ਮਾਨਸਿਕ ਤੌਰ ਤੇ ਪ੍ਰੇਸ਼ਾਨ ਵਿਅਕਤੀ ਦੀ ਕੁੱਟਮਾਰ ਕਰਨ ਦੇ ਲਗਾਏ ਪਿਤਾ ਨੇ ਦੋਸ਼
ਖਮਾਣੋਂ, 13 ਨਵੰਬਰ (ਮਨਮੋਹਣ ਸਿੰਘ ਕਲੇਰ)-ਇਲਾਕੇ ਵਿਚ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੁਝ ਵਿਅਕਤੀਆਂ ਵਲੋਂ ਇਕ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਨੂੰ ਘਰ ਵਿਚ ਦਾਖਲ ਹੋ ਕੇ ਬੁਰੀ ਤਰ੍ਹਾਂ ਕੁੱਟਣ ਅਤੇ ਤਸੀਹੇ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਦੇ ਪਿਤਾ ਹਰਦੇਵ ਸਿੰਘ ਵਾਸੀ ਪਿੰਡ ਬਡਲਾ ਨੇ ਪੁਲਿਸ ਨੂੰ ਦਿੱਤੀ ਗਈ ਲਿਖਤੀ ਸ਼ਿਕਾਇਤ ਵਿਚ ਇਹ ਦੋਸ਼ ਲਗਾਇਆ ਹੈ ਕਿ ਕੁਝ ਵਿਅਕਤੀਆਂ ਨੇ ਅਚਾਨਕ ਘਰ ਵਿਚ ਵੜ ਕੇ ਉਸ ਦੇ ਪੁੱਤਰ, ਜੋ ਇਕ ਮਾਨਸਿਕ ਰੋਗੀ ਹੈ, ਨੂੰ ਬੰਨ੍ਹ ਲਿਆ ਅਤੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਬੇਰਹਿਮੀ ਨਾਲ ਕੁੱਟਿਆ।
ਖਮਾਣੋਂ, 13 ਨਵੰਬਰ (ਮਨਮੋਹਣ ਸਿੰਘ ਕਲੇਰ)-ਇਲਾਕੇ ਵਿਚ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੁਝ ਵਿਅਕਤੀਆਂ ਵਲੋਂ ਇਕ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਨੂੰ ਘਰ ਵਿਚ ਦਾਖਲ ਹੋ ਕੇ ਬੁਰੀ ਤਰ੍ਹਾਂ ਕੁੱਟਣ ਅਤੇ ਤਸੀਹੇ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਦੇ ਪਿਤਾ ਹਰਦੇਵ ਸਿੰਘ ਵਾਸੀ ਪਿੰਡ ਬਡਲਾ ਨੇ ਪੁਲਿਸ ਨੂੰ ਦਿੱਤੀ ਗਈ ਲਿਖਤੀ ਸ਼ਿਕਾਇਤ ਵਿਚ ਇਹ ਦੋਸ਼ ਲਗਾਇਆ ਹੈ ਕਿ ਕੁਝ ਵਿਅਕਤੀਆਂ ਨੇ ਅਚਾਨਕ ਘਰ ਵਿਚ ਵੜ ਕੇ ਉਸ ਦੇ ਪੁੱਤਰ, ਜੋ ਇਕ ਮਾਨਸਿਕ ਰੋਗੀ ਹੈ, ਨੂੰ ਬੰਨ੍ਹ ਲਿਆ ਅਤੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਬੇਰਹਿਮੀ ਨਾਲ ਕੁੱਟਿਆ। ਇਸ ਹਮਲੇ ਦੌਰਾਨ ਉਸ ਦਾ ਪੁੱਤਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।