤਜਿੰਦਰ ਸਿੰਘ ਸੌਂਢਾ ਤੇ ਕੌਮੀ ਮੀਤ ਪ੍ਰਧਾਨ ਦਵਿੰਦਰ ਸਿੰਘ ਜੱਲ੍ਹਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਹਲਕੇ ਦੇ ਅਗਾਂਹ ਵਧੂ ਨੌਜਵਾਨਾਂ ਨੂੰ ਯੂਥ ਵਿੰਗ ਵਿੱਚ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ। ਇਸ ਮੌਕੇ ਗੱਲਬਾਤ ਕਰਦਿਆਂ ਸ.ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪਾਰਟੀ ਲਈ ਮਿਹਨਤ ਅਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਵਾਲੇ ਵਰਕਰਾਂ ਦਾ ਸਨਮਾਨ ਕੀਤਾ ਹੈ ਅਤੇ ਉਨ੍ਹਾਂ ਨੂੰ ਪਾਰਟੀ ਅੰਦਰ ਅਹੁਦੇ ਦੇ ਕੇ ਨਿਵਾਜਿਆ ਹੈ। ਉਨ੍ਹਾਂ ਕਿਹਾ ਪਾਰਟੀ ਅੰਦਰ ਮਿਲੀ ਇਸ ਜ਼ਿੰਮੇਵਾਰੀ ਨੂੰ ਇਹ ਨੌਜਵਾਨ ਆਗੂ ਪੂਰੇ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀਆਂ ਨੀਤੀਆਂ ਨਾਲ ਵੱਧ ਤੋਂ ਵੱਧ ਨੌਜਵਾਨਾਂ ਨੂੰ ਜੋੜਨ ਵਿਚ ਆਪਣੀ ਭੂਮਿਕਾ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਚੁਨੌਤੀ ਦਾ ਸਾਹਮਣਾ ਕਰਨ ਦੇ ਸਮਰੱਥ ਹੁੰਦੇ ਹਨ ਅਤੇ 2027 ਵਿਚ ਪੰਜਾਬ ਵਿਚੋਂ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਨ ਵਿੱਚ ਨੌਜਵਾਨਾਂ ਦਾ ਅਹਿਮ ਯੋਗਦਾਨ ਹੋਵੇਗਾ। ਸ. ਭੁੱਟਾ ਨੇ ਕਿਹਾ ਕਿ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ। ਉਸ ਤੋਂ ਸਪਸ਼ਟ ਹੈ ਕਿ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਗੱਲਾਂ ਵਿਚ ਨਹੀਂ ਆਉਣਗੇ ਅਤੇ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਆਪਣਾ ਯੋਗਦਾਨ ਦੇਣਗੇ। ਉਨਾਂ ਨੇ ਹਲਕੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਮੁੜ ਤੋਂ ਲੀਹਾਂ ਤੇ ਲਿਆ ਕੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਨੂੰ ਨਮੂਨੇ ਦਾ ਹਲਕਾ ਬਣਾਇਆ ਜਾ ਸਕੇ। ਇਸ ਮੌਕੇ ਕਰਮਜੀਤ ਸਿੰਘ ਜੱਲ੍ਹਾ ਮੁੱਖ ਬੁਲਾਰਾ ਹਲਕਾ ਫ਼ਤਹਿਗੜ੍ਹ ਸਾਹਿਬ, ਰਵਿੰਦਰ ਸਿੰਘ ਜੱਲ੍ਹਾ ਸਰਕਲ ਪ੍ਰਧਾਨ ਭਮਾਰਸੀ, ਸੁਖਦੀਪ ਸਿੰਘ ਬਹਿਲੋਲਪੁਰ ਸਰਕਲ ਪ੍ਰਧਾਨ ਮੂਲੇਪੁਰ, ਗੁਰਿੰਦਰ ਸਿੰਘ ਗੁਰੀ ਜੱਲ੍ਹਾ, ਲਖਬੀਰ ਸਿੰਘ ਸੌਂਢਾ ਸੀਨੀਅਰ ਅਕਾਲੀ ਆਗੂ, ਗੁਰਦੇਵ ਸਿੰਘ ਬੀੜ ਭਮਾਰਸੀ ਸੀਨੀਅਰ ਅਕਾਲੀ ਆਗੂ, ਸੁਰਿੰਦਰ ਸਿੰਘ ਸੁਹਾਗੇੜੀ ਸੀਨੀਅਰ ਅਕਾਲੀ ਆਗੂ, ਡਾ. ਮਨਜੀਤ ਸਿੰਘ ਸੁਹਾਗੇੜੀ ਸੀਨੀਅਰ ਅਕਾਲੀ ਆਗੂ, ਜੈ ਸਿੰਘ ਬਾੜਾ ਸੀਨੀਅਰ ਅਕਾਲੀ ਆਗੂ, ਹਰਮੇਲ ਸਿੰਘ ਸੀਨੀਅਰ ਅਕਾਲੀ ਆਗੂ, ਜਗਤਾਰ ਸਿੰਘ ਮੰਡੌਰ, ਜੋਗਿੰਦਰ ਸਿੰਘ ਜੱਲ੍ਹਾ, ਰਣਧੀਰ ਸਿੰਘ ਭਮਾਰਸੀ ਬੁਲੰਦ, ਪਰਮਿੰਦਰ ਸਿੰਘ ਭਮਾਰਸੀ ਬੁਲੰਦ, ਸ਼ਮਨਪ੍ਰੀਤ ਸਿੰਘ ਫ਼ਤਿਹਪੁਰ ਯੂਥ ਪ੍ਰਧਾਨ ਸਰਕਲ ਭਮਾਰਸੀ, ਸੁਰਜੀਤ ਸਿੰਘ ਸੈਕਟਰੀ, ਜਸਵੀਰ ਸਿੰਘ ਸੋਢੀ ਸੀਨੀਅਰ ਅਕਾਲੀ ਆਗੂ, ਗੁਰਪ੍ਰੀਤ ਸਿੰਘ ਪੰਜੋਲੀ, ਦਮਨਜੋਤ ਸਿੰਘ ਚੀਮਾ ਮੀਤ ਪ੍ਰਧਾਨ ਯੂਥ ਅਕਾਲੀ ਦਲ ਤੇ ਮਨਰੂਪ ਸਿੰਘ ਦਾਲੋਮਾਜਰਾ ਯੂਥ ਆਗੂ ਆਦਿ ਹਾਜ਼ਰ ਸਨ।